ਫ਼ਾਜ਼ਿਲਕਾ : ਖੇਤੀ ਕਾਨੂੰਨਾਂ ਨੂੰ ਲੈ ਕੇ ਰਾਜਨੀਤਿਕ ਪਾਰਟੀਆਂ ਵਿਚ ਲੋਕਾਂ ਦਾ ਦਿਨ ਪ੍ਰਤੀ ਦਿਨ ਵਧ ਰਹੇ ਗੁੱਸੇ ਕਾਰਨ ਪਿੰਡਾਂ ਵਿਚ ਹਰੇਕ ਪਾਰਟੀ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਰਾਜਨੀਤਕ ਲੋਕਾਂ ਨੇ ਆਪਣੀ ਰਾਜਨੀਤਿਕ ਜ਼ਮੀਨ ਨੂੰ ਤਲਾਸ਼ਦੇ ਹੋਏ ਵਿਕਾਸ ਕਾਰਜਾਂ ਦੇ ਨਾਂ 'ਤੇ ਪਿੰਡਾਂ ਵਿੱਚ ਗੇੜੇ ਮਾਰਨੇ ਸ਼ੁਰੂ ਕਰ ਦਿੱਤੇ ਹਨ। ਜਿਸ ਦਾ ਲੋਕਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ।
ਜ਼ਿਲ੍ਹਾ ਫਾਜ਼ਿਲਕਾ ਦੇ ਵਿਧਾਇਕ ਦਵਿੰਦਰ ਘੁਬਾਇਆ ਵੱਲੋਂ ਫਾਜ਼ਿਲਕਾ ਦੇ ਅਧੀਨ ਪੈਂਦੀ ਢਾਣੀ ਮੁੰਨਸ਼ਾ ਸਿੰਘ ਵਿਚ ਵਿਕਾਸ ਕਾਰਜਾਂ ਨੂੰ ਲੈ ਕੇ ਪਹੁੰਚਣ 'ਤੇ ਇੱਥੋਂ ਦੇ ਸਥਾਨਕ ਲੋਕਾਂ ਵੱਲੋਂ ਦਵਿੰਦਰ ਘੁਬਾਇਆ ਨੂੰ ਰੋਕ ਕੇ ਸਵਾਲ ਕੀਤੇ ਗਏ ਅਤੇ ਉਨ੍ਹਾਂ ਦੀ ਸਾਢੇ ਚਾਰ ਸਾਲ ਸਰਕਾਰ ਬਣੇ ਨੂੰ ਹੋਣ ਨੂੰ ਲੈ ਕੇ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਸਵਾਲ ਕੀਤੇ ਗਏ।
ਖੇਤੀ ਅੰਦੋਲਨ ਤੋਂ ਬਾਅਦ ਵਿੱਚ ਚੇਤੰਨ ਹੋਏ ਲੋਕਾਂ ਨੇ ਇਸ ਵਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੋਂ ਇਲਾਵਾ ਸਰਕਾਰ ਵੱਲੋਂ ਕਰਵਾਏ ਗਏ ਕੰਮਾਂ ਬਾਰੇ ਵੀ ਪੁੱਛਿਆ। ਲੋਕਾਂ ਨੇ ਸਰਕਾਰ ਵੱਲੋਂ ਘਰ-ਘਰ ਨੌਕਰੀ ਦੇਣ ਦੇ ਵਾਅਦੇ ਤੇ ਪੰਜਾਬ ਵਿੱਚ ਰੇਤੇ ਮਾਫੀਆ 'ਤੇ ਠੱਲ੍ਹ ਪਾਉਣ ਅਤੇ ਨਸ਼ਾ ਖਤਮ ਕਰਨ ਵਰਗੇ ਮੁੱਦਿਆਂ ਉੱਤੇ ਤਿੱਖੇ ਸਵਾਲ ਕੀਤੇ।
ਇਹ ਵੀ ਪੜ੍ਹੋ:ਸੁਖਬੀਰ ਬਾਦਲ ਦੀ ਗੱਡੀ 'ਤੇ ਜੁੱਤੀ ਮਾਰਨ ਦੀ ਵੀਡੀਓ ਵਾਈਰਲ
ਵਿਕਾਸ ਕਾਰਜਾਂ ਦੇ ਨਾਂ 'ਤੇ ਘੁਬਾਇਆ ਨੇ ਚੰਨੀ ਦੇ ਰਾਹ ਉੱਤੇ ਚੱਲਦੇ ਹੋਏ ਜਿੱਥੇ ਸੁਖਬੀਰ ਬਾਦਲ ਵੱਲੋ ਕੀਤੇ ਗਏ ਸਵਾਲ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਦੀ ਸਰਕਾਰ ਵੱਲੋਂ ਸੜਕਾਂ ਦਾ ਪੈਚਵਰਕ ਕਰਵਾਉਣ ਦੀ ਗੱਲ ਆਖੀ ਸੀ ਉਸੇ ਤਰ੍ਹਾਂ ਘੁਬਾਇਆ ਵੱਲੋਂ ਵੀ ਸੜਕਾਂ ਦੀ ਰਿਪੇਅਰ ਦੀ ਗੱਲ ਕਹਿ ਕੇ ਖਹਿੜਾ ਛੁਡਾਉਣਾ ਪਿਆ।