ਸ੍ਰੀ ਫ਼ਤਿਹਗੜ੍ਹ ਸਾਹਿਬ: ਜ਼ਿਲ੍ਹੇ ਵਿੱਚ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ, ਜਿਸ ਵਿੱਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ (State President) ਜਗਜੀਤ ਸਿੰਘ ਡੱਲੇਵਾਲ (Jagjit Singh Dalewal) ਕਿਸਾਨ ਯੂਨੀਅਨ ਦੀ ਮੀਟਿੰਗ ਵਿਚ ਸ਼ਾਮਲ ਹੋਣ ਲਈ ਵਿਸ਼ੇਸ਼ ਤੌਰ ਤੇ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਖਿਲਾਫ਼ ਚੱਲ ਰਹੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਜਰੂਰਤ ਹੈ।
ਜਿਸ ਨੂੰ ਲੈ ਕੇ ਮੀਟਿੰਗ ਵਿੱਚ ਫ਼ਤਹਿਗੜ੍ਹ ਸਾਹਿਬ (Fatehgarh Sahib) ਦੀ ਨਵੀਂ ਯੂਥ ਟੀਮ ਦਾ ਗਠਨ ਕਰਦੇ ਹੋਏ ਗੁਰਜਿੰਦਰ ਸਿੰਘ ਨੂੰ ਜ਼ਿਲ੍ਹਾ ਕਨਵੀਨਰ ਲਗਾਇਆ ਗਿਆ। ਜਿਸ ਨਾਲ 11 ਹੋਰ ਨੌਜਵਾਨਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਹੱਕਾਂ ਲਈ ਜਾਗਰੂਕ ਹੁੰਦੇ ਹੋਏ ਅੱਗੇ ਆਉਣਾ ਚਾਹੀਦਾ ਹੈ ਕਿਉਂਕਿ ਇਹ ਲੜਾਈ ਉਨ੍ਹਾਂ ਦੇ ਭਵਿੱਖ ਨੂੰ ਬਚਾਉਣ ਲਈ ਹੀ ਲੜੀ ਜਾ ਰਹੀ ਹੈ।
ਜੇਕਰ ਆਪਣੀ ਨਸਲ 'ਤੇ ਫਸਲ ਬਚਾਉਣੀ ਹੈ ਤਾਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨਾ ਪਵੇਗਾ। ਉਥੇ ਹੀ ਉਨ੍ਹਾਂ ਕਿਹਾ ਕਿ ਕੋਈ ਵੀ ਸਿਆਸੀ ਪਾਰਟੀ ਜੇਕਰ ਸੰਯੁਕਤ ਕਿਸਾਨ ਮੋਰਚੇ (United Farmers Front) ਦੇ ਫੈਸਲੇ ਤੋਂ ਬਾਹਰ ਜਾ ਕੇ ਚੋਣ ਰੈਲੀਆਂ ਤੇ ਪ੍ਰਚਾਰ ਕਰੇਗੀ ਤਾਂ ਉਸਨੂੰ ਕਿਸਾਨ ਅੰਦੋਲਨ (Peasant movement) ਦਾ ਵਿਰੋਧੀ ਸਮਝਿਆ ਜਾਵੇਗਾ।
ਇਸ ਲਈ ਜਦੋਂ ਤੱਕ ਚੋਣ ਕਮਿਸ਼ਨ ਚੋਣਾਂ ਦਾ ਐਲਾਨ ਨਹੀਂ ਕਰ ਦਿੰਦਾ ਉਨ੍ਹਾਂ ਸਮਾਂ ਕੋਈ ਵੀ ਸਿਆਸੀ ਪਾਰਟੀ ਆਪਣਾ ਚੋਣ ਪ੍ਰਚਾਰ ਨਾ ਨਹੀਂ ਕਰ ਸਕਦੀ। ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ (Indian Farmers Union) ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਦਾ ਵਿਰੋਧ ਇਸ ਕਰਕੇ ਹੋ ਰਿਹਾ ਹੈ ਕਿਉਂਕਿ ਜਦੋਂ ਖੇਤੀਬਾੜੀ ਕਾਨੂੰਨ ਬਣੇ ਉਸ ਸਮੇਂ ਅਕਾਲੀ ਦਲ ਦਾ ਭਾਜਪਾ ਨਾਲ ਗੱਠਜੋੜ ਸੀ 'ਤੇ ਉਨ੍ਹਾਂ ਨੇ ਕਾਨੂੰਨ ਪਾਸ ਕਰਨ ਲਈ ਸਹਿਮਤੀ ਦਿੱਤੀ ਸੀ।
ਉਨ੍ਹਾਂ ਕਿਹਾ ਕਿ ਅਸੀਂ ਬੀਜੇਪੀ (BJP)ਨੂੰ ਬਹੁਤ ਵੱਡਾ ਧੱਕਾ ਲਾਉਣ ਚ ਸਫ਼ਲ ਹੋਏ ਹਾਂ। ਸੋਚ-ਸੋਚ ਕੇ ਹਰ ਕਦਮ ਚੁੱਕ ਰਹੇ ਹਾਂ। ਅਸੀਂ ਇਸ ਜਗ੍ਹਾਂ ਤੇ ਪਹੁੰਚ ਚੁੱਕੇ ਹਾਂ ਕਿ ਸਰਕਾਰ ਨੂੰ ਬਹੁਤ ਵੱਡੇ-ਵੱਡੇ ਧੱਕੇ ਲੱਗਾ ਸਕਦੇ ਹਾਂ। ਉਨ੍ਹਾਂ ਕਿਹਾ ਕਿ ਬੀਜੇਪੀ ਨੂੰ ਇਸ ਵਾਰ ਪੰਜਾਬ ਵਿੱਚ ਚੋਣਾਂ ਦੌਰਾਨ ਪਤਾ ਲੱਗ ਜਾਵੇਗਾ ਜਦੋਂ ਉਨ੍ਹਾਂ ਨੂੰ ਆਪਣੇ ਲਈ ਉਮੀਦਵਾਰ ਲੱਭਣੇ ਮੁਸ਼ਕਿਲ ਹੋ ਜਾਣਗੇ। ਦੇਖਦੇ ਹਾਂ ਕਿ ਉਹ ਆਪਣੇ ਉਮੀਦਵਾਰ ਕਿੱਥੋਂ ਪੂਰੇ ਕਰਨਗੇ।
ਇਹ ਵੀ ਪੜ੍ਹੋ: ਸਿਆਸੀ ਰੈਲੀਆਂ ਨੂੰ ਲੈ ਕੇ ਲੱਖਾ ਸਿਧਾਣਾ ਦਾ ਵੱਡਾ ਬਿਆਨ, ਕਿਹਾ ਰੈਲੀਆਂ...