ਫਾਜ਼ਿਲਕਾ: ਬੀਐਸਐਫ ਨੇ ਅਬੋਹਰ ਸੈਕਟਰ ਵਿੱਚ ਪਾਕਿਸਤਾਨੀ ਸਮੱਗਲਰਾਂ ਦੇ ਮਨਸੂਬਿਆਂ ਨੂੰ ਨਾਕਾਮ ਕਰਦੇ ਹੋਏ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਤੋਂ 25 ਕਿੱਲੋ ਹੈਰੋਇਨ ਬਰਾਮਦ ਕੀਤੀ (25 kg heroin recovered) ਹੈ। ਸਰਹੱਦੀ ਖੇਤਰ ਵਿੱਚ ਨਸ਼ਾ ਤਸਕਰੀ ਦੀ ਇਹ ਪਹਿਲੀ ਘਟਨਾ ਨਹੀਂ ਹੈ। ਅਕਸਰ ਹੀ ਇਨ੍ਹੀਂ ਦਿਨੀਂ ਧੁੰਦ ਦਾ ਫਾਇਦਾ ਉਠਾ ਕੇ ਨਸ਼ਾ ਤਸਕਰ ਭਾਰਤੀ ਸਰਹੱਦ 'ਚ ਵੜਨ ਦੀ ਕੋਸ਼ਿਸ਼ ਕਰਦੇ ਹਨ।
ਇਹ ਵੀ ਪੜੋ: ਮਹੰਤ ਕਰਮਜੀਤ ਸਿੰਘ ਬਣੇ HSGPC ਦੇ ਨਵੇਂ ਪ੍ਰਧਾਨ, ਬਲਜੀਤ ਸਿੰਘ ਦਾਦੂਵਾਲ ਵੱਲੋਂ ਮੀਟਿੰਗ ਦਾ ਬਾਇਕਾਟ
ਤਸਕਰਾਂ ਨਾਲ ਹੋਇਆ ਮੁਕਾਬਲਾ: ਬੀਐਸਐਫ ਦੇ ਜਵਾਨ ਗਸ਼ਤ ਕਰ ਰਹੇ ਸਨ ਕਿ ਇਸ ਦੌਰਾਨ ਉਨ੍ਹਾਂ ਦੀ ਸਰਹੱਦ 'ਤੇ ਹਲਚਲ ਹੋ ਦੇਖੀ ਤਾਂ ਜਵਾਨਾਂ ਨੇ ਫਾਇਰਿੰਗ ਕਰ ਦਿੱਤੀ ਤਾਂ ਇਸ ਦੌਰਾਨ ਦੂਜੇ ਪਾਸੇ ਤੋਂ ਵੀ ਫਾਇਰਿੰਗ ਹੋਈ, ਪਰ ਧੁੰਦ ਦਾ ਫਾਇਦਾ ਲੈਂਦੇ ਹੋਏ ਨਸ਼ਾ ਤਸਕਰ ਫ਼ਰਾਰ ਹੋ (BSF Encounter With Drug Smuggler) ਗਏ। ਇਸ ਤੋਂ ਮਗਰੋਂ ਜਦੋਂ ਬੀਐਸਐਫ ਨੇ ਤਲਾਸ਼ੀ ਲਈ ਤਾਂ ਭਾਰਤ-ਪਾਕਿਸਤਾਨ ਸਰਹੱਦ 'ਤੇ ਉਹਨਾਂ ਨੇ 25 ਕਿਲੋ ਦੇ ਕਰੀਬ ਹੈਰੋਇਨ ਬਰਾਮਦ (25 kg heroin recovered) ਹੋਈ ਹੈ।
ਧੁੰਦ ਦਾ ਫਾਇਦਾ ਚੁੱਕਦੇ ਹਨ ਤਸਕਰ: ਸੰਘਣੀ ਧੁੰਦ ਵਿੱਚ ਬੀਐਸਐਫ ਨੂੰ ਜ਼ਰੂਰ ਕੋਈ ਨਾ ਕੋਈ ਸਮੱਸਿਆ ਆ ਰਹੀ ਹੈ ਪਰ ਜਵਾਨ ਕੰਡਿਆਲੀ ਤਾਰ ਨਾਲ ਚਿਪਕ ਕੇ ਪਾਕਿਸਤਾਨ ਦੀ ਹਰ ਹਰਕਤ ’ਤੇ ਨਜ਼ਰ ਰੱਖ ਰਹੇ ਹਨ। ਬੀਐਸਐਫ ਦੀ ਚੌਕਸੀ ਕਾਰਨ ਸਰਹੱਦ ਪਾਰੋਂ ਭੇਜੀ ਜਾ ਰਹੀ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਫੜੀ ਗਈ ਹੈ। ਕਈ ਵਾਰ ਕੰਡਿਆਲੀ ਤਾਰ ਦੇ ਪਾਰ ਖੇਤਾਂ ਵਿੱਚੋਂ ਹੈਰੋਇਨ ਦੀ ਖੇਪ ਬਰਾਮਦ ਹੋਈ ਹੈ।
ਹਥਿਆਰ ਅਤੇ ਨਸ਼ੇ ਦੀ ਹੋ ਰਹੀ ਸਪਲਾਈ: ਪਿਛਲੇ ਕੁਝ ਸਾਲਾਂ 'ਚ ਅਜਿਹੇ ਕਈ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚ ਪਾਕਿਸਤਾਨ ਤੋਂ ਲਗਾਤਾਰ ਨਸ਼ੇ ਅਤੇ ਹਥਿਆਰਾਂ ਦੀ ਖੇਪ ਭਾਰਤ ਭੇਜੀ ਜਾ ਰਹੀ ਹੈ। ਜਿਸ 'ਤੇ ਬੀਐਸਐਫ ਵਲੋਂ ਆਪਣੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਇਸ ਦੇ ਨਾਲ ਹੀ ਕਈ ਵਾਰ ਇਸ ਵਾਰਦਾਤ ਨੂੰ ਬੀਐਸਐਫ ਵਲੋਂ ਨਾਕਾਮ ਵੀ ਕੀਤਾ ਗਿਆ ਹੈ।
ਬੀਐਸਐਫ ਨੇ ਦਿੱਤੇ ਹੈਰਾਨ ਕਰਨ ਵਾਲੇ ਅੰਕੜੇ: ਸਰਹੱਦ ਪਾਰੋਂ ਵੱਧਦੀ ਡਰੋਨਾਂ ਦੀ ਆਮਦ ਦੇਸ਼ ਅਤੇ ਸੂਬੇ ਦੀ ਸੁਰੱਖਿਆ ਲਈ ਵੀ ਇਕ ਵੱਡਾ ਸਵਾਲ ਹੈ। 230 ਤੋਂ ਜ਼ਿਆਦਾ ਵਾਰ ਸਰਹੱਦ ਪਾਰੋਂ ਡਰੋਨਾਂ ਦੀ ਘੁਸਪੈਠ ਹੋ ਚੁੱਕੀ ਹੈ। ਇਹ ਕੋਈ ਛੋਟਾ ਅੰਕੜਾ ਨਹੀਂ ਹੋ ਬੀਐਸਐਫ ਵੱਲੋਂ ਸਾਂਝਾ ਕੀਤਾ ਗਿਆ ਹੋਵੇ। ਸਾਲ 2020 ਵਿਚ ਸਰਹੱਦ ਪਾਰੋਂ ਡਰੋਨ 79 ਵਾਰ ਡਰੋਨ ਭਾਰਤ ਦੀ ਸਰਹੱਦ ਰਾਹੀਂ ਦਾਖ਼ਲ ਹੋਇਆ ਸੀ। ਸਾਲ 2021 ਵਿਚ 109 ਵਾਰ ਅਤੇ ਸਾਲ 2022 ਵਿਚ ਇਹ ਅੰਕੜਾ ਵੱਧ ਕੇ 230 ਤੋਂ ਜ਼ਿਆਦਾ ਦਾ ਹੋ ਗਿਆ ਹੈ, ਜੋ ਕਿ ਦੇਸ਼ ਅਤੇ ਸੂਬੇ ਦੀ ਸੁਰੱਖਿਆ ਲਈ ਪ੍ਰੇਸ਼ਾਨੀ ਦਾ ਵੱਡਾ ਸਬੱਬ ਬਣ ਸਕਦਾ ਹੈ।
ਸਭ ਤੋਂ ਵੱਧ ਡਰੋਨ ਪੰਜਾਬ ਵਿਚ ਪਾਕਿਸਤਾਨ ਦੀ ਸਰਹੱਦ ਰਾਹੀਂ ਆਏ। 18 ਵਾਰ ਇਹ ਡਰੋਨ ਬੀਐਸਐਫ ਵੱਲੋਂ ਡੇਗੇ ਗਏ। ਪਾਕਿਸਤਾਨ ਨਾਲ ਲੱਗਦੀਆਂ ਪੰਜਾਬ ਦੀਆਂ ਵੱਖ-ਵੱਖ ਸਰਹੱਦਾਂ ਫਿਰੋਜ਼ਪੁਰ, ਤਰਨਤਾਰਨ, ਅੰਮ੍ਰਿਤਸਰ, ਪਠਾਨਕੋਟ ਲਗਾਤਾਰ ਡਰੋਨ ਭੇਜੇ ਜਾਣ ਦਾ ਸਿਲਸਿਲਾ ਜਾਰੀ ਹੈ। ਹੁਣ ਤਾਂ ਪਾਕਿਸਤਾਨ ਨੇ ਡਰੋਨ ਭੇਜਣ ਦੀ ਤਕਨੀਕ ਵੀ ਬਦਲ ਦਿੱਤੀ ਹੈ ਹੁਣ ਹੈਕਸਾ ਡਰੋਨ ਰਾਹੀਂ ਨਸ਼ੇ ਅਤੇ ਹਥਿਆਰਾਂ ਦੀਆਂ ਵੱਡੀਆਂ ਖੇਪਾਂ ਭੇਜੀਆਂ ਜਾ ਰਹੀਆਂ ਹਨ।
ਜ਼ਿਕਰਯੋਗ ਹੈ ਕਿ ਬੀ.ਐੱਸ.ਐੱਫ ਵੱਲੋਂ ਪਿਛਲੇ ਦਿਨੀਂ ਅਜਿਹੀਆਂ ਕਈ ਖੇਪਾਂ ਬਰਾਮਦ ਕਰਕੇ ਉਕਤ ਨਸ਼ਾ ਤਸਕਰਾਂ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਗਿਆ ਸੀ, ਪਰ ਫਿਰ ਵੀ ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆਇਆ।
ਇਹ ਵੀ ਪੜੋ: ਭਾਰਤੀ ਸੀਮਾ ਅੰਦਰ ਦਾਖ਼ਲ ਹੋਇਆ ਇਕ ਹੋਰ ਪਾਕਿਸਤਾਨੀ ਡਰੋਨ, ਬੀਐਸਐਫ ਦੇ ਜਵਾਨਾਂ ਨੇ ਕੀਤਾ ਢੇਰ