ਫਾਜ਼ਿਲਕਾ: 2022 ਦੀਆਂ ਚੋਣਾਂ ਨੂੰ ਲੈਕੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਭੱਖ ਚੁੱਕੀ ਹੈ। ਇਸ ਦੌਰਾਨ ਸਿਆਸੀ ਲੀਡਰਾਂ ਵੱਲੋਂ ਇੱਕ-ਦੂਜੇ ‘ਤੇ ਨਿਸ਼ਾਨੇ ਸਾਧੇ ਜਾ ਰਹੇ ਹਨ। ਫਾਜ਼ਿਲਕਾ ਦੇ ਪਿੰਡ ਜਾਨੀਸਰ ਪਹੁੰਚੀ ਸਾਬਕਾ ਕੇਂਦਰੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ (Former Union Cabinet Minister Harsimrat Kaur Badal) ਨੇ ਪੰਜਾਬ ਸਰਕਾਰ (Government of Punjab) ‘ਤੇ ਜਮ ਕੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਸਾਢੇ ਚਾਰ ਸਾਲ ਮੁੱਖ ਮੰਤਰੀ (CM) ਨਾਮ ਦਾ ਕੋਈ ਵਿਅਕਤੀ ਹੀ ਨਹੀਂ ਸੀ।
ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ‘ਤੇ ਵੀ ਜਮ ਕੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਲੋਕ ਭਲਾਈ ਸਕੀਮਾ ਦਾ ਸਿਰਫ਼ ਐਲਾਨ ਹੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ (Chief Minister Channi) ਵੱਲੋਂ ਇੱਕ ਵੀ ਲੋਕ ਭਲਾਈ ਸਕੀਮ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Government of Punjab) ਦੇ ਮੰਤਰੀ ਅਤੇ ਵਿਧਾਇਕ ਪੰਜਾਬ ਦੇ ਲੋਕਾਂ ਲਈ ਨਹੀਂ ਸਗੋਂ ਆਪਣੀਆਂ ਕੁਰਸੀਆਂ ਬਚਾਉਣ ਦੇ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਮੰਤਰੀ ਤੇ ਵਿਧਾਇਕ ਪੰਜਾਬ ਦੇ ਮੁੱਖ ਮੁੱਦਿਆ ਤੋਂ ਭਟਕ ਚੁੱਕੇ ਹਨ।
ਸਾਬਕਾ ਕੇਂਦਰੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਸਰਕਾਰ (Congress Government) ਵੱਲੋਂ ਨਰਮੇ ਦੇ ਹੋਏ ਨੁਕਸਾਨ ਸਬੰਧੀ ਕਿਸਾਨਾਂ ਨੂੰ ਕਿਸੇ ਤਰ੍ਹਾਂ ਦਾ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ, ਜਦੋਂ ਕਿ ਵੱਡੇ-ਵੱਡੇ ਬੋਰਡ ਲਗਾ ਕੇ ਮੁਆਵਜ਼ਾ ਦੇਣ ਦੇ ਵਾਅਦੇ ਜ਼ਰੂਰ ਕੀਤੇ ਗਏ ਹਨ।
ਗੁਰੂ ਸਾਹਿਬ ਦੀ ਬੇਅਦਬੀ ਦੇ ਨਾਂ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਬੇਅਦਬੀ ਕਾਂਗਰਸ ਸਰਕਾਰ (Congress Government) ਦੇ ਰਾਜ ਵਿੱਚ ਹੋਈ ਹੈ। 84ਦੇ ਸਮੇਂ ਵੀ ਕਾਂਗਰਸ ਵੱਲੋਂ ਗੁਰੂ ਸਾਹਿਬ ਦੀ ਬੇਅਦਬੀ ਕੀਤੀ ਗਈ ਅਤੇ ਉਸ ਤੋਂ ਬਾਅਦ ਕੈਪਟਨ ਸਰਕਾਰ ਵੱਲੋਂ ਹੱਥ ਵਿੱਚ ਗੁਟਕਾ ਸਾਹਿਬ ਫੜ ਕੇ ਝੂਠੀਆਂ ਸਹੁੰਆਂ ਖਾਧੀਆਂ ਗਈਆਂ।
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ‘ਤੇ ਇਲਜ਼ਾਮ ਲਗਾਉਂਦਿਆਂ ਉਨ੍ਹਾਂ ਕਿਹਾ ਕਿ ਕੇਜਰੀਵਾਲ ਜਿੱਥੇ ਵੀ ਇਲੈਕਸ਼ਨ ਹੁੰਦਾ ਹੈ ਉੱਥੇ ਹੀ ਪਹੁੰਚ ਜਾਂਦਾ ਹੈ। ਲੋਕਾਂ ਨੂੰ ਟਿਕਟਾਂ ਵੇਚ ਕੇ ਪੈਸੇ ਲੈ ਕੇ ਫਿਰ ਦਿੱਲੀ ਪਹੁੰਚ ਜਾਂਦਾ ਹੈ।
ਇਹ ਵੀ ਪੜ੍ਹੋ:ਪੰਜਾਬ ਕੈਬਨਿਟ ’ਚ ਲਏ ਗਏ ਵੱਡੇ ਫੈਸਲੇ, ਜਾਣੋ ਪੰਜਾਬ ਦੇ ਲੋਕਾਂ ਨੂੰ ਕੀ-ਕੀ ਮਿਲੀ ਰਾਹਤ...