ਸੀ ਫਤਿਹਗੜ੍ਹ ਸਾਹਿਬ: ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਪਿੰਡ ਪਤਾਰਸੀ ਕਲਾਂ 'ਚ ਦੋ ਬੱਚੀਆਂ ਦੀ ਮਾਂ ਵਲੋਂ ਆਪਣੇ ਸਹੁਰੇ ਘਰ 'ਚ ਖੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸਬੰਧੀ ਮ੍ਰਿਤਕ ਮਹਿਲਾ ਦੇ ਪਰਿਵਾਰ ਵਲੋਂ ਸਹੁਰਾ ਪਰਿਵਾਰ 'ਤੇ ਧੀ ਨੂੰ ਮਾਰਨ ਦੇ ਇਲਜ਼ਾਮ ਲਗਾਏ ਗਏ ਹਨ। ਜਿਸ 'ਤੇ ਪੁਲਿਸ ਵਲੋਂ ਚਾਰ ਲੋਕਾਂ 'ਤੇ ਮਾਮਲਾ ਦਰਜ ਕਰਕੇ ਤਿੰਨ ਲੋਕਾਂ ਦੀ ਗ੍ਰਿਫ਼ਤਾਰੀ ਕਰ ਲਈ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਮਹਿਲਾ ਦੇ ਭਰਾ ਦਾ ਕਹਿਣਾ ਕਿ ਉਸਦੀ ਭੈਣ ਨੂੰ ਸਹੁਰੇ ਪਰਿਵਾਰ ਵਲੋਂ ਤੰਗ ਪਰੇਸ਼ਾਨ ਕੀਤਾ ਜਾਂਦਾ ਸੀ। ਉਨ੍ਹਾਂ ਦਾ ਕਹਿਣਾ ਕਿ ਸਹੁਰਾ ਪਰਿਵਾਰ 'ਚ ਉਸਦੀ ਕੁੱਟਮਾਰ ਕੀਤੀ ਜਾਂਦੀ ਸੀ। ਇਸ ਦੇ ਨਾਲ ਹੀ ਮ੍ਰਿਤਕਾ ਦੇ ਭਰਾ ਦਾ ਕਹਿਣਾ ਕਿ ਉਸਦੀ ਭੈਣ ਦੀ ਮੌਤ ਦੀ ਖ਼ਬਰ ਵੀ ਸਹੁਰਾ ਪਰਿਵਾਰ ਵਲੋਂ ਨਹੀਂ ਦਿੱਤੀ ਗਈ। ਇਸ ਨੂੰ ਲੈਕੇ ਉਨ੍ਹਾਂ ਪੁਲਿਸ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਪਰਿਵਾਰ ਦਾ ਕਹਿਣਾ ਕਿ ਜਦੋਂ ਤੱਕ ਦੋਸ਼ੀ ਫੜੇ ਨਹੀਂ ਜਾਂਦੇ ਉਦੋਂ ਤੱਕ ਮਹਿਲਾ ਦਾ ਸਸਕਾਰ ਨਹੀਂ ਕੀਤਾ ਜਾਵੇਗਾ।
ਇਸ ਸਬੰਧੀ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਮਹਿਲਾ ਦੇ ਪਿਤਾ ਦੇ ਬਿਆਨਾਂ 'ਤੇ ਚਾਰ ਲੋਕਾਂ ਖਿਲਾਫ਼ ਮਾਮਲਾ ਦਰਜ ਕਰਕੇ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਚੌਥੇ ਵਿਅਕਤੀ ਦੀ ਗ੍ਰਿਫ਼ਤਾਰੀ ਵੀ ਜਲਦ ਕਰ ਲਈ ਜਾਵੇਗੀ।
ਇਹ ਵੀ ਪੜ੍ਹੋ:ਸਿੱਧੀ ਅਦਾਇਗੀ ਦਾ ਲਾਭ ਠੇਕੇ 'ਤੇ ਖੇਤੀ ਕਰ ਰਹੇ ਕਿਸਾਨਾਂ ਨੂੰ ਵੀ ਹੋਵੇਗਾ: ਪਿਊਸ਼ ਗੋਇਲ