ਫਾਜ਼ਿਲਕਾ: ਬਜਰੰਗ ਦਲ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਧਾਨ ਹਿਤੇਸ਼ ਭਾਰਦਵਾਜ ਨੇ ਅਬੋਹਰ ਵਿੱਚ ਪ੍ਰੈੱਸ ਕਾਨਫਰੰਸ ਕਰ ਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਲਈ ਹਿੰਦੂ ਮੰਦਿਰ ਐਕਟ ਬਣਾਇਆ ਜਾਵੇ। ਉਨ੍ਹਾਂ ਨੇ ਵੱਖ-ਵੱਖ ਮੰਦਰਾਂ ਦੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਮੰਦਿਰਾਂ ਦਾ ਚੜ੍ਹਾਵਾ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਮਾਜ ਦੇ ਲੋਕਾਂ ਦੇ ਭਲਾਈ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਿੰਦੂ ਸਮਾਜ ਨੂੰ ਉਸ ਦਾ ਕੋਈ ਫ਼ਾਇਦਾ ਨਹੀਂ ਹੋ ਰਿਹਾ ਹੈ।
ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਾਂਗ ਹਿੰਦੂ ਮੰਦਰ ਐਕਟ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਤਾਂ ਜੋ ਮੰਦਰਾਂ ਵਿੱਚ ਚੜ੍ਹਾਵੇ ਦੇ ਰੂਪ ਵਿੱਚ ਇਕੱਠੇ ਹੋਏ ਪੈਸਿਆਂ ਨਾਲ ਗ਼ਰੀਬ ਹਿੰਦੂ ਪਰਿਵਾਰਾਂ ਦੇ ਬੱਚਿਆਂ ਦੀ ਪੜ੍ਹਾਈ ਅਤੇ ਹੋਰ ਸਮਾਜਿਕ ਕੰਮਾਂ ਲਈ ਵਰਤਿਆ ਜਾ ਸਕੇ। ਉਨ੍ਹਾਂ ਕਿਹਾ ਕਿ ਉਹ 25 ਤਰੀਕ ਨੂੰ ਵੱਖ-ਵੱਖ ਸਥਾਨਾਂ ਤੋਂ ਕਾਰ ਰੈਲੀ ਕੱਢਦੇ ਹੋਏ ਮੁੱਖ ਮੰਤਰੀ ਨੂੰ ਇਸ ਗੱਲ ਲਈ ਮੰਗ ਪੱਤਰ ਵੀ ਦੇਣਗੇ।
ਇਹ ਵੀ ਪੜ੍ਹੋ: ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੂੰ ਲੈਕੇ ਆਮ ਆਦਮੀ ਪਾਰਟੀ ਨੇ ਕੀਤਾ ਪ੍ਰਦਰਸ਼ਨ