ETV Bharat / state

'ਪੰਜਾਬ ਨੂੰ ਰਾਹਤ ਵਜੋਂ ਭੇਜੀ ਭੋਜਨ ਸਮੱਗਰੀ 'ਚ ਘੁਟਾਲੇ ਦੀ ਹੋਵੇ ਸੀਬੀਆਈ ਜਾਂਚ'

author img

By

Published : May 22, 2020, 9:20 PM IST

ਸੁਖਬੀਰ ਸਿੰਘ ਬਾਦਲ ਨੇ ਸੂਬੇ ਨੂੰ ਰਾਹਤ ਵਜੋਂ ਭੇਜੀ ਕੇਂਦਰੀ ਭੋਜਨ ਸਮੱਗਰੀ ਵਿਚ ਹੋਏ ਹਜ਼ਾਰਾਂ ਰੁਪਏ ਦੇ ਕਥਿਤ ਘੁਟਾਲੇ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਕੇਂਦਰ ਵੱਲੋਂ ਪੰਜਾਬੀਆਂ ਲਈ ਭੇਜੀ ਇਸ ਕਣਕ ਅਤੇ ਦਾਲਾਂ ਨੂੰ ਕਾਂਗਰਸੀਆਂ ਆਗੂਆਂ ਨੇ ਲੋੜਵੰਦਾਂ ਵਿਚ ਵੰਡਣ ਦੀ ਬਜਾਇ ਬਜ਼ਾਰ ਵਿਚ ਵੇਚ ਦਿੱਤਾ ਹੈ।

ਸੁਖਬੀਰ ਸਿੰਘ ਬਾਦਲ
ਸੁਖਬੀਰ ਸਿੰਘ ਬਾਦਲ

ਫਾਜ਼ਿਲਕਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬੇ ਨੂੰ ਰਾਹਤ ਵਜੋਂ ਭੇਜੀ ਕੇਂਦਰੀ ਭੋਜਨ ਸਮੱਗਰੀ ਵਿਚ ਹੋਏ ਕਥਿਤ ਹਜ਼ਾਰਾਂ ਰੁਪਏ ਦੇ ਘੁਟਾਲੇ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਕੇਂਦਰ ਵੱਲੋਂ ਕਰੋੜ ਪੰਜਾਬੀਆਂ ਲਈ ਭੇਜੀ ਇਸ ਕਣਕ ਅਤੇ ਦਾਲਾਂ ਨੂੰ ਕਾਂਗਰਸੀਆਂ ਆਗੂਆਂ ਨੇ ਲੋੜਵੰਦਾਂ ਵਿਚ ਵੰਡਣ ਦੀ ਬਜਾਇ ਬਜ਼ਾਰ ਵਿਚ ਵੇਚ ਦਿੱਤਾ ਹੈ।

ਵੀਡੀਓ

ਮਲੌਟ, ਬੱਲੂਆਣਾ, ਅਬਹੋਰ, ਫਾਜ਼ਿਲਕਾ, ਜਲਾਲਾਬਾਦ ਅਤੇ ਗੁਰੂਹਰਸਹਾਇ ਵਿਖੇ 5 ਹਜ਼ਾਰ ਕੁਇੰਟਲ ਕਣਕ ਦੀ ਰਸਦ ਨਾਲ ਭਰੇ ਟਰੱਕਾਂ ਨੂੰ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਾਸਤੇ ਹਰੀ ਝੰਡੀ ਦੇ ਕੇ ਰਵਾਨਾ ਕਰਨ ਤੋਂ ਬਾਅਦ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਵਿਚ ਕਾਂਗਰਸੀਆਂ ਵੱਲੋਂ ਕੇਂਦਰੀ ਭੋਜਨ ਸਮੱਗਰੀ ਨੂੰ ਹੜੱਪਣ ਦਾ ਮਾਮਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵੀ ਧਿਆਨ ਵਿਚ ਲਿਆਂਦਾ ਹੈ।

ਕਾਂਗਰਸੀਆਂ ਦੀ ਇਸ ਹਰਕਤ ਨੂੰ ਮਨੁੱਖਤਾ ਖ਼ਿਲਾਫ ਅਪਰਾਧ ਕਰਾਰ ਦਿੰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿੰਨੀ ਦੁੱਖ ਦੀ ਗੱਲ ਹੈ ਕਿ ਪੰਜਾਬ ਵਿਚ ਪਰਵਾਸੀ ਮਜ਼ਦੂਰਾਂ ਨੂੰ ਭੁੱਖੇ ਸੌਣਾ ਪਿਆ ਅਤੇ ਸੂਬਾ ਸਰਕਾਰ ਨੇ ਕੇਂਦਰ ਵੱਲੋਂ ਭੇਜੀ ਕਣਕ ਅਤੇ ਦਾਲਾਂ ਨੂੰ ਕਾਂਗਰਸੀ ਆਗੂਆਂ ਦੇ ਹਵਾਲੇ ਕਰ ਦਿੱਤਾ, ਜਿਨਾਂ ਅੱਗੇ ਇਸ ਨੂੰ ਲੋੜਵੰਦਾਂ ਵਿਚ ਵੰਡਣ ਦੀ ਬਜਾਇ ਬਜ਼ਾਰ ਵਿਚ ਵੇਚ ਦਿੱਤਾ। ਇਸ ਸਮੁੱਚੇ ਘੁਟਾਲੇ ਦੀ ਕੇਂਦਰੀ ਜਾਂਚ ਦੀ ਮੰਗ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਦੀ ਲਗਭਗ ਅੱਧੀ ਆਬਾਦੀ ਲਈ ਇਹ ਰਾਸ਼ਨ ਭੇਜਿਆ ਗਿਆ ਸੀ, ਪਰ 10 ਫੀਸਦੀ ਲੋਕਾਂ ਨੂੰ ਵੀ ਇਹ ਰਾਹਤ ਨਹੀਂ ਮਿਲੀ। ਇਹ ਘੁਟਾਲਾ ਇੰਨਾ ਵੱਡਾ ਹੈ ਕਿ ਸੋਚ ਕੇ ਸਿਰ ਚਕਰਾ ਜਾਂਦਾ ਹੈ। ਇਸ ਘੁਟਾਲੇ ਲਈ ਜ਼ਿੰਮੇਵਾਰ ਸਾਰੇ ਕਾਂਗਰਸੀਆਂ ਖ਼ਿਲਾਫ ਤੁਰੰਤ ਕੇਸ ਦਰਜ ਕਰਨਾ ਚਾਹੀਦਾ ਹੈ।

ਅਕਾਲੀ ਦਲ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਕਿਸ ਤਰ੍ਹਾਂ ਸ਼ਰਾਬ ਮਾਫੀਆ ਨੇ ਕਾਂਗਰਸੀਆਂ ਆਗੂਆਂ ਅਤੇ ਵਿਧਾਇਕਾਂ ਨਾਲ ਮਿਲ ਕੇ ਸਰਕਾਰੀ ਖਜ਼ਾਨੇ ਨੂੰ 5600 ਕਰੋੜ ਰੁਪਏ ਦਾ ਚੂਨਾ ਲਾਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਆਬਕਾਰੀ ਮਹਿਕਮੇ ਨੂੰ ਇਹ ਘਾਟਾ ਇਸ ਲਈ ਝੱਲਣਾ ਪਿਆ ਹੈ, ਕਿਉਂਕਿ ਸਰਕਾਰ ਨੇ ਕਾਗਰਸੀ ਆਗੂਆਂ ਅਤੇ ਉਨ੍ਹਾਂ ਦੇ ਦੋਸਤਾਂ ਦੀ ਸ਼ਰਾਬ ਦੀਆਂ ਫੈਕਟਰੀਆਂ ਨੂੰ ਟਰੱਕਾਂ ਦੇ ਟਰੱਕ ਸ਼ਰਾਬ ਬਿਨਾਂ ਆਬਕਾਰੀ ਟੈਕਸ ਦਿੱਤੇ ਵੇਚਣ ਦੀ ਖੁੱਲ੍ਹ ਦਿੱਤੀ ਹੋਈ ਸੀ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਇਨ੍ਹਾਂ ਸ਼ਰਾਬ ਦੀਆਂ ਫੈਕਟਰੀਆਂ ਨੇ ਉਨ੍ਹਾਂ ਕਾਂਗਰਸੀ ਆਗੂਆਂ ਨੂੰ ਈਐਨਏ ਦੀ ਸਪਲਾਈ ਕੀਤੀ ਸੀ, ਜਿਨ੍ਹਾਂ ਨੇ ਬੋਤਲਾਂ 'ਚ ਸ਼ਰਾਬ ਭਰਨ ਵਾਲੀਆਂ ਆਪਣੀਆਂ ਗੈਰਕਾਨੂੰਨੀ ਫੈਕਟਰੀਆਂ ਅੰਦਰ ਇਸ ਨੂੰ ਸ਼ਰਾਬ ਬਣਾ ਕੇ ਵੇਚ ਦਿੱਤਾ। ਪ੍ਰਦੇਸ਼ ਕਾਂਗਰਸ ਮੁਖੀ ਸੁਨੀਲ ਜਾਖੜ ਵੱਲੋਂ ਕੀਤੇ ਦਾਅਵੇ ਕਿ ਅਕਾਲੀ ਦਲ ਨੂੰ ਸੂਬੇ ਅੰਦਰ ਸ਼ਰਾਬਬੰਦੀ ਲਾਗੂ ਕਰਨ ਲਈ ਵਿਧਾਨ ਸਭਾ ਵਿਚ ਪ੍ਰਸਤਾਵ ਲੈ ਕੇ ਆਉਣਾ ਚਾਹੀਦਾ ਹੈ, ਬਾਰੇ ਟਿੱਪਣੀ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਕੋਲ ਵਿਧਾਨ ਸਭਾ ਅੰਦਰ ਭਾਰੀ ਬਹੁਮੱਤ ਹੈ ਅਤੇ ਉਹ ਬੜੀ ਆਸਾਨੀ ਨਾਲ ਅਜਿਹਾ ਕਰ ਸਕਦੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.