ਫਾਜ਼ਿਲਕਾ: ਕੇਂਦਰ ਸਰਕਾਰ ਦੇ ਲਾਗੂ ਕੀਤੇ ਖੇਤੀ ਕਾਨੂੰਨਾਂ ਦਾ ਵਿਰੋਧ ਕਿਸਾਨਾਂ ਵਿੱਚ ਲਗਾਤਾਰ ਵੱਧਦਾ ਜਾ ਰਿਹਾ ਹੈ, ਜਿੱਥੇ ਇਸ ਵਿਰੋਧ ਦੇ ਚਲਦਿਆਂ ਫਾਜ਼ਿਲਕਾ ਵਿੱਚ ਕਿਸਾਨ ਜੱਥੇਬੰਦੀਆਂ ਨੇ ਸ਼ਹਿਰ ਵਿੱਚ ਰੋਸ਼ ਮਾਰਚ ਕੱਢਿਆ। ਉਨ੍ਹਾਂ ਨੇ ਸ਼ਹਿਰ ਨਿਵਾਸੀਆਂ ਨੂੰ ਚੋਣਾਂ ਵਿੱਚ ਬੀਜੇਪੀ ਦਾ ਬਾਈਕਾਟ ਕਰਨ ਅਤੇ ਕਿਸਾਨਾਂ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ ਹੈ।
ਬੀਜੇਪੀ ਦੇ ਬਾਇਕਾਟ ਦੀ ਕੀਤੀ ਅਪੀਲ
ਰੋਸ ਮਾਰਚ ਕੱਢਦੇ ਹੋਏ ਉਨ੍ਹਾਂ ਨੇ ਲੋਕਾਂ ਨੂੰ ਬੀਜੇਪੀ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ ਹੈ। ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸਤ ਭਖਦੀ ਜਾ ਰਹੀ ਹੈ ਤੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਬੀਜੇਪੀ ਆਗੂਆਂ ਦਾ ਵਿਰੋਧ ਕਿਸਾਨਾਂ ਵੱਲੋਂ ਅਜੇ ਤੱਕ ਜਾਰੀ ਹੈ। ਕਿਸਾਨਾਂ ਨੇ 6 ਤਾਰੀਕ ਦੇ ਚੱਕਾ ਜਾਮ ਦਾ ਸਮਰਥਨ ਕਰਨ ਲਈ ਲੋਕਾਂ ਨੂੰ ਅਪੀਲ ਕੀਤੀ ਹੈ।
ਚੋਣਾਂ ਨੂੰ ਲੈ ਕੇ ਬੀਜੇਪੀ ਦੇ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਚੋਣਾ 'ਚ ਨਾ ਲੜ੍ਹਣ।