ਫ਼ਾਜ਼ਿਲਕਾ: ਕਾਂਗਰਸ ਪਾਰਟੀ ਦੇ ਵੱਲੋਂ ਲਗਾਤਾਰ ਵੱਧ ਰਹੀਆਂ ਪੈਟਰੋਲ ਡੀਜ਼ਲ ਅਤੇ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਡੀ ਸੀ ਕੰਪਲੈਕਸ ਦੇ ਬਾਹਰ ਧਰਨਾ ਲਗਾਇਆ ਗਿਆ (congressmen held protest against inflation in fazilka)।ਦੇਸ਼ ਭਰ ਵਿਚ ਲਗਾਤਾਰ ਪੈਟਰੋਲ ਡੀਜ਼ਲ ਅਤੇ ਗੈਸ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਜਿੱਥੇ ਆਮ ਲੋਕਾਂ ਵਿੱਚ ਹਾਹਾਕਾਰ ਮੱਚੀ ਹੋਈ ਹੈ।
ਉੱਥੇ ਹੀ ਲਗਾਤਾਰ ਵਧ ਰਹੀ ਮਹਿੰਗਾਈ ਦੇ ਰੋਸ ਵਿੱਚ ਅੱਜ ਫ਼ਾਜ਼ਿਲਕਾ ਦੀ ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਡੀਸੀ ਕੰਪਲੈਕਸ ਦੇ ਬਾਹਰ ਮਹਿੰਗਾਈ ਦੇ ਖਿਲਾਫ ਸਿਲੰਡਰ ਅਤੇ ਮਿੱਟੀ ਦੇ ਚੁੱਲ੍ਹੇ ਰੱਖ ਕੇ ਕੇਂਦਰ ਸਰਕਾਰ ਦੇ ਖਿਲਾਫ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਉੱਥੇ ਹੀ ਲਗਾਤਾਰ ਵਧ ਰਹੀ ਮਹਿੰਗਾਈ ਦੇ ਖਿਲਾਫ ਰੋਸ ਪ੍ਰਦਰਸ਼ਨ ਦੇ ਦੌਰਾਨ ਫਾਜ਼ਿਲਕਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਦਵਿੰਦਰ ਸਿੰਘ ਘੁਬਾਇਆ (ex mla davinder singh ghubaya) ਅਤੇ ਆਮ ਆਦਮੀ ਪਾਰਟੀ ਦੇ ਸਾਬਕਾ ਉਮੀਦਵਾਰ ਰਹਿ ਚੁੱਕੇ ਸਮਰਵੀਰ ਸਿੰਘ ਸਿੱਧੂ (aap candidate samarvir singh sidhu) ਨੇ ਵੀ ਮੀਡੀਆ ਨਾਲ ਗੱਲਬਾਤ ਕੀਤੀ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਵੱਲੋਂ ਲਗਾਤਾਰ ਪੈਟਰੋਲ ਡੀਜ਼ਲ (petrol diesel prices increased) ਅਤੇ ਗੈਸ ਦੀਆਂ ਕੀਮਤਾਂ ਵਿਚ ਵਾਧਾ ਕਰਕੇ ਆਮ ਜਨਤਾ ਦੀ ਜੇਬ ਦੇ ਉੱਤੇ ਡਾਕਾ ਮਾਰਿਆ (pick pocketing of general public) ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਵਿਰੋਧ ਵਿਚ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ (protest against center government) ਹੈ।
ਉੱਥੇ ਹੀ ਸਾਬਕਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਕਿਹਾ ਕਿ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਕਿਹਾ ਗਿਆ ਸੀ ਕਿ ਪੰਜਾਬ ਦੇ ਵਿੱਚ ਧਰਨੇ ਪ੍ਰਦਰਸ਼ਨ ਨਹੀਂ ਲੱਗੇ ਲੱਗਣ ਦਿੱਤੇ ਜਾਣਗੇ ਲੇਕਿਨ ਇੱਕ ਮਹੀਨੇ ਦੇ ਅੰਦਰ ਲੋਕ ਟੈਂਕੀਆਂ ਉਪਰ ਚੜ੍ਹ ਕੇ ਅਤੇ ਮੰਤਰੀਆਂ ਦੇ ਬੂਹਿਆਂ ਅੱਗੇ ਬੈਠ ਕੇ ਧਰਨੇ ਪ੍ਰਦਰਸ਼ਨ ਕਰਨ ਨੂੰ ਮਜਬੂਰ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਦੇ ਵੱਲੋਂ ਐਲਾਨਾਂ ਤੋਂ ਬਿਨਾਂ ਕੁਝ ਵੀ ਨਹੀਂ ਕੀਤਾ ਗਿਆ ਹੈ ਉੱਥੇ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਚੰਡੀਗਡ਼੍ਹ ਤੇ ਬੀ ਬੀ ਐਮ ਦੇ ਮੁੱਦੇ ਤੇ ਸਟੈਂਡ ਲੈਣਾ ਪਏਗਾ ਅਤੇ ਉਹ ਪੰਜਾਬ ਸਰਕਾਰ ਦੇ ਨਾਲ ਖੜ੍ਹੇ ਹਨ।
ਇਹ ਵੀ ਪੜ੍ਹੋ:IPS ਗੌਰਵ ਯਾਦਵ ਨੂੰ CM ਮਾਨ ਦਾ ਸਪੈਸ਼ਲ ਪ੍ਰਿੰਸੀਪਲ ਸਕੱਤਰ ਲਾਇਆ