ETV Bharat / state

ਵਹਿਸ਼ੀਪੁਣੇ ਦੀਆਂ ਹੱਦਾਂ ਪਾਰ, ਨਸ਼ੇੜੀ ਪੁੱਤ ਨੇ ਬਜ਼ੁਰਗ ਮਾਂ ਨੂੰ ਬਣਾਇਆ ਹਵਸ ਦਾ ਸ਼ਿਕਾਰ ! - ਸ਼ਰਾਬ ਦਾ ਨਸ਼ਾ

ਫਾਜ਼ਿਲਕਾ ਤੋਂ ਇੱਕ ਪਰੇਸ਼ਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿਥੇ ਇਕ 32 ਸਾਲਾ ਨਸ਼ੇੜੀ ਪੁੱਤ ਨੇ ਆਪਣੀ ਮਾਂ ਨੂੰ ਹਵਸ ਦਾ ਸ਼ਿਕਾਰ ਬਣਾਇਆ ਹੈ। ਪੁਲਿਸ ਨੇ ਪੀੜਤਾ ਦੇ ਬਿਆਨਾਂ ਦੇ ਆਧਾਰ ਉਤੇ ਮਾਮਲਾ ਦਰਜ ਕਰ ਲਿਆ ਹੈ।

Drug addict son raped elderly mother in Fazilka
ਵਹਿਸ਼ੀਪੁਣੇ ਦੀਆਂ ਹੱਦਾਂ ਪਾਰ, ਨਸ਼ੇੜੀ ਪੁੱਤ ਨੇ ਬਜ਼ੁਰਗ ਮਾਂ ਨੂੰ ਬਣਾਇਆ ਹਵਸ ਦਾ ਸ਼ਿਕਾਰ
author img

By

Published : Apr 19, 2023, 8:26 AM IST

ਵਹਿਸ਼ੀਪੁਣੇ ਦੀਆਂ ਹੱਦਾਂ ਪਾਰ, ਨਸ਼ੇੜੀ ਪੁੱਤ ਨੇ ਬਜ਼ੁਰਗ ਮਾਂ ਨੂੰ ਬਣਾਇਆ ਹਵਸ ਦਾ ਸ਼ਿਕਾਰ

ਫਾਜ਼ਿਲਕਾ: ਜ਼ਿਲ੍ਹਾ ਫਾਜ਼ਿਲਕਾ ਦੇ ਬੱਲੂਆਣਾ ਹਲਕੇ ਅਧੀਨ ਪੈਂਦੇ ਇੱਕ ਪਿੰਡ ਵਿੱਚ ਇੱਕ ਬਹੁਤ ਹੀ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਨਸ਼ੇੜੀ ਨੌਜਵਾਨ ਨੇ ਆਪਣੀ ਹੀ ਮਾਂ ਨੂੰ ਹਵਸ ਦਾ ਸ਼ਿਕਾਰ ਬਣਾਇਆ। ਪੀੜਤ ਬਜ਼ੁਰਗ ਔਰਤ ਦਾ ਸਰਕਾਰੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ ਅਤੇ ਉਸ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਬਹਾਵਵਾਲਾ ਦੀ ਪੁਲਿਸ ਮੁਲਜ਼ਮ ਦੇ ਖ਼ਿਲਾਫ਼ ਕਾਰਵਾਈ ਕਰ ਰਹੀ ਹੈ।

75 ਸਾਲ ਦੀ ਬਜ਼ੁਰਗ ਮਾਤਾ ਨਾਲ ਕੀਤਾ ਜਬਰ-ਜਨਾਹ : ਜਾਣਕਾਰੀ ਅਨੁਸਾਰ ਕਰੀਬ 75 ਸਾਲਾ ਬਜ਼ੁਰਗ ਮਾਤਾ ਨੇ ਦੱਸਿਆ ਕਿ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਉਨ੍ਹਾਂ ਦੇ ਘਰ ਨੇੜੇ ਵਿਆਹ ਸਮਾਗਮ ਸੀ ਅਤੇ ਪੂਰਾ ਪਰਿਵਾਰ ਉਥੇ ਗਿਆ ਹੋਇਆ ਸੀ। ਰਾਤ ਕਰੀਬ ਦੋ ਵਜੇ ਉਸ ਦੇ 32 ਸਾਲਾ ਲੜਕੇ ਨੇ ਸ਼ਰਾਬ ਦੇ ਨਸ਼ੇ ਵਿਚ ਉਸ ਨਾਲ ਜਬਰ-ਜਨਾਹ ਕੀਤਾ। ਇਸ ਦੌਰਾਨ ਜਦੋਂ ਉਸ ਦਾ ਦੂਜਾ ਲੜਕਾ ਮੌਕੇ ’ਤੇ ਆਇਆ ਤਾਂ ਉਸ ਨੂੰ ਛੁਡਵਾਇਆ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਅਣਵਿਆਹਿਆ ਹੈ ਅਤੇ ਨਸ਼ੇ ਦਾ ਆਦੀ ਹੈ। ਇਧਰ ਘਟਨਾ ਤੋਂ ਬਾਅਦ ਪੀੜਤਾ ਦਾ ਸਰਕਾਰੀ ਹਸਪਤਾਲ 'ਚ ਮੈਡੀਕਲ ਕਰਵਾਇਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਐੱਸਆਈ ਇੰਦਰਜੀਤ ਕੌਰ ਬਜ਼ੁਰਗ ਔਰਤ ਦੇ ਬਿਆਨ ਦਰਜ ਕਰਨ ਲਈ ਹਸਪਤਾਲ ਪੁੱਜੇ ਤੇ ਪੀੜਤਾ ਦੇ ਬਿਆਨਾਂ ਦੇ ਆਧਾਰ ਉਤੇ ਮਾਮਲਾ ਦਰਜ ਕੀਤਾ।

ਇਹ ਵੀ ਪੜ੍ਹੋ : ਹਰਿਮੰਦਰ ਸਾਹਿਬ ਬਾਹਰ ਕੁੜੀ ਨੂੰ ਰੋਕਣ ਦਾ ਮਾਮਲਾ: ਅੱਤਵਾਦੀ ਗੁਰਪਤਵੰਤ ਪੰਨੂੰ ਨੇ ਸੇਵਾਦਾਰ ਨੂੰ 5 ਲੱਖ ਰੁਪਏ ਇਨਾਮ ਦੇਣ ਦਾ ਕੀਤਾ ਐਲਾਨ, ਦੋਹਰਾਇਆ ਪੰਜਾਬ ਨਹੀਂ ਭਾਰਤ ਦਾ ਹਿੱਸਾ

ਮੁਲਜ਼ਮ ਮੌਕੇ ਤੋਂ ਫਰਾਰ : ਪੀੜਤਾ ਦੇ ਪੋਤੇ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਰਾਤ ਦੇ ਸਮੇਂ ਕਿਸੇ ਸਮਾਗਮ ਵਿੱਚ ਪਰਿਵਾਰ ਸਮੇਤ ਕਿਤੇ ਬਾਹਰ ਗਏ ਹੋਏ ਸਨ। ਇਸ ਦੌਰਾਨ ਜਦੋਂ ਉਸ ਦੇ ਛੋਟੇ ਭਰਾ ਨੇ ਆ ਕੇ ਦੱਸਿਆ ਕਿ ਉਸ ਦਾ ਚਾਚਾ ਦਾਦੀ ਨਾਲ ਗਲਤ ਹਰਕਤਾਂ ਕਰ ਰਿਹਾ ਹੈ ਤਾਂ ਉਹ ਫੌਰੀ ਮੌਤੇ ਉਤੇ ਪਹੁੰਚੇ। ਇਸ ਦੌਰਾਨ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਕਤ ਵਿਅਕਤੀ ਚਿੱਟੇ ਦਾ ਨਸ਼ਾ ਕਰਨ ਦਾ ਆਦੀ ਹੈ ਤੇ ਇਹ ਘਿਨੌਣੀ ਹਰਕਤ ਕਰਨ ਸਮੇਂ ਵੀ ਉਸ ਨੇ ਸ਼ਰਾਬ ਪੀਤੀ ਹੋਈ ਸੀ ਤੇ ਕੈਪਸੂਲ ਖਾਧੇ ਹੋਏ ਸਨ। ਪਰਿਵਾਰਕ ਮੈਂਬਰਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਮੁਲਜ਼ਮ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ : ਤਿਰੰਗੇ ਵਾਲਾ ਟੈਟੂ ਬਣਾ ਕੇ ਹਰਮੰਦਿਰ ਸਾਹਿਬ ਜਾਂਦੀ ਜਿਸ ਲੜਕੀ ਨੂੰ ਰੋਕਿਆ ਸੀ ਉਸਦੀਆਂ ਪੁਰਾਣੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ

ETV Bharat Logo

Copyright © 2025 Ushodaya Enterprises Pvt. Ltd., All Rights Reserved.