ਫ਼ਾਜ਼ਿਲਕਾ: ਅਬੋਹਰ ਦੀ ਮਲੂਕਪੂਰਾ ਨਹਿਰ ਤੋਂ ਨੌਜਵਾਨ ਲੜਕੀ ਦੀ ਅਣਪਛਾਤੀ ਲਾਸ਼ ਬਰਾਮਦ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਉੱਥੇ ਹੀ ਜਦੋਂ ਇਸ ਲਾਸ਼ ਦੀ ਸੂਚਨਾ ਅਬੋਹਰ ਦੀ ਇੱਕ ਸਮਾਜ ਸੇਵੀ ਸੰਸਥਾ ਨੂੰ ਮਿਲੀ ਤਾਂ ਸੰਸਥਾ ਦੇ ਸੇਵਾਦਾਰਾਂ ਨੇ ਮੌਕੇ 'ਤੇ ਪਹੁੰਚ ਕੇ ਵੇਖਿਆ ਤਾਂ ਨਹਿਰ ਦੇ ਪੁਲ ਵਿੱਚ ਇੱਕ ਨੌਜਵਾਨ ਲੜਕੀ ਦੀ ਲਾਸ਼ ਫਸੀ ਹੋਈ ਸੀ।
ਇਸ ਤੋਂ ਬਾਅਦ ਉਨ੍ਹਾਂ ਨੇ ਨਜ਼ਦੀਕੀ ਪੁਲਿਸ ਸਟੇਸ਼ਨ ਨੂੰ ਇਸ ਸਬੰਧੀ ਸੂਚਨਾ ਦਿੱਤੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸੰਸਥਾ ਦੇ ਸੇਵਾਦਾਰਾਂ ਦੇ ਸਹਿਯੋਗ ਨਾਲ ਕੁੜੀ ਦੀ ਲਾਸ਼ ਨੂੰ ਬਾਹਰ ਕਢਵਾਇਆ ਅਤੇ ਲਾਸ਼ ਨੂੰ ਪਛਾਣ ਲਈ ਅਬੋਹਰ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ।
ਇਸ ਮੌਕੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੈਂਬਰ ਸੋਨੂ ਗਰੋਵਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੰਸਥਾ ਦੇ ਪ੍ਰਧਾਨ ਰਾਜੂ ਚਰਾਇਆ ਵੱਲੋਂ ਸੂਚਨਾ ਦਿੱਤੀ ਗਈ ਸੀ ਕਿ ਮਲੂਕਪੂਰਾ ਨਹਿਰ ਵਿੱਚ ਕਿਸੇ ਲੜਕੀ ਦੀ ਲਾਸ਼ ਪਈ ਹੈ ਜਿਸ 'ਤੇ ਉਹ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਮੌਕੇ ਉੱਤੇ ਪਹੁੰਚੇ ਤੇ ਪੁਲਿਸ ਨੂੰ ਸੂਚਿਤ ਕੀਤਾ।
ਪੁਲਿਸ ਦੀ ਹਾਜ਼ਰੀ ਵਿੱਚ ਲਾਸ਼ ਨੂੰ ਬਾਹਰ ਕਢਵਾ ਕੇ ਅਬੋਹਰ ਦੇ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਲੜਕੀ ਦੀ ਉਮਰ ਕਰੀਬ 25 ਸਾਲ ਲੱਗ ਰਹੀ ਹੈ ਅਤੇ ਲੜਕੀ ਨੇ ਲਾਲ ਰੰਗ ਦੀ ਪਜਾਮੀ ਪਾਈ ਹੋਈ ਹੈ।