ਫਾਜ਼ਿਲਕਾ: ਜਲਾਲਾਬਾਦ ਵਿਖੇ ਰੇਲਵੇ ਰੋਡ ਉੱਤੇ ਸਥਿਤ ਇੱਕ ਬੇਕਰੀ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਇਸ ਹਾਦਸੇ 'ਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।
ਇਸ ਘਟਨਾ ਬਾਰੇ ਦੱਸਦੇ ਹੋਏ ਬੇਕਰੀ ਦੁਕਾਨ ਦੇ ਮਾਲਕ ਬਿੱਟੂ ਰਹੇਜਾ ਨੇ ਦੱਸਿਆ ਦੇਰ ਰਾਤ ਢਾਈ ਵਜੇ ਦੇ ਕਰੀਬ ਉਨ੍ਹਾਂ ਦੀ ਦੁਕਾਨ 'ਚ ਅੱਗ ਲੱਗੀ ਹੋਈ ਸੀ। ਇਸ ਬਾਰੇ ਉਨ੍ਹਾਂ ਨੂੰ ਉਦੋਂ ਪਤਾ ਲੱਗ ਜਦ ਉਹ ਸਵੇਰੇ ਬੇਕਰੀ 'ਤੇ ਪੁੱਜੇ। ਉਨ੍ਹਾਂ ਨੇ ਤੁਰੰਤ ਪੁਲਿਸ ਤੇ ਫਾਇਰ ਬ੍ਰਿਗੇਡ ਨੂੰ ਇਸ ਦੀ ਸੂਚਨਾ ਦਿੱਤੀ। ਫਾਈਰ ਬ੍ਰਿਗੇਡ ਨੇ ਮੌਕੇ 'ਤੇ ਪੁੱਜ ਕੇ ਅੱਗ 'ਤੇ ਕਾਬੂ ਪਾਇਆ। ਦੁਕਾਨ ਮਾਲਕ ਨੇ ਦੱਸਿਆ ਕਿ ਇਸ ਅੱਗਜਨੀ ਦੀ ਘਟਨਾ ਕਾਰਨ ਉਨ੍ਹਾਂ ਨੂੰ 20 ਤੋਂ 25 ਲੱਖ ਰੁਪਏ ਤੱਕ ਦਾ ਨੁਕਸਾਨ ਹੋਇਆ ਹੈ।
ਇਸ ਸਬੰਧੀ ਫਾਇਰ ਬ੍ਰਿਗੇਡ ਅਫ਼ਸਰ ਫ਼ਤਿਹ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲਦੇ ਹੀ ਉਹ ਆਪਣੀ ਟੀਮ ਨਾਲ ਇਥੇ ਪੁੱਜੇ। ਉਨ੍ਹਾਂ ਦੱਸਿਆ ਕਿ ਇਹ ਅੱਗ ਬਿਜਲੀ ਦੇ ਸ਼ਾਰਟ ਸਰਕਟ ਦੇ ਕਾਰਨ ਲੱਗ ਗਈ ਸੀ। ਕਈ ਘੰਟਿਆਂ ਦੀ ਮਸ਼ਕਤ ਤੋਂ ਬਾਅਦ ਅੱਗ 'ਤੇ ਕਾਬੂ ਪਾ ਲਿਆ ਗਿਆ। ਅਧਿਕਾਰੀ ਨੇ ਦੱਸਿਆ ਕਿ ਇਸ ਹਾਦਸੇ 'ਚ ਦੁਕਾਨ ਪੂਰੀ ਤਰ੍ਹਾਂ ਸੜ ਗਈ, ਜਿਸ ਕਾਰਨ ਮਾਲਕ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋਇਆ। ਫਿਲਹਾਲ ਇਸ ਹਾਦਸੇ 'ਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।