ਫ਼ਾਜ਼ਿਲਕਾ: ਪੁਲਿਸ ਵੱਲੋਂ ਵਿਸ਼ੇਸ਼ ਤੌਰ 'ਤੇ ਨਸ਼ਿਆਂ ਦੇ ਖਿਲਾਫ਼ ਟੀਮਾਂ ਬਣਾਈਆਂ ਗਈਆਂ ਹਨ ਅਤੇ ਨਸ਼ੇ ਨੂੰ ਠੱਲ ਪਾਉਣ ਲਈ ਟੀਮਾਂ ਬਣਾਈਆਂ ਗਈਆਂ ਹਨ। ਪਰ ਉੱਥੇ ਹੀ ਫ਼ਾਜ਼ਿਲਕਾ ਦੇ ਥਾਣਾ ਸਦਰ ਵਿੱਚ ਤੈਨਾਤ 1 ਥਾਣੇਦਾਰ ਅਤੇ 1 ਹਵਲਦਾਰ ਦੀ ਹੈਰੋਇਨ ਦਾ ਨਸ਼ਾ ਕਰਦਿਆਂ ਦੀ ਸੋਸ਼ਲ ਮੀਡਿਆ 'ਤੇ ਵੀਡੀਓ ਵਾਇਰਲ ਹੋ ਰਹੀ ਹੈ। ਜਿਸਨੂੰ ਲੈ ਕੇ ਪੰਜਾਬ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰੂਬੀ ਗਿੱਲ ਵੱਲੋਂ ਇਨ੍ਹਾਂ ਮੁਲਾਜਮਾਂ ਦੀ ਵੀਡੀਓ ਵਾਇਰਲ ਹੋਣ ਦੇ ਬਾਅਦ ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਪੁਲਿਸ ਤੋਂ ਇਨ੍ਹਾਂ ਦੋਵਾਂ ਪੁਲਿਸ ਮੁਲਾਜਮਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ ਗਈ ਹੈ।
ਇਹ ਵੀਡੀਓ ਸੋਸ਼ਲ ਮੀਡਿਆ ਉੱਤੇ ਵਾਇਰਲ ਹੋਣ ਤੋਂ ਬਾਅਦ ਪੰਜਾਬ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰੂਬੀ ਗਿੱਲ ਨੇ ਦੱਸਿਆ ਕਿ ਪੰਜਾਬ ਯੂਥ ਕਾਂਗਰਸ ਵੱਲੋਂ ਬੀਤੇ ਦਿਨੀਂ ਨਸ਼ਿਆਂ ਉੱਤੇ ਠੱਲ ਪਾਉਣ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ, ਜਿਸ ਵਿੱਚ ਯੂਥ ਕਾਂਗਰਸ ਵੱਲੋਂ ਲੋਕਾਂ ਨੂੰ ਨਸ਼ੇ ਵੇਚਣ ਵਾਲਿਆਂ ਦੀ ਜਾਣਕਾਰੀ ਦੇਣ ਦੀ ਗੱਲ ਕਹੀ ਗਈ ਸੀ। ਜਿਸਦੇ ਤਹਿਤ ਮੁਲਾਜਮਾਂ ਦੀ ਵੀਡੀਓ ਵਾਇਰਲ ਹੋਣ ਤੇ ਉਨ੍ਹਾਂ ਕਿਹਾ ਕਿ ਇਹ ਦੋਵੇਂ ਮੁਲਾਜਮ ਹਰਪਾਲ ਸਿੰਘ ਜੋ ਕਿ ਥਾਣਾ ਸਦਰ ਵਿੱਚ ਏਐਸਆਈ ਅਤੇ ਦੂਜਾ ਮੁਲਾਜ਼ਮ ਸੁਰਜੀਤ ਸਿੰਘ ਜੋ ਹਵਲਦਾਰ ਦੇ ਅਹੁਦੇ 'ਤੇ ਤੈਨਾਤ ਹੈ। ਇਨ੍ਹਾਂ ਦੀ ਵੀਡੀਓ ਵਾਇਰਲ ਹੋਣ ਦੇ ਬਾਅਦ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪੁਲਿਸ ਦੇ ਡੀਜੀਪੀ ਕੋਲੋਂ ਇਨ੍ਹਾਂ ਦੋਨਾਂ ਪੁਲਿਸ ਮੁਲਾਜਮਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ।