ਜਲਾਲਾਬਾਦ: ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ਉੱਤੇ ਲਗਾਤਾਰ ਸਵਾਲ ਖੜ੍ਹੇ ਹੋ ਰਹੇ ਹਨ ਤੇ ਆਏ ਦਿਨੀਂ ਪੰਜਾਬ ਵਿੱਚ ਵੱਡੀਆਂ ਵਾਰਦਾਤਾਂ ਵਾਪਰ ਰਹੀਆਂ ਹਨ। ਤਾਜ਼ਾ ਮਾਮਲਾ ਜਲਾਲਾਬਾਦ ਦਾ ਹੈ, ਜਿੱਥੇ ਸਰਕਾਰ ਦੇ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਗੋਲਡੀ ਕੰਬੋਜ ਉੱਤੇ ਜਾਨਲੇਵਾ ਹਮਲਾ ਹੋ (Deadly attack on AAP MLA Jagdeep Kamboj Goldy) ਗਿਆ। ਇਸ ਹਮਲੇ ਦੌਰਾਨ ਉਹ ਵਾਲ ਵਾਲ ਆਪਣੇ ਜਾਨ ਬਚਾ ਉਥੋਂ ਭੱਜੇ।
ਇਹ ਵੀ ਪੜੋ: Year Ender: ਸਾਲ 2022 ਵਿੱਚ ਨਵੀਂ ਸਰਕਾਰ ਨੇ ਇਹ ਫ਼ੈਸਲਿਆਂ 'ਤੇ ਲਿਆ ਯੂ ਟਰਨ
ਪ੍ਰੋਗਰਾਮ ਵਿੱਚ ਕਰਨਾ ਸੀ ਸ਼ਿਰਕਤ: ਇਸ ਸਬੰਧੀ ਸਾਡੇ ਪੱਤਰਕਾਰ ਨਾਲ ਫੋਨ ਉੱਤੇ ਗੱਲਬਾਤ ਦੌਰਾਨ ਵਿਧਾਇਕ ਜਗਦੀਪ ਗੋਲਡੀ ਕੰਬੋਜ ਨੇ ਕਿਹਾ ਕਿ ਉਹ ਇੱਕ ਪ੍ਰੋਗਰਾਮ ਵਿੱਚ ਸ਼ਿਰਕਰ ਕਰਨ ਲਈ ਪੁੱਜੇ ਸਨ ਤਾਂ ਇਸ ਦੌਰਾਨ ਉਹਨਾਂ ਉਤੇ ਪੱਥਰਾਂ ਅਤੇ ਇੱਟਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਉਹਨਾਂ ਨੇ ਦੱਸਿਆ ਕਿ ਉਹ ਉੱਥੋਂ ਜਾਨ ਬਚਾ ਕੇ ਭੱਜੇ ਹਨ ਤੇ ਇਸ ਦੌਰਾਨ ਉਹਨਾਂ ਨੇ ਵਰਕਰਾਂ ਦੇ ਸੱਟਾਂ ਵੀ ਲੱਗੀਆਂ ਹਨ। ਵਿਧਾਇਕ ਕੰਬੋਜ ਨੇ ਦੱਸਿਆ ਕਿ ਇਹ ਹਮਲਾ ਦਵਿੰਦਰ ਦੇ ਭਰਾ ਨੇ ਕੀਤਾ ਹੈ ਜਿਸ ਦਾਂ ਨਾਂ ਦਵਿੰਦਰ ਗੋਗੀ ਹੈ।
ਪੁਲਿਸ ਨੇ ਮਾਮਲਾ ਕੀਤਾ ਦਰਜ: ਉੱਥੇ ਹੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਜਾਨਲੇਵਾ ਹਮਲਾ ਕਰਨ ਵਾਲੇ 3 ਮੁਲਜ਼ਮਾਂ ਖ਼ਿਲਾਫ਼ ਬਾਏ ਨੇਮ ਅਤੇ 10 ਤੋਂ 15 ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਦੱਸ ਦਈਏ ਕਿ ਪੁਲਿਸ ਨੇ ਨਿਸ਼ਾਨ ਸਿੰਘ ਪੁੱਤਰ ਸੂਰਤ ਸਿੰਘ ਵਾਸੀ ਚੱਕ ਜਾਨੀਸਰ ਦੇ ਬਿਆਨਾਂ ਦੇ ਅਧਾਰ ਉੱਤੇ ਜਸਵਿੰਦਰ ਸਿੰਘ ਪੁੱਤਰ ਹਰਬੰਸ ਸਿੰਘ, ਜਗਦੀਪ ਸਿੰਘ ਪੁੱਤਰ ਗੁਰਦਿੱਤ ਸਿੰਘ, ਹਰਬਲਾਸ ਸਿੰਘ ਪੁੱਤਰ ਨਛੱਤਰ ਸਿੰਘ ਅਤੇ 10/15 ਅਣਪਛਾਤੇ ਵਿਅਕਤੀ ਉੱਤੇ ਮਾਮਲਾ ਦਰਜ ਕਰ ਲਿਆ ਹੈ ਜੇ ਕਿ ਸਾਰੇ ਹੀ ਚੱਕ ਜਾਨੀਸਰ ਦੇ ਰਹਿਣ ਵਾਲੇ ਹਨ।
ਇਹ ਵੀ ਪੜੋ: Sikkim Accident: ਹਾਦਸੇ ਵਿੱਚ ਪੰਜਾਬ ਦਾ ਜਵਾਨ ਹੋਇਆ ਸ਼ਹੀਦ, ਪਿੰਡ ਵਿੱਚ ਸੋਗ ਦੀ ਲਹਿਰ