ETV Bharat / state

ਯੂਥ ਅਕਾਲੀ ਦਲ ਕਾਂਗਰਸ ਸਰਕਾਰ ਖਿਲਾਫ ਕੀਤੀ ਗਈ ਨਾਅਰੇਬਾਜ਼ੀ, ਸਾੜੇ ਗਏ ਪੁਤਲੇ

ਯੂਥ ਅਕਾਲੀ ਦਲ (Youth Akali Dal) ਵਲੋਂ ਕਾਂਗਰਸ ਪਾਰਟੀ (Congress party) ਵਲੋਂ ਜਗਦੀਸ਼ ਟਾਈਟਲਰ (jagdish Tytler) ਨੂੰ ਸਥਾਈ ਮੈਂਬਰ ਬਣਾਏ ਜਾਣ 'ਤੇ ਰੋਸ (Protest) ਪ੍ਰਗਟ ਕੀਤਾ ਹੈ। ਉਨ੍ਹਾਂ ਵਲੋਂ ਕਾਂਗਰਸ ਪਾਰਟੀ (Congress party) ਦੇ ਸੀਨੀਅਰ ਲੀਡਰਾਂ ਦੇ ਪੁਤਲੇ ਫੂਕੇ ਗਏ ਹਨ ਅਤੇ ਕਾਂਗਰਸ ਪਾਰਟੀ (Congress party) ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।

ਯੂਥ ਅਕਾਲੀ ਦਲ ਕਾਂਗਰਸ ਸਰਕਾਰ ਖਿਲਾਫ ਕੀਤੀ ਗਈ ਨਾਅਰੇਬਾਜ਼ੀ, ਸਾੜੇ ਗਏ ਪੁਤਲੇ
ਯੂਥ ਅਕਾਲੀ ਦਲ ਕਾਂਗਰਸ ਸਰਕਾਰ ਖਿਲਾਫ ਕੀਤੀ ਗਈ ਨਾਅਰੇਬਾਜ਼ੀ, ਸਾੜੇ ਗਏ ਪੁਤਲੇ
author img

By

Published : Nov 1, 2021, 2:40 PM IST

ਸ੍ਰੀ ਫਤਿਹਗੜ੍ਹ ਸਾਹਿਬ: ਯੂਥ ਅਕਾਲੀ ਦਲ (Youth Akali Dal) ਵੱਲੋਂ ਫਤਿਹਗੜ੍ਹ ਸਾਹਿਬ (Fatehgarh Sahib) ਵਿਖੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (District Administrative Complex) ਅੱਗੇ ਕਾਂਗਰਸ ਸਰਕਾਰ (Congress Government) ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ (Sloganeering) ਕਰਦਿਆਂ ਰੋਸ ਪ੍ਰਦਰਸ਼ਨ (Protest) ਕੀਤਾ ਗਿਆ। ਇਸ ਮੌਕੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ (Congress President Sonia Gandhi), ਦਿੱਲੀ ਸਿੱਖ ਦੰਗਿਆਂ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ (main accused is Jagdish Tytler), ਰਾਹੁਲ ਗਾਂਧੀ (Rahul Gandhi), ਮੁੱਖ ਮੰਤਰੀ ਪੰਜਾਬ ਚਰਨਜੀਤ ਚੰਨੀ (Punjab Chief Minister Charanjit Channy) ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Punjab Congress President Navjot Singh Sidhu) ਦੇ ਪੁਤਲੇ ਵੀ ਸਾੜੇ ਗਏ।

ਯੂਥ ਅਕਾਲੀ ਦਲ ਕਾਂਗਰਸ ਸਰਕਾਰ ਖਿਲਾਫ ਕੀਤੀ ਗਈ ਨਾਅਰੇਬਾਜ਼ੀ, ਸਾੜੇ ਗਏ ਪੁਤਲੇ

37 ਸਾਲ ਬਾਅਦ ਵੀ ਅੱਜ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਤਕ ਨਹੀਂ ਦਿੱਤੀਆਂ ਜਾ ਸਕੀਆਂ

ਇਸ ਮੌਕੇ ਬੋਲਦਿਆਂ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਯੂਥ ਅਕਾਲੀ ਦਲ ਦੇ ਕੌਮੀ ਵਾਈਸ ਪ੍ਰਧਾਨ ਗੁਰਮੀਤ ਸਿੰਘ ਚੀਮਾ ਨੇ ਕਿਹਾ ਕਿ ਦਿੱਲੀ ਸਿੱਖ ਦੰਗਿਆਂ ਦੇ ਮੁੱਖ ਦੋਸ਼ੀ ਨੂੰ ਕਾਂਗਰਸ ਪਾਰਟੀ ਵੱਲੋਂ ਅਹੁਦੇਦਾਰੀਆਂ ਦੇ ਕੇ ਨਿਵਾਜਿਆ ਜਾ ਰਿਹਾ ਹੈ, ਜਦੋਂਕਿ 37 ਸਾਲ ਬਾਅਦ ਵੀ ਅੱਜ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਤਕ ਨਹੀਂ ਦਿੱਤੀਆਂ ਜਾ ਸਕੀਆਂ। ਯੂਥ ਆਗੂਆਂ ਨੇ ਕਿਹਾ ਕਿ ਜੇਕਰ ਜਗਦੀਸ਼ ਟਾਈਟਲਰ ਦੀ ਕਾਂਗਰਸ ਪਾਰਟੀ ਵਿਚ ਸਥਾਈ ਇਨਵਾਇਟੀ ਮੈਂਬਰ ਵਜੋਂ ਕੀਤੀ ਨਿਯੁਕਤੀ ਰੱਦ ਨਾ ਕੀਤੀ ਗਈ ਤਾਂ ਪੰਜਾਬ ਵਿਚ ਥਾਂ-ਥਾਂ 'ਤੇ ਨਵਜੋਤ ਸਿੱਧੂ ਪ੍ਰਧਾਨ ਪੰਜਾਬ ਕਾਂਗਰਸ, ਦਾ ਘਿਰਾਓ ਕੀਤਾ ਜਾਵੇਗਾ।

ਵਿਦੇਸ਼ਾਂ ਵਿਚ ਬੈਠੇ ਸਿੱਖ ਭਰਾਵਾਂ ਨੂੰ ਵੀ ਆਪਣਾ ਵਿਰੋਧ ਦਰਜ ਕਰਵਾਉਣਾ ਚਾਹੀਦਾ ਹੈ

ਇਸ ਦੌਰਾਨ ਗੁਰਮੀਤ ਸਿੰਘ ਸੋਨੂੰ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ (Congress party) ਵਲੋਂ ਜਗਦੀਸ਼ ਟਾਈਟਲਰ ਨੂੰ ਇਹ ਨਿਯੁਕਤੀ ਦੇ ਕੇ 1984 ਦੇ ਪੀੜਤਾਂ ਦੇ ਜ਼ਖਮਾਂ 'ਤੇ ਲੂਣ ਭੁੱਕਣ ਦਾ ਕੰਮ ਕੀਤਾ ਹੈ। ਇਸ ਕਾਰਣ ਸਾਨੂੰ ਇਨ੍ਹਾਂ ਦਾ ਡੱਟ ਕੇ ਵਿਰੋਧ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਵਿਚ ਬੈਠੇ ਸਿੱਖ ਭਰਾਵਾਂ ਨੂੰ ਵੀ ਕਾਂਗਰਸ ਪਾਰਟੀ ਵਲੋਂ ਕੀਤੀ ਗਈ ਇਸ ਨਿਯੁਕਤੀ ਦਾ ਵਿਰੋਧ ਦਰਜ ਕਰਵਾਉਣਾ ਚਾਹੀਦਾ ਹੈ।

ਇਹ ਵੀ ਪੜ੍ਹੋ-ਪੰਜਾਬ ਸਥਾਪਨਾ ਦਿਵਸ 2021: ਪੰਜਾਬ ਦੇ ਸਥਾਪਨਾ ਦਿਵਸ ਮੌਕੇ ਰਾਸ਼ਟਰਪਤੀ ਨੇ ਸੂਬਾ ਵਾਸੀਆਂ ਨੂੰ ਦਿੱਤੀ ਵਧਾਈ

ETV Bharat Logo

Copyright © 2024 Ushodaya Enterprises Pvt. Ltd., All Rights Reserved.