ਫਾਜ਼ਿਲਕਾ: ਸੰਯੁਕਤ ਕਿਸਾਨ ਮੋਰਚਾ ਵੱਲੋਂ ਭਾਜਪਾ ਆਗੂਆਂ ਨੂੰ ਕੋਈ ਵੀ ਮੀਟਿੰਗ ਅਤੇ ਰਾਜਨੀਤਕ ਪ੍ਰੋਗਰਾਮ ਕਰਨ ’ਤੇ ਵਿਰੋਧ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ ਇਸੇ ਤਹਿਤ ਜ਼ਿਲ੍ਹੇ ’ਚ ਸੰਯੁਕਤ ਕਿਸਾਨ ਮੋਰਚੇ ਦੇ ਕਿਸਾਨ ਆਗੂਆਂ ਵੱਲੋਂ ਭਾਜਪਾ ਆਗੂਆਂ ਨੂੰ ਬੰਦੀ ਬਣਾਇਆ ਗਿਆ। ਦੱਸ ਦਈਏ ਕਿ ਕਿਸਾਨਾਂ ਨੂੰ ਜਦੋਂ ਜ਼ਿਲ੍ਹਾ ਪ੍ਰਧਾਨ ਰਾਕੇਸ਼ ਧੂੜਿਆਂ ਵੱਲੋਂ ਸੱਦੀ ਗਈ ਮੀਟਿੰਗ ਬਾਰੇ ਪਤਾ ਲੱਗਿਆ ਤਾਂ ਉਨ੍ਹਾਂ ਨੇ ਮੀਟੰਗ ਵਾਲੀ ਥਾਂ ਪਹੁੰਚ ਕੇ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਵੀ ਕੀਤੀ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਨੇ ਮੌਕੇ ਨੂੰ ਦੇਖਦੇ ਹੋਏ ਸਾਰਾ ਹਲਕਾ ਛਾਉਣੀ ਚ ਤਬਦਿਲ ਕਰ ਦਿੱਤਾ।
ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਉਨ੍ਹਾਂ ਪਤਾ ਲੱਗਾ ਕਿ ਭਾਜਪਾ ਦੇ ਜਿਲ੍ਹਾ ਪ੍ਰਧਾਨ ਵੱਲੋਂ ਮੀਟਿੰਗ ਕੀਤੀ ਜਾ ਰਹੀ ਹੈ ਤਾਂ ਉਹ ਤੁਰੰਤ ਇੱਕਠੇ ਹੋ ਗਏ ਅਤੇ ਭਾਜਪਾ ਆਗੂਆਂ ਦਾ ਘਿਰਾਓ ਕਰ ਲਿਆ। ਇਸ ਦੌਰਾਨ ਉਨ੍ਹਾਂ ਵੱਲੋਂ ਭਾਜਪਾ ਆਗੂਆਂ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਨਾਲ ਹੀ ਉਨ੍ਹਾਂ ਨੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਵੀ ਮੰਗ ਕੀਤੀ।
ਇਹ ਵੀ ਪੜੋ: Farmers protest:ਕਿਸੇ ਵੀ ਰਾਜਨੀਤਕ ਪਾਰਟੀ ਦਾ ਸਮਰਥਨ ਨਹੀਂ:ਕਿਸਾਨ ਆਗੂ