ਜਲਾਲਾਬਾਦ: ਤਹਿਸੀਲ ਕੰਪਲੈਕਸ ਵਿੱਚ ਅਕਾਲੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਤੇ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ਸੁਖਬੀਰ ਸਿੰਘ ਬਾਦਲ ਦੀ ਗੱਡੀ ਦੀ ਭੰਨਤੋੜ ਕੀਤੀ। ਇਸ ਹਮਲੇ 'ਚ ਸੁਖਬੀਰ ਬਾਦਲ ਵਾਲ ਵਾਲ ਬਚ ਗਏ।
ਇਸ ਘਟਨਾ ਤੋਂ ਬਾਅਦ ਪੁਲਿਸ ਪਾਰਟੀ ਵੱਲੋਂ ਵੱਡੇ ਪੱਧਰ 'ਤੇ ਮੌਕੇ 'ਤੇ ਪੁਲਿਸ ਫੋਰਸ ਤਾਇਨਾਤ ਕਰ ਮਾਮਲੇ ਨੂੰ ਕੰਟਰੋਲ ਕਰ ਲਿਆ ਹੈ। ਸੁਖਬੀਰ ਸਿੰਘ ਬਾਦਲ ਉੱਤੇ ਹੋਏ ਇਸ ਹਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ ਨੇ ਜਲਾਲਾਬਾਦ ਵਿਧਾਇਕ ਰਮਿੰਦਰ ਸਿੰਘ ਆਂਵਲਾ ਅਤੇ ਉਸ ਦੇ ਪੁੱਤਰ ਉਤੇ ਹੋਏ ਹਵਾਈ ਫਾਇਰਿੰਗ ਕਰਨ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਇਲਜ਼ਾਮ ਲਾਇਆ ਹੈ ਕਿ ਇਸ ਹਮਲੇ ਵਿੱਚ ਉਨ੍ਹਾਂ ਦੇ ਤਿੰਨ ਵਰਕਰ ਗੰਭੀਰ ਜ਼ਖ਼ਮੀ ਹੋਏ ਹਨ