ਫ਼ਾਜ਼ਿਲਕਾ: 52 ਬਟਾਲੀਅਨ ਵਿੱਚ ਤਾਇਨਾਤ 30 ਸਾਲਾਂ ਫੌਜੀ ਜਵਾਨ ਕੈਨਮੋਨੀਆ ਗਾਮਲੁ ਦੇ ਵੱਲੋਂ ਆਪਣੀ ਹੀ ਰਾਈਫਲ ਦੇ ਨਾਲ ਗੋਲੀ ਮਾਰ ਕੇ ਆਤਮ ਹੱਤਿਆ (Suicide by shooting) ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੀ ਮ੍ਰਿਤਕ ਦੇਹ ਨੂੰ ਫਾਜ਼ਿਲਕਾ ਸਰਕਾਰੀ ਹਸਪਤਾਲ (Fazilka Government Hospital) ਵਿਖੇ ਮੋਰਚਰੀ ਵਿਚ ਰਖਵਾਇਆ ਗਿਆ ਹੈ ਅਤੇ ਥਾਣਾ ਸਦਰ ਦੀ ਪੁਲਿਸ ਵੱਲੋਂ ਇਸ ਆਤਮ ਹੱਤਿਆ ਦੇ ਮਾਮਲੇ ਵਿੱਚ ਕਾਰਵਾਈ ਕੀਤੀ ਜਾ ਰਹੀ ਹੈ।
ਮਾਮਲੇ ਸਬੰਧੀ ਸਰਕਾਰੀ ਹਸਪਤਾਲ ਦੀ ਡਾਕਟਰ (Government hospital doctor) ਨੇ ਦੱਸਿਆ ਕਿ 52 ਬਟਾਲੀਅਨ ਦਾ ਜਵਾਨ ਉਮਰ 30 ਸਾਲ ਜਿਸ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਸਿਰ ਵਿਚ ਗੋਲੀ ਲੱਗਣ ਕਾਰਨ ਮੌਤ ਹੋਈ ਹੈ।
ਇਹ ਵੀ ਪੜ੍ਹੋ:ਲੱਦਾਖ : ਜਵਾਨਾਂ ਨੂੰ ਲਿਜਾ ਰਿਹਾ ਵਾਹਨ ਸ਼ਿਓਕ ਨਦੀ 'ਤੇ ਡਿੱਗਿਆ, 7 ਮੌਤਾਂ
ਇਸ ਮੌਕੇ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਦਰ ਪੁਲਿਸ ਦੇ ਜਾਂਚ ਅਧਿਕਾਰੀ ਮਿਲਖ ਰਾਜ ਨੇ ਦੱਸਿਆ ਕਿ ਹਸਪਤਾਲ ਤੋਂ ਸੂਚਨਾ ਮਿਲਣ ‘ਤੇ ਉਹ ਮੌਕੇ ‘ਤੇ ਪਹੁੰਚੇ ਹਨ। ਉਨ੍ਹਾਂ ਦੱਸਿਆ ਕਿ 30 ਸਾਲਾਂ ਨੌਜਵਾਨ ਕੇਨਮੋਨੀਆ ਗਾਮਲੁ (Kenmonia Gamlu) ਜੋ ਕਿ ਤੇਲੰਗਾਨਾ ਜ਼ਿਲ੍ਹੇ ਤੋਂ ਸਬੰਧਤ ਹੈ ਅਤੇ ਫ਼ਾਜ਼ਿਲਕਾ ਬਾਰਡਰ ਰੋਡ ਦੀ 52 ਬਟਾਲੀਅਨ ਵਿੱਚ ਤਾਇਨਾਤ ਹੈ। ਜਿਸ ਦੀ ਗਲੇ ‘ਤੇ ਗੋਲੀ ਲੱਗਣ ਕਾਰਨ ਮੌਤ ਹੋਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਤਲਾਸ਼ੀ ਦੌਰਾਨ ਕਿਸੇ ਵੀ ਤਰ੍ਹਾਂ ਦਾ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਏਗੀ।
ਇਹ ਵੀ ਪੜ੍ਹੋ : ਹੈਰਾਨੀਜਨਕ ! ਜੋਮੈਟੋ ਦੀ ਆੜ ’ਚ ਹੈਰੋਇਨ ਸਪਲਾਈ ਕਰਨ ਵਾਲੇ ਕਾਬੂ