ਫ਼ਤਹਿਗੜ੍ਹ ਸਾਹਿਬ : ਆਮ ਆਦਮੀ ਪਾਰਟੀ ਵੱਲੋਂ ਬਾਘਾਪੁਰਾਣਾ ਵਿਖੇ ਕਿਸਾਨ ਮਹਾਂ ਸੰਮੇਲਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਆਪ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲੋਕਾਂ ਨੂੰ ਸੰਬੋਧਨ ਕਰਨਗੇ। ਅਮਲੋਹ ਤੋਂ ਵੱਡੀ ਗਿਣਤੀ ਵਿੱਚ ਵਰਕਰ ਕਿਸਾਨ ਮਹਾਂ ਸੰਮੇਲਨ 'ਚ ਸ਼ਾਮਿਲ ਹੋਣ ਲਈ ਰਵਾਨਾ ਹੋਏ। ਕਿਸਾਨ ਮਹਾਂ ਸੰਮੇਲਨ 'ਚ ਜਾ ਰਹੇ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਜੋ ਵਾਅਦੇ ਕੀਤੇ ਸਨ ਉਹ ਪੂਰੇ ਨਹੀਂ ਕੀਤੇ।
ਇਸ ਮੌਕੇ 'ਤੇ ਆਪ ਆਗੂ ਦਰਸ਼ਨ ਸਿੰਘ ਚੀਮਾ ਤੇ ਯੂਥ ਆਗੂ ਐਡਵੋਕੇਟ ਗੁਰਿੰਦਰ ਸਿੰਘ ਨੇ ਕਿਹਾ ਕਿ ਅੱਜ ਦੇ ਕਿਸਾਨ ਸੰਮੇਲਨ ਵਿੱਚ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦਾ ਵਿਸ਼ੇਸ਼ ਮੁੱਦਾ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਆਪ ਪਾਰਟੀ ਵਲੋਂ ਕਿਸਾਨਾਂ ਨੂੰ ਹਰ ਸਹਿਯੋਗ ਦਿੱਤਾ ਜਾ ਰਿਹਾ ਹੈ। ਆਪ ਵੱਲੋਂ ਕਿਸਾਨ ਮਹਾਂ ਸੰਮੇਲਨ ਇਜਾਜ਼ਤ ਲੈ ਕੇ ਕੀਤਾ ਜਾ ਰਿਹਾ ਪਰ ਵਿਰੋਧੀ ਕਿਸਾਨ ਮਹਾਂ ਸੰਮੇਲਨ ਨੂੰ ਰੋਕਣ ਲਈ ਸਖ਼ਤੀ ਕਰ ਰਹੇ ਹਨ। ਆਪ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਸੀ ਉਹ ਚਾਰ ਸਾਲ ਬਾਅਦ ਵੀ ਪੂਰੇ ਨਹੀਂ ਹੋਏ।