ਫ਼ਾਜਿਲਕਾ: ਪੰਜਾਬ ਦੀ ਵਿਧਾਨ ਸਭਾ ਦੀਆਂ ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਾਰਟੀ ਦੇ ਉਮੀਦਵਾਰ ਰਮਿੰਦਰ ਆਂਵਲਾ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ। ਮੀਡੀਆ ਨਾਲ ਗੱਲ ਕਰਦਿਆਂ ਬਲਬੀਰ ਸਿੰਘ ਨੇ ਦਸਿਆ ਕਿ ਕਾਂਗਰਸ ਸਰਕਾਰ ਨੇ 47 ਸੋ ਕਰੋੜ ਰੁਪਏ ਦੇ ਕਿਸਾਨੀ ਕਰਜ਼ ਨੂੰ ਮਾਫ਼ ਕੀਤਾ ਅਤੇ 46 ਲੱਖ ਪਰਿਵਾਰਾਂ ਨੂੰ ਸਿਹਤ ਬੀਮਾ ਯੋਜਨਾਂ ਦਾ ਲਾਭ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੈਨਸ਼ਨ ਸਕੀਮ ਨੂੰ 750 ਰੁਪਏ ਕਰ ਦਿਤਾ ਹੈ।
200 ਯੁਨਿਟ ਬਿਜਲੀ ਦੇ ਮਾਫ਼ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਬੀਮਾ ਲਾਭਪਾਤਰੀਆਂ ਵਿਚ ਆੜਤੀ,ਕਿਸਾਨ, ਛੋਟੇ ਦੁਕਾਨਦਾਰ, ਨੀਲੇ ਅਤੇ ਪੀਲਾ ਕਾਰਡ ਧਾਰਕ ਸ਼ਾਮਿਲ ਹਨ ਅਤੇ ਉਨ੍ਹਾਂ ਵਲੋਂ ਲਿਆਂਦੀ ਜਾ ਰਹੀ ਨਵੀਂ ਪੋਲਿਸੀ ਵਿੱਚ ਪੰਜਾਬ ਦੇ ਹਸਪਤਾਲਾਂ ਵਿੱਚ ਡਾਕਟਰਾਂ ਦੀ ਕਮੀ ਨੂੰ ਦੂਰ ਕੀਤਾ ਜਾਏਗਾ ।