ਫ਼ਤਹਿਗੜ੍ਹ ਸਾਹਿਬ : ਪੰਜਾਬ ਵਿਚ 50 ਫ਼ੀਸਦੀ ਨੌਜਵਾਨ ਹਨ ਜੋ ਲੋਕ ਸਭਾ ਚੋਣਾਂ ਵਿਚ ਅਹਿਮ ਰੋਲ ਅਦਾ ਕਰਨਗੇ। ਅਕਾਲੀ-ਭਾਜਪਾ ਗਠਜੋੜ ਲੋਕ ਸਭਾ ਦੀਆਂ 13 ਦੀਆਂ 13 ਸੀਟਾਂ 'ਤੇ ਜਿੱਤ ਪ੍ਰਾਪਤ ਕਰੇਗਾ।
ਯੂਥ ਅਕਾਲੀ ਦਲ ਦੇ ਮਾਲਵਾ ਜੋਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਸ਼੍ਰੋਮਣੀ-ਅਕਾਲੀ ਦਲ ਦਾ ਯੂਥ ਵਿੰਗ, ਐਸ.ਓ.ਆਈ ਅਕਾਲੀ-ਦਲ ਦੀ ਜਿੱਤ ਲਈ ਕੰਮ ਕਰੇਗਾ।
ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਦ ਰਾਜਨੀਤਿਕ ਪਾਰਟੀਆਂ ਵਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਜਿਸ ਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ ਵਲੋਂ ਜਿਲ੍ਹਾ ਜਥੇਬੰਦੀਆਂ ਬਣਾਉਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਯੂਥ ਅਕਾਲੀ ਦਲ, ਮਾਲਵਾ ਜੋਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਪੰਜਾਬ ਵਿਚ 50 ਫ਼ੀਸਦੀ ਨੌਜਵਾਨ ਹਨ ਜੋ ਲੋਕ ਸਭਾ ਚੋਣਾਂ ਵਿਚ ਅਹਿਮ ਰੋਲ ਅਦਾ ਕਰਨਗੇ। ਅਕਾਲੀ-ਭਾਜਪਾ ਲੋਕ ਸਭਾ ਦੀਆਂ 13 ਦੀਆਂ 13 ਸੀਟਾਂ ਤੇ ਜੀਤ ਪ੍ਰਾਪਤ ਕਰੇਗਾ। ਸ਼ੋਰਮਣੀ ਅਕਾਲੀ ਦਲ ਦਾ ਯੂਥ ਵਿੰਗ, ਐਸ.ਓ.ਆਈ ਅਕਾਲੀ ਦਲ ਦੀ ਜਿੱਤ ਲਈ ਕੰਮ ਕਰੇਗਾ।
ਇਸ ਮੌਕੇ ਯੂਥ ਅਕਾਲੀ ਦਲ ਦੇ ਦਿਹਾਤੀ ਦੇ ਪ੍ਰਧਾਨ ਇਕਬਾਲ ਸਿੰਘ ਰਾਏ ਨੇ ਨਵੇਂ ਚੁਣੇ ਆਹੁਦੇਦਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਅਕਾਲੀ ਦਲ ਨੂੰ ਜਿੱਤਾਉਣ ਲਈ ਕੰਮ ਕਰਨਗੇ ।
ਇਸ ਮੌਕੇ ਨਵੇ ਚੁਣੇ ਗਏ ਆਹੁਦੇਦਾਰਾਂ ਦਾ ਕਹਿਣਾ ਹੈ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਗਏ ਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਅਕਾਲੀ ਦਲ ਦੀ ਵੱਡੀ ਜਿੱਤ ਦਰਜ ਕਰਵਾਉਣਗੇ।