ਫ਼ਾਜ਼ਿਲਕਾ: ਜ਼ਿਲ੍ਹੇ ਵਿੱਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਪੁਲਿਸ ਦੇ ਹੱਥ ਦੋ ਜ਼ਿੰਦਾ ਹੈਂਡ ਗ੍ਰਨੇਡ ਲੱਗਾ। ਦਰਅਸਲ ਫ਼ਾਜ਼ਿਲਕਾ ਦੇ ਸਟੇਟ ਸਪੈਸ਼ਲ ਸਟਾਫ ਸੈੱਲ ਨੇ ਨਾਕੇਬੰਦੀ ਦੌਰਾਨ ਬਠਿੰਡਾ ਤੋਂ 2 ਜ਼ਿੰਦਾ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਹਨਾਂ ਨੂੰ ਗੁਪਤ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਨਾਕੇਬੰਦੀ ਕਰ ਬਠਿੰਡਾ ਡੱਬਵਾਲੀ ਬਾਈਪਾਸ ਰੋਡ ਉੱਤੇ ਜਦੋਂ ਪੁਲਿਸ ਨੇ 2 ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਦੇਖਿਆ ਤਾਂ ਉਹ ਆਪਣਾ ਬੈਗ ਸੁੱਟ ਉਥੋਂ ਫਰਾਰ ਹੋ ਗਏ। ਉਹਨਾਂ ਦੱਸਿਆ ਕਿ ਜਦੋਂ ਬੈਗ ਦੀ ਤਲਾਸ਼ੀ ਲਈ ਗਈ ਤਾੰ ਵਿਚੋਂ 2 ਜ਼ਿੰਦਾ ਹੈਂਡ ਗ੍ਰਨੇਡ ਬਰਾਮਦ ਹੋਏ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੋਟਰਸਾਈਕਲ ਸਵਾਰਾਂ ਦੀ ਭਾਲ ਕੀਤੀ ਜਾ ਰਹੀ ਹੈ ਤੇ ਨਾਲ ਹੀ ਨੇੜੇ ਵਾਲੇ ਸੀਸੀਟੀਵੀ (CCTV) ਕੈਮਰੇ ਵੀ ਚੈੱਕ ਕੀਤੇ ਜਾ ਰਹੇ ਹਨ ਤਾਂ ਜੋ ਜਲਦ ਤੋਂ ਜਲਦ ਮਾਮਲੇ ਨੂੰ ਹੱਲ ਕੀਤਾ ਜਾ ਸਕੇ।
ਪਿਛਲੇ ਦਿਨਾਂ ’ਚ ਆਰਮੀ ਦੇ ਤ੍ਰਿਵੇਣੀ ਗੇਟ 'ਤੇ ਹੋਇਆ ਸੀ ਗ੍ਰੇਨੇਡ ਧਮਾਕਾ
ਪਠਾਨਕੋਟ ਦੇ ਧੀਰਾ ਪੁਲ ਨੇੜੇ ਆਰਮੀ ਦੇ ਤ੍ਰਿਵੇਣੀ ਗੇਟ (Triveni Gate) 'ਤੇ ਗ੍ਰੇਨੇਡ ਧਮਾਕਾ (Grenade Blast) ਹੋਇਆ ਹੈ। ਐੱਸਐੱਸਪੀ ਪਠਾਨਕੋਟ (SSP Pathankot) ਨੇ ਦੱਸਿਆ ਕਿ ਇੱਕ ਮੋਟਰਸਾਈਕਲ ਸਵਾਰਾਂ (Motorcycle riders) ਨੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਹੈ ਜਿਸ ਦੀ ਜਾਂਚ ਚੱਲ ਰਹੀ ਹੈ।
ਇਸ ਮੌਕੇ ਐਸਐਸਪੀ ਪਠਾਨਕੋਟ (SSP Pathankot) ਨੇ ਦੱਸਿਆ ਕਿ ਅਜੇ ਜਾਂਚ ਚੱਲ ਰਹੀ ਹੈ, ਉਹਨਾਂ ਨੇ ਕਿਹਾ ਕਿ ਅਸੀਂ ਸੀਸੀਟੀਵੀ ਫੁਟੇਜ਼ (CCTV footage) ਦੀ ਦੀ ਜਾਂਚ ਕਰ ਰਹੇ ਹਾਂ। ਉਹਨਾਂ ਨੇ ਦੱਸਿਆ ਕਿ ਇੱਕ ਮੋਟਰਸਾਈਕਲ ਸਵਾਰਾਂ (Motorcycle riders) ਨੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਹੈ ਜਿਸ ਦੀ ਜਾਂਚ ਚੱਲ ਰਹੀ ਹੈ।
ਧਮਾਕੇ ਤੋਂ ਬਾਅਦ ਬਮਿਆਲ ਸਰਹੱਦ ਤੇ ਦੇਖੇ ਗਏ ਸਨ ਸ਼ੱਕੀ
ਪਠਾਨਕੋਟ ਧਮਾਕੇ ਤੋਂ ਬਾਅਦ ਬਮਿਆਲ ਦੇ ਸਰਹੱਦੀ ਇਲਾਕੇ ਵਿੱਚ ਸ਼ੱਕੀ ਵਿਅਕਤੀ ਦੇਖੇ ਗਏ। ਪੁਲਿਸ ਵੱਲੋਂ ਬੀਐਸਐਫ (BSF) ਅਤੇ ਆਰਮੀ ਦੇ ਨਾਲ ਮਿਲ ਕੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਡਰੋਨ ਰਾਹੀਂ ਇਲਾਕੇ 'ਤੇ ਨਜ਼ਰ ਰੱਖੀ ਜਾ ਰਹੀ ਹੈ। ਗ੍ਰਨੇਡ ਹਮਲੇ ਨੂੰ ਲੈ ਕੇ ਉੱਚ ਅਧਿਕਾਰੀ ਘਟਨਾ ਦਾ ਜਾਇਜ਼ਾ ਲੈਣ ਪਹੁੰਚ ਰਹੇ ਹਨ। ਕਾਊਂਟਰ ਇਨਟੈਲੀਜੈਂਸ ਦੇ ਏਆਈਜੀ ਗੁਲਨੀਤ ਖੁਰਾਨਾ ਨੇ ਦੱਸਿਆ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਤਵਾਦੀ ਹਮਲੇ ਨੂੰ ਲੈ ਕੇ ਇਸਨੂੰ ਦੇਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਬੂਤਾਂ ਨੂੰ ਘੋਖਿਆ ਜਾ ਰਿਹਾ ਹੈ।
ਗ੍ਰਨੇਡ ਹਮਲੇ ਨੂੰ ਲੈ ਕੇ ਰੰਧਾਵਾ ਨੇ ਉੱਚ ਅਧਿਕਾਰੀਆਂ ਨਾਲ ਕੀਤੀ ਸੀ ਮੀਟਿੰਗ
ਡਿਪਟੀ ਮੁੱਖ ਮੰਤਰੀ ਰੰਧਾਵਾ (Deputy Chief Minister Sukhjinder Singh Randhawa) ਦੇ ਵੱਲੋਂ ਪਠਾਨਕੋਟ ਹੈਂਡ ਗ੍ਰਨੇਡ ਹਮਲੇ (Pathankot hand grenade attack) ਅਤੇ ਸਰਹੱਦੀ ਖੇਤਰਾਂ ਦੀ ਸੁਰੱਖਿਆ ਨੂੰ ਲੈ ਕੇ ਉੱਚ ਅਧਿਕਾਰੀਆਂ ਨਾਲ ਇੱਕ ਹਾਈਲੈਵਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਪਠਾਨਕੋਟ ਹੈਂਡ ਗ੍ਰਨੇਡ ਹਮਲੇ ਦੀ ਜਾਂਚ ਨੂੰ ਲੈ ਕੇ ਅਹਿਮ ਚਰਚਾ ਕੀਤੀ ਗਈ।
ਪਠਾਨਕੋਟ ਗ੍ਰਨੇਡ ਹਮਲੇ ਚ ਪੁਲਿਸ ਨੂੰ ਮੁਲਜ਼ਮ ਦਾ ਮਿਲਿਆ ਰਿਮਾਂਡ
ਪਠਾਨਕੋਟ ਗ੍ਰਨੇਡ ਹਮਲੇ (Pathankot Grenade Attack) ਦੇ ਸਬੰਧ ਵਿੱਚ ਪਿਛਲੇ ਦਿਨੀਂ SSoc ਵੱਲੋਂ ਫੜੇ ਗਏ ਬਾਬਾ ਰਣਜੀਤ ਸਿੰਘ (Baba Ranjit Singh) ਨੂੰ ਸ਼ਨੀਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਨੇ ਰਿਮਾਂਡ ਵਿੱਚ ਵਾਧੇ ਦੀ ਮੰਗ ਕੀਤੀ ਤੇ ਕਿਹਾ ਕਿ ਹੋਰ ਪੁੱਛਗਿੱਛ ਕੀਤੀ ਜਾਣੀ ਹੈ ਤੇ ਅਦਾਲਤ ਨੇ ਰਿਮਾਂਡ ਵਿੱਚ ਦੋ ਦਿਨ ਦਾ ਵਾਧਾ ਕਰ ਦਿੱਤਾ (Court extends remand for two days) ਹੈ। ਜਿਕਰਯੋਗ ਹੈ ਕਿ ਸੂਬੇ ਦੇ ਵਿੱਚ ਜਿੱਥੇ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਇਸ ਦੌਰਾਨ ਹੀ ਸੂਬੇ ਦੀ ਕਾਨੂੰਨ ਵਿਵਸਥਾ ਵਿਗੜਦੀ ਜਾ ਰਹੀ ਹੈ।
ਇਹ ਵੀ ਪੜ੍ਹੋ: ਇਤਿਹਾਸ ਦੇ ਪੰਨਿਆਂ 'ਚ ਦਰਜ ਹੋ ਸਕਦਾ ਚਾਈਨਾ ਬਾਰਡਰ ਦੇ ਕੋਲ ਵੱਸਿਆ ਇਹ ਪਿੰਡ!