ਫ਼ਾਜ਼ਿਲਕਾ: ਕੋਰੋਨਾ ਵਾਇਰਸ ਦੇ ਵੱਧਦੇ ਕਹਿਰ ਨਾਲ ਪੂਰੇ ਦੇਸ਼ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ ਜਿਸ ਮਗਰੋਂ ਸੂਬਾ ਸਰਕਾਰ ਵੱਲੋਂ 31 ਮਾਰਚ ਤੱਕ ਸਮੂਹਿਕ ਅਦਾਰਿਆਂ ਨੂੰ ਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਨੂੰ ਮੁੱਖ ਰੱਖਦੇ ਹੋਏ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਦੇ ਸਿਵਲ ਸਰਜਨ ਨਾਲ ਮੀਟਿੰਗ ਕੀਤੀ।
ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਕਿਹਾ ਕਿ ਸੂਬਾ ਸਰਕਾਰ ਦੀ ਹਿਦਾਇਤਾਂ ਮੁਤਾਬਕ ਕੋਰੋਨਾ ਵਾਇਰਸ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਗੰਭੀਰ ਬਿਮਾਰੀ ਹੈ ਜਿਸ ਤੋਂ ਪੂਰੀ ਜਨਤਾ ਨੂੰ ਸੁਰੱਖਿਅਤ ਰੱਖਣਾ ਉਨ੍ਹਾਂ ਦੀ ਜਿਮ੍ਹੇਵਾਰੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਬਿਮਾਰੀ ਤੋਂ ਲੜਨ ਲਈ ਸਭ ਤੋਂ ਉਸ ਬਿਮਾਰੀ ਬਾਰੇ ਆਮ ਜਾਣਕਾਰੀ ਦਾ ਹੋਣਾ ਬਹੁਤ ਜ਼ਰੂਰੀ ਹੈ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਤੇ ਕਿਹਾ ਕਿ ਉਹ ਭੀੜ-ਭਾੜ ਵਾਲੇ ਇਲਾਕੇ 'ਚ ਨਾ ਜਾਣ।
ਇਹ ਵੀ ਪੜ੍ਹੋ:ਕੋਵਿਡ-19 ਨੂੰ ਲੈ ਕੇ ਪੰਜਾਬ ਸਰਕਾਰ ਅਲਰਟ, ਜਾਰੀ ਕੀਤਾ ਹੁਣ ਤੱਕ ਦਾ ਵੇਰਵਾ
ਸਿਵਲ ਸਰਜਨ ਸੁਰਿੰਦਰ ਸਿੰਘ ਨੇ ਦੱਸਿਆ ਕਿ ਹਰ ਜ਼ਿਲ੍ਹੇ ਦੇ ਹਸਪਤਾਲਾਂ 'ਚ ਫਲੂ ਕਨੋਰ ਬਣਾਏ ਗਏ ਹਨ ਜਿਹੜੇ ਮਰੀਜ਼ਾਂ 'ਚ ਕੋਰੋਨਾ ਵਾਇਰਸ ਦੇ ਲੱਛਣ ਪਾਏ ਜਾਣਗੇ ਉਨ੍ਹਾਂ ਨੂੰ ਇਸ ਕਨੋਰ 'ਚ ਰੱਖਿਆ ਜਾਵੇਗਾ ਤਾਂ ਜੋ ਉਨ੍ਹਾਂ ਤੋਂ ਬਾਕੀ ਲੋਕਾਂ ਨੂੰ ਨਾ ਹੋ ਸਕੇ। ਉਨ੍ਹਾਂ ਨੇ ਕੋਰੋਨਾ ਵਾਇਰਸ ਦੇ ਲੱਛਣ ਬਾਰੇ ਦੱਸਿਆ ਕਿ ਖ਼ਾਸੀ, ਜੁਕਾਮ, ਬੁਖਾਰ, ਸਾਹ ਲੈਣ 'ਚ ਦਿਕੱਤ ਹੋਣੀ ਆਦਿ ਕੋਰੋਨਾ ਦੇ ਲੱਛਣ ਹਨ। ਇਨ੍ਹਾਂ ਲੱਛਣਾ ਨੂੰ ਦੇਖਦੇ ਹੋਏ ਹਸਪਤਾਲਾਂ 'ਚ ਮਰੀਜ਼ਾਂ ਦਾ ਚੈਕਅਪ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਕੋਰੋਨਾ ਕੋਈ ਨਵੀਂ ਬਿਮਾਰੀ ਨਹੀਂ ਹੈ ਇਹ ਪੁਰਾਣੀ ਬਿਮਾਰੀ ਹੈ। ਉਨ੍ਹਾਂ ਕਿਹਾ ਕਿ ਇਹ ਬਿਮਾਰੀ ਅਜੇ ਕੁਝ ਅਜੀਬ ਹੈ। ਇਸ ਦੇ ਨਾਲ ਹੀ ਸੁਰਿੰਦਰ ਸਿੰਘ ਨੇ ਕਿਹਾ ਕਿ ਅਜੇ ਤੱਕ ਇਸ ਬਿਮਾਰੀ ਦਾ ਕੋਈ ਇਲਾਜ ਨਹੀਂ ਹੈ ਸਗੋਂ ਇਸ ਬਿਮਾਰੀ ਦੀ ਲਪੇਟ 'ਚ ਆਉਣ ਤੋਂ ਬਚਿਆ ਜਾ ਸਕਦਾ ਹੈ। ਜਿਵੇਂ ਕਿ ਸਮੂਹਿਕ ਅਦਾਰਿਆਂ ਵਿੱਚ ਨਾ ਜਾਣਾ ਕਿਸੇ ਨਾਲ ਹੱਥ ਨਾ ਮਿਲਾਉਣਾ ਤੇ ਆਪਣੇ ਹੱਥਾਂ ਨੂੰ ਵਾਰ-ਵਾਰ ਪਾਣੀ ਨਾਲ ਸਾਫ ਕਰਨਾ ਹੈ।