ਫਾਜ਼ਿਲਕਾ: ਭਾਰਤ ਪਾਕ ਸਰਹੱਦ ਤੇ ਵਸੇ ਪਿੰਡ ਆਜਮਵਾਲਾ ਵਿਖੇ ਉਸ ਵੇਲੇ ਮਾਹੌਲ ਗਰਮ ਹੋ ਗਿਆ ਜਦੋਂ ਕਿਸਾਨ ਜਥੇਬੰਦੀਆਂ ਨੇ ਮਿਲ ਕੇ ਸੁਰਜੀਤ ਕੁਮਾਰ ਜਿਆਣੀ ਵੱਲੋਂ ਪਿਛਲੇ ਕਈ ਸਾਲਾਂ ਤੋਂ ਹੜੱਪੀ ਇੱਕ ਕਿਸਾਨ ਦੀ ਜ਼ਮੀਨ ’ਤੇ ਟਰੈਕਟਰ ਚਲਾਉਣ ਤੋਂ ਰੋਕ ਦਿੱਤਾ। ਇਸ ਜ਼ਮੀਨ ਤੋਂ ਪ੍ਰਭਾਵਿਤ ਕਿਸਾਨ ਸੁਰਜੀਤ ਸਿੰਘ ਨੇ ਦੱਸਿਆ ਕਿ ਉਹ 111 ਕਨਾਲ ਜ਼ਮੀਨ ਦੇ 1975 ਦੇ ਮਾਲਕ ਸਨ, ਪਰੰਤੂ ਸੁਰਜੀਤ ਕੁਮਾਰ ਜਿਆਣੀ ਨੇ ਆਪਣੇ ਮੰਤਰੀ ਪਦ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਸਾਲ 2016 ’ਚ ਜਾਅਲੀ ਕਾਗਜ਼ਾਤ ਤਿਆਰ ਕਰਕੇ ਜ਼ਮੀਨ ਆਪਣੇ ਨਾਂ ਕਰਵਾ ਲਈ ਸੀ।
ਇਹ ਵੀ ਪੜੋ: BJP ਕੌਂਸਲਰ ਦੀ ਬਲੈਕਮੇਲਿੰਗ ਤੋਂ ਤੰਗ ਆ ਲੜਕੀ ਨੇ ਪੀਤਾ ਜ਼ਹਿਰ
ਉਹਨਾਂ ਨੇ ਕਿਹਾ ਕਿ ਮਾਲਕੀ ਆਪਣੀ ਹੋਣ ਦੇ ਬਾਵਜੂਦ ਪੁਲੀਸ ਦੀ ਮਿਲੀ ਭੁਗਤ ਕਰਕੇ ਉਹ ਆਪਣੀ ਜ਼ਮੀਨ ਵਿੱਚ ਵੀ ਨਹੀਂ ਵੜ ਸਕਦੇ ਸਨ। ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਇਹ ਕਾਫੀ ਪੁਰਾਣਾ ਵਿਵਾਦ ਚੱਲ ਰਿਹਾ ਹੈ ਅਤੇ ਕਿਸੇ ਵੀ ਕੀਮਤ ’ਤੇ ਕਿਸਾਨਾਂ ਤੋਂ ਜ਼ਮੀਨ ਨਹੀਂ ਖੋਹਣ ਦਿੱਤੀ ਜਾਵੇਗੀ।
ਦੂਸਰੇ ਪਾਸੇ ਕਿਸਾਨ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਲਗਾਏ ਗਏ ਇਲਜ਼ਾਮਾਂ ਨੂੰ ਨਕਾਰਦੇ ਹੋਏ ਸਾਬਕਾ ਭਾਜਪਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਕਿਹਾ ਕਿ ਇਹ ਜ਼ਮੀਨ ਉਨ੍ਹਾਂ ਦੀ ਨਹੀਂ ਸਗੋਂ ਉਨ੍ਹਾਂ ਦੀ ਰਿਸ਼ਤੇਦਾਰੀ ਵਿੱਚ ਸਾਂਢੂ ਦੀ ਹੈ, ਜੋ ਪਿਛਲੇ 10 ਸਾਲਾਂ ਤੋਂ ਇਸ ਜ਼ਮੀਨ ’ਤੇ ਖੇਤੀ ਕਰ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਝੰਡੇ ਦੀ ਆੜ ’ਤੇ ਧੱਕਾ ਕੀਤਾ ਜਾ ਰਿਹਾ ਹੈ।
ਇਹ ਵੀ ਪੜੋ: High Court ਪਹੁੰਚਿਆ Gangster Jaipal Bhullar ਦੇ ਸਸਕਾਰ ਦਾ ਮਾਮਲਾ