ਫ਼ਾਜ਼ਿਲਕਾ:ਇੱਥੋਂ ਦਾਣਾ ਮੰਡੀ ਵਿੱਚੋਂ ਝੋਨੇ ਦੀ ਲਿਫਟਿੰਗ ਨਾ ਹੋਣ ਦੇ ਚੱਲਦਿਆਂ ਆੜ੍ਹਤੀ ਯੂਨੀਅਨ ਨੇ ਹਾਈਵੇ ਜਾਮ ਕਰਕੇ ਪ੍ਰਸ਼ਾਸਨ ਖਿਲਾਫ਼ ਪ੍ਰਦਰਸ਼ਨ ਕੀਤਾ। ਆੜ੍ਹਤੀਆਂ ਨੇ ਕਿਹਾ ਕਿ ਫ਼ਾਜ਼ਿਲਕਾ ਮੰਡੀ ਵਿੱਚ 5 ਲੱਖ ਬੋਰੀ ਲਿਫਟਿੰਗ ਨਾ ਹੋਣ ਦੇ ਕਾਰਨ ਮੰਡੀ 'ਚ ਜਗ੍ਹਾ ਨਹੀਂ ਬਚੀ ਹੈ, ਜਿਸ ਕਾਰਨ ਕਿਸਾਨ ਆਪਣੀ ਫਸਲ ਨੂੰ ਘਰ ਲਿਜਾਣ ਲਈ ਮਜਬੂਰ ਹਨ।
ਆੜ੍ਹਤੀਆਂ ਨੇ ਕਿਹਾ ਕਿ ਪ੍ਰਸ਼ਾਸਨ ਦੀ ਨਾਲਾਇਕੀ ਕਾਰਨ ਮੰਡੀ ਦੇ ਇਹ ਹਾਲਾਤ ਬਣੇ ਹੋਏ ਹਨ। 15 ਦਿਨ ਦੇ ਕਰੀਬ ਹੋ ਚੁੱਕੇ ਹਨ, ਮੰਡੀ ਵਿੱਚੋਂ ਨਾਂ ਮਾਤਰ ਹੀ ਲਿਫਟਿੰਗ ਹੋਈ ਹੈ। ਮੰਡੀ ਵਿੱਚ ਜਗ੍ਹਾ ਨਾ ਹੋਣ ਕਾਰਨ ਕਿਸਾਨ ਮਜ਼ਦੂਰ ਅਤੇ ਆੜ੍ਹਤੀਏ ਸਾਰੇ ਹੀ ਪਰੇਸ਼ਾਨ ਹੋ ਰਹੇ ਹਨ ਪਰ ਪ੍ਰਸ਼ਾਸਨ ਇਸ ਵੱਲ ਕੋਈ ਧਿਆਨ ਨਹੀਂ ਦੇ ਰਿਹਾ।
ਉੱਥੇ ਹੀ ਆੜ੍ਹਤੀਆਂ ਦੇ ਵੱਲੋਂ ਲਗਾਏ ਧਰਨੇ ਕਾਰਨ ਸ੍ਰੀ ਗੰਗਾ ਨਗਰ-ਅੰਮ੍ਰਿਤਸਰ ਹਾਈਵੇ 'ਤੇ ਵਾਹਨਾਂ ਦੀਆਂ ਲੰਬੀਆਂ-ਲੰਬੀਆਂ ਕਤਾਰਾਂ ਲੱਗੀਆਂ ਦਿਖਾਈ ਦਿੱਤੀਆਂ।