ਫਤਿਹਗੜ੍ਹ ਸਾਹਿਬ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਦਿੱਲੀ ਦੇ ਬਾਰਡਰਾਂ ਉੱਤੇ ਧਰਨਾ ਜਾਰੀ ਹੈ। ਪੰਜਾਬ ਵਿੱਚ ਦਿੱਲੀ ਦੇ ਅੰਦੋਲਨ ਤੇ ਕਿਸਾਨਾਂ ਦਾ ਹੌਂਸਲਾ ਵਧਾਉਣ ਲਈ ਜ਼ਿਲ੍ਹੇ 'ਚ ਨੌਜਵਾਨਾਂ ਨੇ ਰੋਸ ਮਾਰਚ ਕੱਢਿਆ। ਨੌਜਵਾਨ ਨੇ ਕੇਸਰੀ ਅਤੇ ਕਿਸਾਨੀ ਝੰਡੇ ਲੈ ਕੇ ਨਾਅਰੇਬਾਜ਼ੀ ਕੀਤੀ।
ਪੱਤਰਕਾਰਾ ਨਾਲ ਗੱਲਬਾਤ ਕਰਦਿਆ ਜਸਪਾਲ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਉੱਪਰ ਕਾਲੇ ਕਾਨੂੰਨ ਥੋਪ ਕੇ ਭਵਿੱਖ ਖ਼ਰਾਬ ਕਰਨਾ ਚਾਹੁੰਦੀ ਹੈ। ਕੇਂਦਰ ਸਰਕਾਰ ਨੂੰ ਜਲਦ ਤੋਂ ਜਲਦ ਤਿੰਨੋਂ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਾਡੇ ਇਲਾਕੇ ਵਿੱਚੋਂ ਹੋਰ ਜ਼ਿਆਦਾ ਗਿਣਤੀ ਵਿੱਚ ਲੋਕ ਦਿੱਲੀ ਵੱਲ ਕੂਚ ਕਰ ਰਹੇ ਹਨ। ਜੇਕਰ ਸਰਕਾਰ ਇਹ ਤਿੰਨੇੋਂ ਕਾਨੂੰਨ ਰੱਦ ਨਹੀਂ ਕਰਦੀ ਹੈ ਤਾਂ ਇਹ ਅੰਦੋਲਨ ਦਿਨੋਂ ਦਿਨ ਹੋਰ ਤਿੱਖ਼ਾ ਹੁੰਦਾ ਜਾਵੇਗਾ।