ETV Bharat / state

ਵਿਆਹੁਤਾ ਨੂੰ ਇਨਸਾਫ ਨਾ ਮਿਲਣ 'ਤੇ ਕਿਸਾਨ ਯੂਨੀਅਨ ਨੇ ਥਾਣੇ ਅੱਗੇ ਲਾਇਆ ਧਰਨਾ - ਫ਼ਾਜਿਲਕਾ ਪੁਲਿਸ

ਫ਼ਾਜ਼ਿਲਕਾ ਵਿਖੇ ਸਹੁਰੇ ਪਰਿਵਾਰ ਵੱਲੋਂ ਇੱਕ ਵਿਆਹੁਤਾ ਨੂੰ ਸਾੜੇ ਜਾਣ ਦੇ ਮਾਮਲੇ ਵਿੱਚ ਇਨਸਾਫ ਨਾ ਮਿਲਣ 'ਤੇ ਕਿਸਾਨਾਂ ਨੇ ਬੁੱਧਵਾਰ ਥਾਣੇ ਅੱਗੇ ਧਰਨਾ ਲਾ ਦਿੱਤਾ। ਕਿਸਾਨਾਂ ਨੇ ਪੁਲਿਸ 'ਤੇ ਦੋਸ਼ ਲਾਏ ਕਿ ਪੁਲਿਸ ਜਾਣਬੁੱਝ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ। ਮੌਕੇ 'ਤੇ ਪੁੱਜੇ ਪੁਲਿਸ ਅਧਿਕਾਰੀਆਂ ਨੇ ਦੋਸ਼ੀਆਂ ਦੀ ਛੇਤੀ ਗ੍ਰਿਫ਼ਤਾਰੀ ਦਾ ਭਰੋਸਾ ਦਿੱਤਾ ਹੈ।

ਵਿਆਹੁਤਾ ਨੂੰ ਇਨਸਾਫ ਦੇਣ ਨੂੰ ਲੈ ਕੇ ਕਿਸਾਨ ਯੂਨੀਅਨ ਨੇ ਥਾਣੇ ਅੱਗੇ ਲਾਇਆ ਧਰਨਾ

author img

By

Published : Aug 26, 2020, 6:00 PM IST

Updated : Aug 26, 2020, 6:09 PM IST

ਫ਼ਾਜ਼ਿਲਕਾ: ਪਿੰਡ ਮੁਹੰਮਦ ਪੀਰਾ ਵਿਖੇ ਸਹੁਰੇ ਪਰਿਵਾਰ ਵੱਲੋਂ ਇੱਕ ਵਿਆਹੁਤਾ ਨੂੰ ਸਾੜ ਕੇ ਮਾਰਨ ਦੇ ਮਾਮਲੇ ਵਿੱਚ ਇਨਸਾਫ ਨਾ ਮਿਲਣ 'ਤੇ ਬੁੱਧਵਾਰ ਨੂੰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਐਸ.ਐਸ.ਪੀ. ਦਫ਼ਤਰ ਦੇ ਬਾਹਰ ਰੋਸ ਧਰਨਾ ਲਾ ਕੇ ਆਵਾਜਾਈ ਠੱਪ ਕਰ ਦਿੱਤੀ। ਸੂਬਾ ਉੱਪ ਪ੍ਰਧਾਨ ਰੇਸ਼ਮ ਸਿੰਘ ਮਿੱਢਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਔਰਤਾਂ-ਮਰਦਾਂ ਦੇ ਇਕੱਠ ਨੇ ਪੁਲਿਸ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ।

ਵਿਆਹੁਤਾ ਨੂੰ ਇਨਸਾਫ ਦੇਣ ਨੂੰ ਲੈ ਕੇ ਕਿਸਾਨ ਯੂਨੀਅਨ ਨੇ ਥਾਣੇ ਅੱਗੇ ਲਾਇਆ ਧਰਨਾ

ਕਿਸਾਨ ਆਗੂ ਰੇਸ਼ਮ ਸਿੰਘ ਮਿੱਢਾ ਅਤੇ ਜੈਲ ਸਿੰਘ ਨੇ ਕਿਹਾ ਕਿ ਬਲਜੀਤ ਕੌਰ ਦੇ ਪਤੀ ਦੇ ਉਸ ਦੀ ਭਰਜਾਈ ਨਾਲ ਨਾਜਾਇਜ਼ ਸਬੰਧ ਸਨ, ਜਿਸ ਤੋਂ ਬਲਜੀਤ ਕੌਰ ਆਪਣੇ ਪਤੀ ਪਰਮਜੀਤ ਸਿੰਘ ਨੂੰ ਰੋਕਦੀ ਸੀ। ਬਲਜੀਤ ਕੌਰ ਨੂੰ ਆਪਣੇ ਰਾਹ ਵਿੱਚ ਰੋੜਾ ਸਮਝਦੇ ਹੋਏ ਲੰਘੀ 8 ਜੁਲਾਈ ਨੂੰ ਉਸ ਦੇ ਪਤੀ ਪਰਮਜੀਤ ਸਿੰਘ, ਜੇਠਾਣੀ ਜਸਵਿੰਦਰ ਕੌਰ ਅਤੇ ਸਹੁਰੇ ਪਰਿਵਾਰ ਨੇ ਸਾੜ ਦਿੱਤਾ ਸੀ। ਜ਼ਖਮੀ ਹੋਈ ਬਲਜੀਤ ਕੌਰ ਨੂੰ ਫ਼ਰੀਦਕੋਟ ਦੇ ਮੈਡੀਕਲ ਕਾਲਜ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਪਰ ਉਸ ਨੇ ਦਮ ਤੋੜ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਮੌਤ ਤੋਂ ਪਹਿਲਾਂ ਬਲਜੀਤ ਕੌਰ ਨੇ ਡਿਊਟੀ ਮੈਜਿਸਟ੍ਰੇਟ ਦੇ ਸਾਹਮਣੇ ਆਪਣੇ ਬਿਆਨ ਕਲਮਬੱਧ ਕਰਾਉਂਦਿਆਂ ਸਹੁਰੇ ਪਰਿਵਾਰ ਉਪਰ ਸਾੜੇ ਜਾਣ ਦੇ ਦੋਸ਼ ਲਗਾਏ ਸਨ।

ਆਗੂਆਂ ਨੇ ਪੁਲਿਸ 'ਤੇ ਜਾਣਬੁੱਝ ਕੇ ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦੇ ਦੋਸ਼ ਲਾਏ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਪੁਲਿਸ ਨੇ ਪਹਿਲਾਂ 307 ਤਹਿਤ ਦਰਜ ਕੀਤਾ ਪਰਚਾ ਤਾਂ 302 ਵਿੱਚ ਤਬਦੀਲ ਕਰ ਦਿੱਤਾ ਗਿਆ, ਪਰ ਅਜੇ ਤੱਕ ਕਥਿਤ ਦੋਸ਼ੀਆਂ ਨੂੰ ਕਾਬੂ ਨਹੀਂ ਕਰ ਰਹੀ। ਉਨ੍ਹਾਂ ਕਿਹਾ ਇਸ ਤੋਂ ਪਹਿਲਾਂ ਵੀ 29 ਜੁਲਾਈ ਨੂੰ ਥਾਣਾ ਸਦਰ ਅੱਗੇ ਧਰਨਾ ਲਾਇਆ ਗਿਆ ਸੀ, ਪਰ ਫਿਰ ਵੀ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਇਸਤੋਂ ਮਜਬੂਰ ਹੋ ਕੇ ਬੁੱਧਵਾਰ ਨੂੰ ਨੈਸ਼ਨਲ ਹਾਈਵੇ ਜਾਮ ਕਰਨਾ ਪਿਆ ਹੈ।

ਕਿਸਾਨ ਆਗੂਆਂ ਨੇ ਪੁਲਿਸ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਮ੍ਰਿਤਕ ਕੁੜੀ ਦੇ ਕਥਿਤ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ, ਨਹੀਂ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ।

ਇਸ ਮੌਕੇ ਪਹੁੰਚੇ ਪੁਲਿਸ ਅਧਿਕਾਰੀ ਡੀਐਸਪੀ ਬਲਬੀਰ ਸਿੰਘ ਨੇ ਧਰਨਾਕਾਰੀਆਂ ਨੂੰ ਭਰੋਸਾ ਦਿਤਾ ਕਿ ਕਥਿਤ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਪਰੰਤ ਕਿਸਾਨਾਂ ਨੇ ਜਾਮ ਖ਼ੋਲਦਿਆਂ ਧਰਨਾ ਚੁੱਕ ਲਿਆ।

Last Updated : Aug 26, 2020, 6:09 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.