ਫਾਜ਼ਿਲਕਾ: ਪੰਜਾਬ 'ਚ ਲਗਾਤਾਰ ਕੋਰੋਨਾ ਵਾਇਰਸ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ। ਇਸ ਦੇ ਚਲਦੇ ਕੋਰੋਨਾ ਸੰਕਟ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਸਰਕਾਰ ਵੱਲੋਂ ਮਿਸ਼ਨ ਫ਼ਤਿਹ ਮੁਹਿੰਮ ਚਲਾਈ ਗਈ ਹੈ।
ਮਿਸ਼ਨ ਫ਼ਤਿਹ ਤਹਿਤ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗੂਰਕ ਕਰਨ ਲਈ ਜ਼ਿਲ੍ਹੇ ਤੋਂ 6 ਜਾਗਰੂਕਤਾ ਵੈਨਾਂ ਚਲਾਈਆਂ ਗਈਆਂ ਹਨ। ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਇਨ੍ਹਾਂ ਵੈਨਾਂ ਨੂੰ ਹਰੀ ਝੰਡੀ ਵਿਖਾ ਕੇ ਪਿੰਡਾਂ ਲਈ ਰਵਾਨਾ ਕੀਤਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰੀ ਇਲਾਕਿਆਂ 'ਚ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਲੋੜੀਂਦਾ ਸਾਵਧਾਨੀਆਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਕੋਰੋਨਾ ਮਹਾਂਮਾਰੀ ਤੋਂ ਮੁਕਤ ਕਰਨ ਲਈ ਚਲਾਈ ਗਈ ਜਨ-ਜਾਗਰੂਕਤਾ ਮੁਹਿੰਮ 'ਮਿਸ਼ਨ ਫ਼ਤਿਹ' ਤਹਿਤ ਜ਼ਿਲ੍ਹੇ ਭਰ 'ਚ ਜਾਗਰੂਕਤਾ ਅਭਿਆਨ ਚਲਾਈਆਂ ਜਾਵੇਗਾ। ਡੀਸੀ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਫ਼ਤਿਹ ਦੇ ਤਹਿਤ ਅਸੀਂ ਵੱਖ -ਵੱਖ ਵਿਭਾਗਾਂ ਦੀਆਂ ਟੀਮਾਂ ਦੇ ਨਾਲ ਮੀਟਿੰਗ ਕੀਤੀ ਹੈ। ਇਸ ਦੇ ਤਹਿਤ ਫਾਜ਼ਿਲਕਾ ਤੋਂ 6 ਜਾਗਰੂਕਤਾ ਵੈਨਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਜਲਾਲਾਬਾਦ ਤੋਂ 15, ਅਬੋਹਰ 'ਚ 16 ਅਤੇ ਫਾਜ਼ਿਲਕਾ 'ਚ 10 ਜਾਗਰੂਕਤਾ ਵੈਨਾਂ ਚਲਾਈਆਂ ਜਾਣਗੀਆਂ ਜੋ ਵੱਖ-ਵੱਖ ਇਲਾਕੇ 'ਚ ਜਾ ਕੇ ਲੋਕਾਂ ਨੂੰ ਕੋਵਿਡ-19 ਪ੍ਰਤੀ ਜਾਗਰੂਕ ਕਰਨਗੀਆਂ।
ਡੀਸੀ ਨੇ ਦੱਸਿਆ ਕਿ ਮਿਸ਼ਨ ਫ਼ਤਿਹ ਦਾ ਮੰਤਵ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਰਕਾਰ ਤੇ ਸਿਹਤ ਵਿਭਾਗ ਵਲੋਂ ਜਾਰੀ ਕੀਤੀ ਗਈ ਸਾਵਧਾਨੀਆਂ ਪ੍ਰਤੀ ਜਾਗਰੂਕ ਕਰਨਾ ਤੇ ਹੈ। ਲਿਆਉਣ ਲਈ ਜਾਗਰੂਕ ਕਰਨਾ ਹੈ।