ਫਾਜ਼ਿਲਕਾ: ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਅਭੁਨ 'ਚ 44 ਏਕੜ ਪੰਚਾਇਤੀ ਜ਼ਮੀਨ ਨੂੰ ਲੈ ਕੇ ਵਿਵਾਦ ਛਿੜਿਆ ਹੋਇਆ ਹੈ। ਪਿੰਡ ਵਾਸੀਆਂ ਦਾ ਇਲਜ਼ਾਮ ਹੈ ਕਿ ਪਿੰਡ ਦੇ ਸਰਪੰਚ ਨੇ ਪਿੰਡ ਦੀ 44 ਏਕੜ ਜ਼ਮੀਨ 'ਤੇ ਬੋਲੀ ਕਰਵਾਏ ਬਿਨ੍ਹਾਂ ਆਪਣਾ ਕਬਜ਼ਾ ਕਰ ਬੈਠਾ ਹੈ। ਇਸ ਦੇ ਨਾਲ ਹੀ ਸਰਪੰਚ ਵੱਲੋਂ ਪੰਚਾਇਤੀ ਜ਼ਮੀਨ ਦੀ ਬੋਲੀ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ਦੇ ਚਲਦਿਆਂ ਪਿੰਡ ਵਾਸੀਆਂ ਨੇ ਸਰਕਾਰੀ ਅਧਿਕਾਰੀਆਂ ਅਤੇ ਪੁਲਿਸ ਨੂੰ ਸ਼ਿਕਾਇਤ ਕੀਤੀ ਪਰ ਕਿਸੇ ਨੇ ਉਨ੍ਹਾਂ ਦੀ ਇੱਕ ਨਾ ਸੁਣੀ।
ਇਸ ਦੇ ਨਾਲ ਹੀ ਪਿੰਡ ਨਿਵਾਸੀਆਂ ਨੇ ਕਿਹਾ ਕਿ ਸਰਪੰਚ ਨੇ ਪੰਚਾਇਤ ਦੀ 44 ਏਕੜ ਜ਼ਮੀਨ ਦੀ ਬੋਲੀ ਕੀਤੇ ਬਿਨ੍ਹਾਂ ਹੀ ਜ਼ਮੀਨ 'ਤੇ ਕਬਜਾ ਕੀਤਾ ਹੋਇਆ ਹੈ। ਇਸ ਦੇ ਨਾਲ ਹੀ ਫਾਜ਼ਿਲਕਾ ਦੇ ਸਬ ਡਿਵੀਜ਼ਨ ਦੇ ਐਸਡੀਐਮ ਕੇਸ਼ਵ ਗੋਇਲ ਨੇ ਦੱਸਿਆ ਕਿ ਜੇਕਰ 20 ਏਕੜ ਪੰਚਾਇਤੀ ਜ਼ਮੀਨ ਤੋਂ ਉਪਰ ਦੀ ਜ਼ਮੀਨ ਹੋਵੇ ਤਾਂ ਬੀਡੀਪੀਓ ਖ਼ੁਦ ਜਾ ਕੇ ਮੌਕੇ 'ਤੇ ਬੋਲੀ ਕਰਵਾਉਂਦੇ ਹਨ ਪਰ ਹੁਣ ਇਹ ਮਾਮਲਾ ਅੱਲਗ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਪੂਰੀ ਜਾਂਚ ਕਰਨ ਤੋਂ ਬਾਅਦ ਇਸ ਦੀ ਅਗਲੀ ਕਾਰਵਾਈ ਕੀਤੀ ਜਾਵੇਗਾ।