ਸ੍ਰੀ ਫਤਿਹਗੜ੍ਹ ਸਾਹਿਬ: ਬੀਤੇ ਦਿਨ ਹਲਕਾ ਅਮਲੋਹ ਦੇ ਪਿੰਡ ਰਾਏਪੁਰ ਚੌਬਦਾਰਾਂ ਦੇ ਵਿੱਚ ਇੱਕ ਛੱਤ ਨੂੰ ਤੋੜਨ ਦੇ ਕੰਮ ਦੌਰਾਨ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ 2 ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ 3 ਨੌਜਵਾਨ ਇੱਕ ਘਰ ਦੀ ਛੱਤ ਨੂੰ ਤੌੜ ਰਹੇ ਸਨ ਕਿ ਅਚਾਨਕ ਹੀ ਛੱਤ ਉਹਨਾਂ ਦੇ ਉਪਰ ਡਿੱਗ ਗਈ। ਜਿਸ ਵਿੱਚ ਜਸ਼ਨਪ੍ਰੀਤ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ ਜਦੋਂਕਿ ਗੁਰਸਿਮਰਨ ਸਿੰਘ ਦੀ ਪਟਿਆਲਾ ਵਿਖੇ ਇਲਾਜ ਦੌਰਾਨ ਮੌਤ ਹੋ ਗਈ ਹੈ। ਦੋਨੋਂ ਹੀ ਮ੍ਰਿਤਕ ਨੌਜਵਾਨ ਸਲਾਣਾ ਦੂਲਾ ਸਿੰਘ ਵਾਲਾ ਦੇ ਰਹਿਣ ਵਾਲੇ ਹਨ।
ਇਹ ਵੀ ਪੜੋ: ਪੀਣ ਵਾਲਾ ਪਾਣੀ ਗੰਦਾ ਆਉਣ ਤੋਂ ਭੜਕੇ ਲੋਕਾਂ ਨੇ ਜਲੰਧਰ ਨਿਗਮ ਵਿਰੁੱਧ ਕੀਤਾ ਪ੍ਰਦਰਸ਼ਨ
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਸੀ ਕਿ ਉਹਨਾਂ ਦਾ ਬੱਚਾ ਸਕੂਲ ਦੇ ਵਿੱਚ ਪੇਪਰ ਦੇ ਕੇ ਆਇਆ ਸੀ ਜਿਸ ਤੋਂ ਬਾਅਦ ਮਲਕੀਤ ਸਿੰਘ ਉਸਨੂੰ ਨਾਲ ਲੈ ਗਿਆ। ਉਨ੍ਹਾਂ ਨੂੰ ਇਸ ਘਟਨਾ ਦਾ ਬਾਅਦ ਵਿੱਚ ਪਤਾ ਲੱਗਿਆ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਬੱਚੇ ਨੇ ਕਦੇ ਕੋਈ ਇਸ ਤਰ੍ਹਾਂ ਦਾ ਕੰਮ ਨਹੀਂ ਕੀਤਾ।
ਇਸ ਮੌਕੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ਼ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਨੌਜਵਾਨਾਂ ਦੀ ਮੌਤ ਤੇ ਦੁਖ ਜਾਹਿਰ ਕਰਦੇ ਹੋਏ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ 10-10 ਲੱਖ ਦਾ ਮੁਆਵਜ਼ਾ ਮਿਲਣਾ ਚਾਹੀਦਾ ਹੈ ਤਾਂ ਜੋ ਪਰਿਵਾਰ ਦੀ ਮਾਲੀ ਮਦਦ ਹੋ ਸਕੇ।