ਫਾਜ਼ਿਲਕਾ: ਕੁਦਰਤੀ ਕਰੋੇਪੀਆਂ ਨਾਲ ਕਿਸਾਨਾਂ ਨੂੰ ਬਹੁਤ ਨੁਕਸਾਨ ਹੁੰਦਾ ਹੈ। ਇਸ ਤਰ੍ਹਾਂ ਦਾ ਮਾਮਲਾ ਹੀ ਫਾਜ਼ਿਲਕਾ ਦੇ ਹਲਕਾ ਬੱਲੂਆਣਾ ਤੋਂ ਸਾਹਮਣੇ ਆਇਆ ਹੈ। ਜਿੱਥੋਂ ਦੇ ਇਕ ਪਿੰਡ ਕਾਲਾ ਟਿੱਬਾ ਦੇ ਨੇੜਿਓਂ ਲੰਘਦੀ ਮਲੂਕਪੁਰਾ ਮਾਈਨਰ ਵਿੱਚ ਪਾੜ ਪੈਣ ਕਰਕੇ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਨਹਿਰ ਵਿੱਚ ਪਾੜ ਕਰੀਬ 70 ਫੁੱਟ ਦਾ ਹੋਣ ਕਰਕੇ ਪਾਣੀ ਬੜੀ ਤੇਜ਼ੀ ਦੇ ਨਾਲ ਖੇਤਾਂ ਵੱਲ ਨੂੰ ਜਾ ਰਿਹਾ ਹੈ।
ਖੇਤਾਂ 'ਚ ਖੜੀ ਕਣਕ, ਆਲੂ, ਸਰੋਂ ਸਣੇ ਹੋਰ ਫ਼ਸਲਾਂ ਪਾਣੀ ਨਾਲ ਜਲਥਲ ਹੋ ਗਈ ਹੈ। ਕਰੀਬ 400 ਤੋਂ 500 ਏਕੜ ਦਾ ਨੁਕਸਾਨ ਹੋਇਆ ਹੈ। ਉਧਰ ਮਹਿਕਮਾ ਨਹਿਰੀ ਵਿਭਾਗ ਨੂੰ ਇਸ ਦੀ ਜਾਣਕਾਰੀ ਮਿਲਣ ਤੋਂ ਬਾਅਦ ਪਾਣੀ ਨੂੰ ਬੰਦ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਗਈ।
ਇਹ ਰਕਬਾ ਪਿੰਡ ਕਾਲਾ ਟਿੱਬਾ ਦਾ ਹੈ, ਜਿਸ ਵਿੱਚ ਪਾਣੀ ਦੀ ਮਾਰ ਕਰਕੇ ਕਣਕ ਦੀ ਫਸਲ ਦਾ ਵੱਡਾ ਨੁਕਸਾਨ ਹੋਇਆ ਹੈ। ਕਿਸਾਨਾਂ ਵੱਲੋਂ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ। ਪਹਿਲਾਂ ਵੀ ਪਾਣੀ ਦੀ ਮਾਰ ਕਰਕੇ ਉਨ੍ਹਾਂ ਨੂੰ ਵੱਡਾ ਨੁਕਸਾਨ ਹੋਇਆ ਸੀ। ਪਰ ਕਾਂਗਰਸ ਸਰਕਾਰ ਵੱਲੋਂ ਉਨ੍ਹਾਂ ਨੂੰ ਮੁਆਵਜ਼ਾ ਦੇਣ ਦਾ ਆਸ਼ਵਾਸਨ ਦਿੱਤਾ ਗਿਆ ਸੀ। ਪਰ ਹਲੇ ਤੱਕ ਇਕ ਪੈਸਾ ਵੀ ਕਿਸਾਨਾਂ ਨੂੰ ਨਹੀਂ ਮਿਲਿਆ।
ਕਿਸਾਨਾਂ ਨੇ ਕਿਹਾ ਕਿ ਜ਼ਿਆਦਾਤਰ ਕਿਸਾਨਾਂ ਨੇ ਠੇਕੇ 'ਤੇ ਜ਼ਮੀਨਾਂ ਲਈਆਂ ਹਨ। ਇਸ ਨੁਕਸਾਨ ਨਾਲ ਉਨ੍ਹਾਂ ਨੂੰ ਵੱਡਾ ਆਰਥਿਕ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੁਆਵਜ਼ਾ ਨਾ ਦਿੱਤਾ ਤਾਂ ਉਹ ਹਰ ਤਿੱਖਾ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ। ਮਹਿਕਮੇ ਦੇ ਅਧਿਕਾਰੀਆਂ ਦੇ ਇਥੇ ਆਉਣ 'ਤੇ ਵਿਰੋਧ ਕੀਤਾ ਜਾਵੇਗਾ।
ਇਹ ਵੀ ਪੜ੍ਹੋ:- ਭਾਜਪਾ ਨਾਲ ਗਠਜੋੜ ਨੂੰ ਲੈ ਕੇ ਮਜੀਠੀਆ ਦਾ ਬਿਆਨ, ਕਿਹਾ...