ਫ਼ਾਜ਼ਿਲਕਾ: ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਖ਼ਿਲਾਫ਼ ਸਰਕਾਰੀ ਤੇ ਗੈਰ ਸਰਕਾਰੀ ਮੁਲਾਜ਼ਮਾਂ ਵੱਲੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉੱਥੇ ਹੀ ਕਿਸਾਨਾਂ ਵੱਲੋਂ ਵੀ ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਫ਼ਾਜ਼ਿਲਕਾ-ਅਬੋਹਰ ਰੋਡ ‘ਤੇ ਜਾਮ ਲਗਾਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਦਾ ਕਹਿਣਾ ਹੈ, ਕਿ ਸਰਕਾਰ ਉਨ੍ਹਾਂ ਨੂੰ ਝੋਨਾ ਲਈ ਮੋਟਰਾਂ ਦੀ ਬਿਜਲੀ ਪੂਰੀ ਨਹੀਂ ਦੇ ਰਹੀ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਸਾਨਾਂ ਨੇ ਕਿਹਾ, ਕਿ ਮੋਟਰਾਂ ਦੀ ਬਿਜਲੀ ਪੂਰੀ ਨਾ ਮਿਲਣ ਕਾਰਨ ਕਿਸਾਨਾਂ ਨੂੰ ਮਜ਼ਬੂਰਨ ਜਨੇਟਰ ਚਲਾਉਣਾ ਪਾ ਰਿਹਾ ਹੈ। ਜਿੱਥੇ ਉਹ ਮਹਿੰਗੇ ਭਾਅ ਦਾ ਡੀਜ਼ਲ ਫੂਕਣ ਲਈ ਮਜ਼ਬੂਰ ਹਨ।
ਕਿਸਾਨਾਂ ਦਾ ਕਹਿਣਾ ਹੈ, ਕਿ ਇੱਕ ਤਾਂ ਪਹਿਲਾਂ ਹੀ ਮਹਿੰਗਾਈ ਨੇ ਕਿਸਾਨਾਂ ਨੂੰ ਕਰਜ਼ਾਈ ਕੀਤਾ ਹੋਇਆ ਹੈ। ਦੂਜਾ ਹੁਣ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਵਿੱਚ ਬਿਜਲੀ ਨਾ ਦੇਣ ਕਰਕੇ ਝੋਨੇ ਦੀ ਫ਼ਸਲ ਖ਼ਰਾਬ ਹੋ ਰਹੀ ਹੈ। ਉਨ੍ਹਾਂ ਨੇ ਕਿਹਾ, ਕਿ ਖੇਤੀ ਦਿਨੋ-ਦਿਨ ਘਾਟੇ ਦਾ ਸੌਦਾ ਬਣਦੀ ਜਾ ਰਹੀ ਹੈ। ਜਿਸ ਕਰਕੇ ਕਿਸਾਨ ਕਰਜ਼ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰਨ ਲਈ ਮਜ਼ਬੂਰ ਹੋ ਚੁੱਕੇ ਹਨ।
ਇਸ ਮੌਕੇ ਕਿਸਾਨਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਕਿਸਾਨਾਂ ਨਾਲ ਧੋਖਾ ਕਰਨ ਦੇ ਇਲਜ਼ਾਮ ਲਾਏ ਹਨ। ਉਨ੍ਹਾਂ ਨੇ ਕਿਹਾ, ਕਿ ਮੁੱਖ ਮੰਤਰੀ ਕੈਪਟਨ ਵੱਲੋਂ ਕਿਸਾਨਾਂ ਨੂੰ 8 ਘੰਟੇ ਮੋਟਰਾਂ ਦੀ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ। ਜੋ ਉਹ ਹੁਣ ਤੱਕ ਪੂਰਾ ਨਹੀਂ ਕਰ ਰਹੇ।
ਇਹ ਵੀ ਪੜ੍ਹੋ:ਸਾਂਸਦ ਮੈਂਬਰਾਂ ਨੇ ਖੇਤੀ ਕਾਨੂੰਨਾਂ ਖਿਲਾਫ਼ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ