ਫ਼ਾਜ਼ਿਲਕਾ: ਸੂਬੇ ਵਿੱਚ ਹੋ ਰਹੀ ਬੇ-ਮੌਸਮੀ ਬਰਸਾਤ ਨੇ ਮੰਡੀਆਂ ਵਿੱਚ ਪਈ ਕਣਕ ਦੀ ਫਸਲ ਦਾ ਭਾਰੀ ਨੁਕਸਾਨ ਕੀਤਾ ਹੈ। ਇਸੇ ਦੌਰਾਨ ਮੰਡੀਆਂ ਵਿੱਚ ਪਹੁੰਚੀ ਕਣਕ ਦਾ ਨੁਕਸਾਨ ਹੋ ਰਿਹਾ ਹੈ ਜਿਸ ਕਾਰਨ ਕਿਸਾਨਾਂ ਵਿੱਚ ਇਸ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ।
ਕਿਸਾਨਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਚਾਰ-ਪੰਜ ਦਿਨ ਤੋਂ ਮੰਡੀ ਵਿੱਚ ਆਪਣੀ ਫਸਲ ਲੈ ਕੇ ਬੈਠੇ ਹਣ ਨਾ ਤਾਂ ਉਨ੍ਹਾਂ ਦੀ ਫਸਲ ਵਿਕ ਰਹੀ ਹੈ ਅਤੇ ਨਾ ਹੀ ਬਾਰਦਾਨਾ ਮਿਲ ਰਿਹਾ ਹੈ । ਇਸ ਦੇ ਨਾਲ ਉਨ੍ਹਾਂ ਨੂੰ ਕਾਫ਼ੀ ਪਰੇਸ਼ਾਨੀ ਹੋ ਰਹੀ ਹੈ। ਉੱਥੇ ਹੀ ਮੀਂਹ ਆਉਣ ਨਾਲ ਉਨ੍ਹਾਂ ਦੀ ਫਸਲ ਭਿਜਕੇ ਬਿਲਕੁੱਲ ਖ਼ਰਾਬ ਹੋ ਰਹੀ ਹੈ ਪਰ ਮੰਡੀ ਬੋਰਡ ਦੇ ਅਧਿਕਾਰੀ ਉਨ੍ਹਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹਨ।
ਮੰਡੀ ਸੁਪਰਵਾਇਜਰ ਰਾਜਕੁਮਾਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਲਿਫਟਿੰਗ ਦਾ ਕੰਮ ਵੀ ਹੌਲੀ ਰਫ਼ਤਾਰ ਨਾਲ ਚੱਲ ਰਿਹਾ ਹੈ। ਮਾਰਕਫੇਡ ਖਰੀਦ ਏਜੰਸੀ ਦੇ ਕੋਲ ਬਾਰਦਾਨਾ ਨਾ ਹੋਣ ਦੇ ਚਲਦੇ ਕਿਸਾਨ ਪਰੇਸ਼ਾਨੀਆਂ ਦਾ ਸਾਮਣਾ ਕਰ ਰਹੇ ਹਨ।