ਫਾਜ਼ਿਲਕਾ: ਸੜਕ ਸੁਰੱਖਿਆ ਮਹੀਨੇ ਦੇ ਤਹਿਤ ਪ੍ਰਸ਼ਾਸਨ ਵਲੋਂ ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਪੈਦਲ ਮਾਰਚ ਕੱਢਿਆ ਗਿਆ। ਇਸ ਪੈਦਲ ਮਾਰਚ 'ਚ ਟ੍ਰੈਫਿਕ ਪੁਲਿਸ, ਟਰਾਂਸਪੋਰਟ ਵਿਭਾਗ ਅਤੇ ਸਕੂਲੀ ਬੱਚੇ ਸ਼ਾਮਲ ਹੋਏ। ਪੈਦਲ ਮਾਰਚ ਨੂੰ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਟ੍ਰੈਫਿਕ ਜਾਗਰੂਕਤਾ ਮਹੀਨਾ ਹਰ ਸਾਲ 18 ਜਨਵਰੀ ਤੋਂ 17 ਫਰਵਰੀ ਤੱਕ ਮਨਾਇਆ ਜਾਂਦਾ ਹੈ ਜਿਸ ਵਿੱਚ ਆਮ ਲੋਕਾਂ ਨੂੰ ਟਰੈਫਿਕ ਨਿਯਮਾਂ ਦੇ ਪ੍ਰਤੀ ਜਾਗਰੂਕ ਕੀਤਾ ਜਾਂਦਾ ਹੈ। ਇਹ ਪੈਦਲ ਮਾਰਚ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਵਿੱਚੋਂ ਗੁਜਰਿਆ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਹਰ ਸਾਲ ਜਨਵਰੀ ਦੇ ਮਹੀਨੇ ਵਿੱਚ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸੜਕ ਸੁਰੱਖਿਆ ਮਹੀਨਾ ਮਨਾਇਆ ਜਾਂਦਾ ਹੈ ਜਿਸ ਵਿੱਚ ਟ੍ਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ 18 ਜਨਵਰੀ ਤੋਂ 17 ਫਰਵਰੀ ਤੱਕ 1 ਮਹੀਨਾ ਜਾਗਰੂਕ ਕੈਂਪ ਲਗਾਏ ਜਾਂਦੇ ਹਨ ਅਤੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਜਿਸ ਵਿੱਚ ਟਰੈਫਿਕ ਪੁਲਿਸ ਟਰਾਂਸਪੋਰਟ ਵਿਭਾਗ,ਸਕੂਲੀ ਬੱਚੀਆਂ ਅਤੇ ਸਮਾਜਿਕ ਸੰਸਥਾਵਾਂ ਨੇ ਹਿਸਾ ਲੈ ਕੇ ਸ਼ਹਿਰ ਭਰ ਵਿੱਚ ਪੈਦਲ ਮਾਰਚ ਕੱਢਿਆ ਗਿਆ ਹੈ।