ਫਾਜ਼ਿਲਕਾ: ਪੰਜਾਬ ਵਿੱਚ ਅਪਰਾਧੀਆਂ ਦੇ ਹੌਂਸਲੇ ਆਏ ਦਿਨ ਵਧਦੇ ਜਾ ਰਹੇ ਹਨ। ਬੀਤੀ ਰਾਤ ਫਾਜ਼ਿਲਕਾ ਜ਼ਿਲ੍ਹੇ ਵਿੱਚ ਵੀ ਇੱਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਫਾਜ਼ਿਲਕਾ ਸੀਆਈਡੀ ਮਹਿਕਮੇ ਵਿੱਚ ਤੈਨਾਤ ਸਬ-ਇੰਸਪੈਕਟਰ ਗੁਰਵਿੰਦਰ ਸਿੰਘ ਨੂੰ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਸਬ-ਇੰਸਪੈਕਟਰ ਦੇਰ ਰਾਤ ਬਾਹਰ ਸੈਰ ਕਰਨ ਗਏ ਸੀ, ਜਿੱਥੇ ਕਾਰ ਸਵਾਰ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ 'ਤੇ ਫਾਇਰਿੰਗ ਕਰ ਉਨ੍ਹਾਂ ਦਾ ਕਤਲ ਕਰ ਦਿੱਤਾ।
ਇਸ ਘਟਨਾ ਦੇ ਬਾਅਦ ਮ੍ਰਿਤਕ ਦੀ ਲਾਸ਼ ਦਾ ਅਬੋਹਰ ਦੇ ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਪੁਲਿਸ ਵੱਲੋਂ ਇਸ ਮਾਮਲੇ 'ਚ ਅਣਪਛਾਤੇ ਹਮਲਾਵਰਾਂ 'ਤੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਥੇ ਹੀ ਇਸ ਘਟਨਾ ਦੇ ਬਾਅਦ ਉਨ੍ਹਾਂ ਦਾ ਪੂਰਾ ਪਰਿਵਾਰ ਸਦਮੇ ਵਿੱਚ ਹੈ।
ਇਹ ਵੀ ਪੜ੍ਹੋ: ਤਰਨ ਤਾਰਨ: ਪਿੰਡ ਕੈਰੋਂ ਵਿਖੇ ਇੱਕੋ ਪਰਿਵਾਰ ਦੇ 5 ਜੀਆਂ ਦਾ ਬੇਰਹਿਮੀ ਨਾਲ ਕਤਲ
ਇਸ ਸਬੰਧੀ ਫਾਜ਼ਿਲਕਾ ਦੇ ਐਸਐਸਪੀ ਹਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦੇਰ ਰਾਤ ਸੂਚਨਾ ਮਿਲੀ ਸੀ ਕਿ ਸਬ-ਇੰਸਪੈਕਟਰ ਗੁਰਵਿੰਦਰ ਸਿੰਘ 'ਤੇ ਕਿਸੇ ਅਣਪਛਾਤੇ ਹਮਲਾਵਰਾਂ ਵੱਲੋਂ ਹਮਲਾ ਕੀਤਾ ਗਿਆ ਹੈ, ਜਿਸ ਤੋਂ ਬਾਅਦ ਉਨ੍ਹਾਂ ਦੀ ਮੌਤ ਹੋਈ ਹੈ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਜਾਂਚ ਵਿੱਚ ਪਾਇਆ ਗਿਆ ਹੈ ਕਿ ਉਨ੍ਹਾਂ ਨੂੰ 2 ਗੋਲੀਆਂ ਲੱਗੀਆਂ ਹਨ। ਉਨ੍ਹਾਂ ਦੱਸਿਆ ਕਿ ਅਣਪਛਾਤੇ ਲੋਕਾਂ ਵਿਰੁੱਧ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।