ਫ਼ਾਜ਼ਿਲਕਾ: ਪੰਜਾਬ ਦੀਆਂ ਸਰਕਾਰੀ ਬੱਸਾਂ (Government buses of Punjab) ਦੇ ਕੱਚੇ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈਕੇ ਸਮੇੇਂ-ਸਮੇਂ ‘ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ (Protest against Punjab Government) ਕਰਦੇ ਆ ਰਹੇ ਹਨ, ਪਰ ਸੂਬੇ ਅੰਦਰ ਰਵਾਇਤੀ ਪਾਰਟੀਆਂ ਤੋਂ ਤੰਗ ਆਏ ਲੋਕਾਂ ਨੇ ਬਦਲਾਅ ਲਿਆਉਣ ਦੇ ਲਈ ਭਗਵੰਤ ਮਾਨ (Bhagwant Mann) ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ, ਤਾਂ ਕੀ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਹੋ ਸਕੇ, ਪਰ ਅੱਜ ਵੀ ਪੰਜਾਬ ਅੰਦਰ ਲੋਕਾਂ ਦੀਆਂ ਉਹ ਹੀ ਮੁਸ਼ਕਲਾਂ ਹਨ, ਜੋ ਅਕਾਲੀਆਂ ਤੇ ਕਾਂਗਰਸੀਆਂ ਦੇ ਸਮੇਂ ਸਨ। ਜਿਸ ਦੀਆਂ ਤਸਵੀਰਾਂ ਫ਼ਜ਼ਿਲਕਾ ਤੋਂ ਸਾਹਮਣੇ ਆਈਆਂ ਹਨ। ਜਿੱਥੇ ਪਨਬਸ, ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ (Protest against Punjab Government) ਕੀਤਾ ਗਿਆ ਹੈ।
ਇਨ੍ਹਾਂ ਪ੍ਰਦਰਸ਼ਨਕਾਰੀਆਂ ਵੱਲੋਂ ਮੰਗਾਂ ਪੂਰੀਆਂ ਨਾ ਹੋ ‘ਤੇ ਅਣਮਿੱਥੇ ਸਮੇਂ ਲਈ ਹੜਤਾਲ ਪੰਜਾਬ ਸਰਕਾਰ (Government of Punjab) ਅਤੇ ਮੈਨੇਜਮੈਂਟ ਦੇ ਖ਼ਿਲਾਫ਼ ਕਰਨ ਦਾ ਐਲਾਨ ਕੀਤਾ ਗਿਆ ਹੈ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਜੇਕਰ ਉਨ੍ਹਾਂ ਦੀਆਂ ਮੰਗਾਂ ਉੱਤੇ ਗੌਰ ਨਾ ਕੀਤਾ ਗਿਆ ਤਾਂ ਜਲਦ ਹੀ ਪੰਜਾਬ ਭਰ ਦੇ 39 ਡੀਪੂ ਬੰਦ ਕਰ ਦਿੱਤੇ ਜਾਣਗੇ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਉਨ੍ਹਾਂ ਦੇ ਵੱਲੋਂ ਮੈਨੇਜਮੈਂਟ ਨੂੰ 2 ਦਿਨ ਪਹਿਲਾਂ ਨੋਟਿਸ ਦਿੱਤਾ ਗਿਆ ਸੀ, ਪਰ ਮੈਨੇਜਮੇਂਟ ਵੱਲੋਂ ਉਸ ਉੱਤੇ ਗ਼ੌਰ ਨਹੀਂ ਕੀਤਾ ਗਿਆ। ਜਿਸ ਦੇ ਚੱਲਦਿਆਂ ਫ਼ਾਜ਼ਿਲਕਾ ਸਮੇਤ ਪੰਜਾਬ ਭਰ ਦੇ ਕਾਰਾਂ ਰੋਡਵੇਜ਼ ਪਨਬੱਸ ਡਿੱਪੂਆਂ ਦੇ ਵੱਲੋਂ ਹੜਤਾਲ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਮੈਨੇਜਮੈਂਟ ਵੱਲੋਂ ਵਰਕਰਾਂ ਨੂੰ ਤੰਗ ਪ੍ਰੇਸ਼ਾਨ ਕਰਦਿਆਂ ਉਨ੍ਹਾਂ ਦੀਆਂ ਡਿਊਟੀਆਂ ਦੂਰ-ਦੂਰਾਡੇ ਲਗਾਈਆਂ ਜਾ ਰਹੀਆਂ ਹਨ ਅਤੇ ਸਰਕਾਰ ਦੇ ਵੱਲੋਂ ਅਜੇ ਤੱਕ ਉਨ੍ਹਾਂ ਦੀ ਤਨਖਾਹ ਜਾਰੀ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਾਮੂਲੀ ਗੱਲ ‘ਤੇ ਮੈਨੇਜਮੈਂਟ ਵੱਲੋਂ ਕਰਮਚਾਰੀਆਂ ਦੀਆਂ ਰਿਪੋਰਟਾਂ ਕਰਕੇ ਉਨ੍ਹਾਂ ਨੂੰ ਡਿਊਟੀ ਤੋਂ ਫਾਰਗ ਕੀਤਾ ਜਾ ਰਿਹਾ ਹੈ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਉਨ੍ਹਾਂ ਵੱਲੋਂ ਟਰਾਂਸਪੋਰਟ ਮੰਤਰੀ ਅਤੇ ਮੈਨੇਜਮੈਂਟ ਨਾਲ ਗੱਲਬਾਤ ਕੀਤੀ ਗਈ ਹੈ, ਪਰ ਅਜੇ ਤੱਕ ਉਨ੍ਹਾਂ ਦੀ ਸੁਣਵਾਈ ਨਹੀਂ ਕੀਤੀ ਗਈ।
ਇਹ ਵੀ ਪੜ੍ਹੋ: ਸੀਐਮ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ, ਚੁੱਕਣਗੇ ਇਹ ਮੁੱਦੇ