ਸ੍ਰੀ ਫਤਹਿਗੜ੍ਹ ਸਾਹਿਬ: ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਯੁਨਾਈਟਿਡ ਅਕਾਲੀ ਦਲ (United Akali Dal) ਦੀ ਵਿਸ਼ੇਸ਼ ਇਕੱਤਰਤਾ ਚੇਅਰਮੈਨ ਗੁਰਦੀਪ ਸਿੰਘ ਅਗਵਾਈ ਹੇਠ ਹੋਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਗੁਰਦੀਪ ਸਿੰਘ ਨੇ ਕਿਹਾ ਪੰਜਾਬ ਵਿੱਚ ''ਆਪ'' ਦੀ ਸਰਕਾਰ ਬਣਨ ਤੋਂ ਪਹਿਲਾਂ ਭਗਵੰਤ ਸਿੰਘ ਮਾਨ ਅਤੇ ਹੋਰ ''ਆਪ'' ਆਗੂ ਸਰਬੱਤ ਖਾਲਸਾ ਮੋਰਚਾ (Sarbat Khalsa Morcha), ਬਾਪੂ ਸੂਰਤ ਸਿੰਘ ਮੋਰਚਾ ਅਤੇ ਬਰਗਾੜੀ ਮੋਰਚੇ (Bargari Morcha) ਵਿੱਚ ਸ਼ਾਮੂਲੀਅਤ ਕਰਕੇ ਪੰਥਕ ਸੰਘਰਸ਼ ਦੀ ਹਮਾਇਤ ਕਰਦੇ ਰਹੇ ਹਨ।ਪਰ ਹੁਣ ਮੁੱਖ ਮੰਤਰੀ ਭਗਵੰਤ ਮਾਨ ਪੰਥ ਦੇ ਭਖ਼ਦੇ ਮਸਲਿਆਂ ਅਤੇ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਚੁੱਕੇ ਹਨ। ਜਿਸ ਕਰਕੇ ਯੁਨਾਈਟਿਡ ਅਕਾਲੀ ਦਲ ਵਲੋਂ ਪੰਜਾਬ ਮਾਰਚ ਪ੍ਰੋਗ੍ਰਾਮ ਤਹਿਤ ਸਰਕਾਰਾਂ ਖਿਲਾਫ਼ ਲੋਕ ਲਹਿਰ (peoples movement) ਪੈਦਾ ਕੀਤੀ ਜਾਵੇਗੀ।
ਉਨ੍ਹਾਂ 'ਆਪ' ਸਰਕਾਰ ਤੋਂ ਮੰਗ ਕੀਤੀ ਕਿ ਪਿਛਲੀ ਅਕਾਲੀ ਦਲ ਦੀ ਸਰਕਾਰ ਵੇਲੇ ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ (profanity ) ਦੀਆਂ ਵਾਪਰੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਨਾਮਜ਼ਦ ਕਰਕੇ ਉਨ੍ਹਾਂ ਖਿਲਾਫ਼ ਸਪੈਸ਼ਲ ਕੋਰਟਾਂ ਵਿੱਚ ਮੁਕੱਦਮੇ (Trials in Special Courts) ਚਲਾਏ ਜਾਣ।
ਪੰਜਾਬ ਮਾਰਚ ਬਾਰੇ ਜਾਣਕਾਰੀ ਦਿੰਦਿਆਂ ਗੁਰਦੀਪ ਸਿੰਘ ਬਠਿੰਡਾ ਨੇ ਕਿਹਾ ਕਿ ਇਸ ਪ੍ਰੋਗ੍ਰਾਮ ਦੀ ਤਰੀਕ ਦਾ ਐਲਾਨ 10 ਅਕਤੂਬਰ ਤੋਂ ਬਾਅਦ ਪਾਰਟੀ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਅਤੇ ਸੀਨੀਅਰ ਲੀਡਰਸ਼ਿਪ ਨਾਲ ਵਿਚਾਰ ਵਟਾਂਦਰਾ ਕਰਕੇ ਕੀਤਾ ਜਾਵੇਗਾ। ਪ੍ਰੋਗ੍ਰਾਮ ਤਹਿਤ ਪਾਰਟੀ ਆਗੂ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਕੇ ਲੋਕ ਲਹਿਰ ਪੈਦਾ ਕਰਨਗੇ ਤਾਂ ਜੋ ਸਰਕਾਰਾਂ ਉੱਤੇ ਪੰਥ ਅਤੇ ਲੋਕ ਹਿੱਤ (Panth and public interest issues ) ਮਸਲਿਆਂ ਨੂੰ ਹੱਲ ਕਰਵਾਉਣ ਦਾ ਦਬਾਅ ਬਣਾਇਆ ਜਾ ਸਕੇ।
ਇਹ ਵੀ ਪੜ੍ਹੋ: ਮੰਦਰ ਦੀ ਗੋਲਕ ਵਿੱਚੋਂ ਮਿਲਿਆ ਪਾਕਿਸਤਾਨੀ ਨੋਟ, ਦਿੱਤੀ ਮੰਦਰ ਦੇ ਸੇਵਾਦਾਰ ਨੂੰ ਧਮਕੀ ਅਤੇ ਮੰਗੀ ਫਿਰੌਤੀ