ਫ਼ਤਿਹਗੜ੍ਹ ਸਾਹਿਬ : ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿਖੇ ਪੁਲਿਸ ਨੇ 2ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋ 25 ਕਿਲੋ ਸੋਨਾ ਬਰਾਮਦ ਕੀਤਾ ਹੈ।
ਜਾਣਕਾਰੀ ਮੁਤਾਬਕ ਥਾਣਾ ਸਰਹਿੰਦ ਦੀ ਫ਼ਲਾਇੰਗ ਟੀਮ ਨੇ ਬਾਹਰੀ ਸੂਬੇ ਤੋਂ ਆ ਰਹੀ ਇੱਕ ਕੈਸ਼ ਵੈਨ ਨੂੰ ਨਾਕੇ 'ਤੇ ਰੋਕ ਕੇ ਚੈਕਿੰਗ ਕੀਤੀ। ਚੈਕਿੰਗ ਦੌਰਾਨ ਪੁਲਿਸ ਨੇਉਸ ਕਾਰ ਵਿੱਚ25 ਕਿਲੋਗ੍ਰਾਮ ਸੋਨਾ ਬਰਾਮਦ ਕੀਤਾ। ਜਦੋਂ ਪੁਲਿਸ ਨੇ ਮੁਲਜ਼ਮਾਂ ਕੋਲੋਂ ਸੋਨੇ ਦੀ ਖ਼ਰੀਦ ਨਾਲ ਸਬੰਧਤ ਕਾਗਜ਼ ਮੰਗੇ ਤਾਂ ਗੱਡੀ 'ਚ ਸਵਾਰ ਦੋਵੇਂ ਵਿਅਕਤੀ ਕਾਗਜ਼ ਨਾ ਵਿਖਾ ਸਕੇ।
ਪੁਲਿਸ ਨੇ ਦੋਹਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਇੰਕਮ ਟੈਕਸ ਵਿਭਾਗ ਦੇ ਆਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਹੈ। ਇਸ ਸਬੰਧ ਵਿੱਚ ਜ਼ਿਲ੍ਹੇ ਦੇ ਐਸਐਸਪੀ ਅਮਨੀਤ ਕੌਂਡਲ ਅਤੇ ਡੀਸੀ ਪ੍ਰਸ਼ਾਂਤ ਕੁਮਾਰ ਗੋਇਲ ਨੇ ਪ੍ਰੈਸ ਕਾਨਫ਼ਰੰਸ ਰਾਹੀ ਜਾਣਕਾਰੀ ਦਿੱਤੀ। ਫ਼ਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।