ਫ਼ਾਜ਼ਿਲਕਾ: ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਸਿਵਲ ਹਸਪਤਾਲ ਦਾ ਦੌਰਾ ਕਰਨ ਲਈ ਪਹੁੰਚੇ। ਇਸ ਮੌਕੇ ਸਿੱਧੂ ਨੇ ਹਸਪਤਾਲ ਵਿੱਚ ਆਏ ਮਰੀਜ਼ਾਂ ਦਾ ਹਾਲ ਪੁੱਛਿਆ। ਇਸੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਖੇਤੀ ਆਰਡੀਨੈਂਸਾਂ ਦਾ ਸਖ਼ਤ ਵਿਰੋਧ ਕਰਦੀ ਹੈ।
ਬਲਬੀਰ ਸਿੰਘ ਸਿੱਧੂ ਕਿਹਾ ਕਿ ਸੰਸਦ ਵਿੱਚ ਕੇਂਦਰੀ ਮੰਤਰੀ ਵੱਲੋਂ ਖੇਤੀ ਆਰਡੀਨੈਂਸਾਂ 'ਤੇ ਪੰਜਾਬ ਦੀ ਸਹਿਮਤੀ ਵਾਲਾ ਬਿਆਨ ਬਿਲਕੁਲ ਗਲਤ ਹੈ। ਉਨ੍ਹਾਂ ਕਿਹਾ ਇਸ ਬਿਆਨ ਨੂੰ ਮੁੱਖ ਮੰਤਰੀ ਅਤੇ ਕਾਂਗਰਸ ਪਾਰਟੀ ਮੁੱਢੋਂ ਹੀ ਰੱਦ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਖੇਤੀ ਆਰਡੀਨੈਂਸ ਪੰਜਾਬ ਦੇ ਕਿਸਾਨਾਂ ਲਈ ਮੌਤ ਦੇ ਵਰੰਟ ਹਨ, ਇਨ੍ਹਾਂ ਨਾਲ ਕਿਸਾਨੀ ਹੀ ਨਹੀਂ ਪੂਰਾ ਪੰਜਾਬ ਤਬਾਹ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਇਸ ਦਾ ਸਖ਼ਤ ਵਿਰੋਧ ਕਰਦੇ ਹਨ ਅਤੇ ਕਰਦੇ ਰਹਿਣਗੇ।
ਇਸ ਮੌਕੇ ਸਿੱਧੂ ਨੇ ਦੱਸਿਆ ਕਿ ਜਲਦ ਹੀ ਮਾਹਿਰ ਡਾਕਟਰਾਂ ਦੀ ਭਰਤੀ ਕੀਤੀ ਜਾ ਰਹੀ ਹੈ। ਇਸ ਨਾਲ ਫ਼ਾਜ਼ਿਲਕਾ ਜ਼ਿਲ੍ਹੇ ਵਿੱਚ ਡਾਕਟਰਾਂ ਦੀ ਵੀ ਪੂਰੀ ਕੀਤੀ ਜਾਵੇਗੀ। ਇਸੇ ਨਾਲ ਹੀ ਉਨ੍ਹਾਂ ਕਿਹਾ ਕੋਰੋਨਾ ਦੀ ਟੈਸਟਿੰਗ ਵਿੱਚ ਤੇਜ਼ੀ ਲਿਆਂਦੀ ਜਾਵੇਗੀ।