ਫਾਜ਼ਿਲਕਾ: PUNBUS ਅਤੇ PRTC ਦੇ ਕੱਚੇ ਮੁਲਾਜ਼ਮਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਨ੍ਹਾਂ ਪ੍ਰਦਰਨਸ਼ਨਕਾਰੀਆਂ ਵੱਲੋਂ ਅਣਮਿੱਥੇ ਸਮੇਂ ਲਈ ਕੀਤੀ ਹੜਤਾਲ ਤੀਜੇ ਦਿਨ ਵੀ ਜਾਰੀ ਹੈ। ਇਸ ਮੌਕੇ ਪਨਬਸ ਦੇ ਸਮੂਹ ਵਰਕਰਾਂ ਨੇ ਮੋਟਰਸਾਈਕਲਾ ‘ਤੇ ਰੋਸ ਮਾਰਚ ਕੱਢਿਆ ਗਿਆ। ਇਸ ਰੋਸ ਮਾਰਚ ਦੇ ਜ਼ਰੀਏ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪੰਬਾਜ ਦੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਤੋਂ ਜਾਣੂ ਕਰਵਾਇਆ।
ਇਸ ਮੌਕੇ ਮਨਪ੍ਰੀਤ ਸਿੰਘ ਸਿੰਘ ਨੇ ਕਿਹਾ, ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੱਢਿਆ ਜਾ ਰਿਹਾ। ਜਿਸ ਕਰਕੇ ਟਰਾਂਸਪੋਰਟ ਕਾਮੇ ਅਣਮਿੱਥੇ ਸਮੇਂ ਦੀ ਹੜਤਾਲ ‘ਤੇ ਬੈਠੇ ਹਨ। ਉਨ੍ਹਾਂ ਨੇ ਕਿਹਾ, ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ, ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਵੇਗੀ, ਤਾਂ ਉਹ ਟਰਾਂਸਪੋਰਟ (Transport) ਮਾਫੀਆਂ ਖ਼ਤਮ ਕਰਨਗੇ। ਉਨ੍ਹਾਂ ਨੇ ਕਿਹਾ, ਕਿ ਮੁੱਖ ਮੰਤਰੀ ਕੈਪਟਨ ਨੇ ਟਰਾਂਸਪੋਰਟ (Transport) ਮਾਫ਼ੀਆ ਖ਼ਤਮ ਕਰਨ ਦੀ ਥਾਂ ਪੰਜਾਬ ਵਿੱਚੋਂ ਪੰਜਾਬ ਦੀਆਂ ਸਰਕਾਰੀ ਬੱਸਾਂ ਹੀ ਖ਼ਤਮ ਕਰ ਦਿੱਤੀਆ।
ਉਨ੍ਹਾਂ ਨੇ ਕਿਹਾ, ਕਿ 2017 ਦੀਆਂ ਚੋਣਾਂ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਨੇ ਸਾਡੇ ਨਾਲ ਵਾਆਦਾ ਕੀਤਾ ਸੀ, ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਆਉਣ ‘ਤੇ ਪਹਿਲੀ ਕੈਬਨਿਟ ਮੀਟਿੰਗ ਵਿੱਚ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰ ਦਿੱਤਾ ਜਾਵੇਗਾ, ਪਰ ਕੈਪਟਨ ਸਰਕਾਰ ਦੇ ਕਰੀਬ 5 ਸਾਲ ਬੀਤਣ ਵਾਲੇ ਹੋ ਗਏ ਹਨ, ਪਰ ਹਾਲੇ ਤੱਕ ਉਨ੍ਹਾਂ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ।
ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦੇ ਘਿਰਾਓ ਦਾ ਵੀ ਐਲਾਨ ਕੀਤਾ ਹੈ। 9 ਸਤੰਬਰ ਨੂੰ ਇਨ੍ਹਾਂ ਪ੍ਰਦਰਸ਼ਨਕਾਰੀਆ ਵੱਲੋਂ 4 ਘੰਟੇ ਲਈ ਪੰਜਾਬ ਦੇ ਸਾਰੇ ਬੱਸ ਸਟੈਂਡ ਬੰਦ ਕੀਤੇ ਜਾਣਗੇ। ਤੇ 10 ਸਤੰਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਦੀ ਰਿਹਾਇਸ਼ ਅੱਗੇ ਪੱਕਾ ਤੌਰ ‘ਤੇ ਧਰਨਾ ਲਾਇਆ ਜਾਵੇਗਾ।
ਹਾਲਾਂਕਿ PUNBUS ਅਤੇ PRTC ਦੇ ਆਗੂਆਂ ਵੱਲੋਂ ਬੀਤੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਨਾਲ ਮੀਟਿੰਗ ਵੀ ਕੀਤੀ ਗਈ ਸੀ, ਪਰ ਉਸ ਮੀਟਿੰਗ ਵਿੱਚ ਕੋਈ ਸਿੱਟਾ ਨਹੀਂ ਨਿਕਲ ਸਕਿਆ। ਜਿਸ ਕਰਕੇ ਇਨ੍ਹਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ।
ਇਹ ਵੀ ਪੜ੍ਹੋ:ਭਲਕੇ ਪਨਬਸ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਵੱਲੋਂ ਚੱਕਾ ਜਾਮ