ETV Bharat / state

ਫਾਜ਼ਿਲਕਾ: ਪਿੰਡ ਖੁਈ ਖੇੜਾ ਦੇ ਖੇਤਾਂ ਚੋਂ ਮਿਲੀ ਬਜ਼ੁਰਗ ਮਹਿਲਾ ਦੀ ਲਾਸ਼ - ਬਜ਼ੁਰਗ ਮਹਿਲਾ ਦੀ ਲਾਸ਼ ਬਰਾਮਦ

ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਖੁਈ ਖੇੜਾ ਵਿੱਚ ਖੇਤਾਂ 'ਚ ਇੱਕ ਬਜ਼ੁਰਗ ਮਹਿਲਾ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਮਹਿਲਾ ਦੇ ਪਰਿਵਾਰਕ ਮੈਂਬਰਾਂ ਨੇ ਉਸ ਦਾ ਕਤਲ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

ਖੇਤਾਂ ਚੋਂ ਮਿਲੀ ਬਜ਼ੁਰਗ ਮਹਿਲਾ ਦੀ ਲਾਸ਼
ਖੇਤਾਂ ਚੋਂ ਮਿਲੀ ਬਜ਼ੁਰਗ ਮਹਿਲਾ ਦੀ ਲਾਸ਼
author img

By

Published : Jun 7, 2020, 5:50 PM IST

ਫਾਜ਼ਿਲਕਾ: ਜ਼ਿਲ੍ਹੇ ਦੇ ਪਿੰਡ ਖੁਈ ਖੇੜਾ ਵਿਖੇ ਖੇਤਾਂ 'ਚ ਇੱਕ ਬਜ਼ੁਰਗ ਮਹਿਲਾ ਦੀ ਲਾਸ਼ ਬਰਾਮਦ ਹੋਣ ਦੀ ਖ਼ਬਰ ਹੈ। ਅਜੇ ਤੱਕ ਮਹਿਲਾ ਦੀ ਮੌਤ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲਗਾਇਆ ਜਾ ਸਕਿਆ ਹੈ।

ਖੇਤਾਂ ਚੋਂ ਮਿਲੀ ਬਜ਼ੁਰਗ ਮਹਿਲਾ ਦੀ ਲਾਸ਼

ਮ੍ਰਿਤਕ ਮਹਿਲਾ ਦੀ ਪਛਾਣ ਸਰਸਵਤੀ ਵਜੋਂ ਹੋਈ ਸੀ। ਮ੍ਰਿਤਕਾ ਦੇ ਭਰਾ ਤੇ ਪੁੱਤਰ ਨੇ ਉਸ ਦੇ ਕਤਲ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਹੈ। ਮ੍ਰਿਤਕਾ ਦੇ ਭਰਾ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ ਭੈਣ ਸਰਸਵਤੀ ਆਪਣੇ ਖੇਤਾਂ 'ਚ ਇੱਕਲੀ ਰਹਿੰਦੀ ਸੀ। ਕਿਉਂਕਿ ਉਸ ਦਾ ਦਿਉਰ ਉਸ ਦੀ ਜ਼ਮੀਨ ਉੱਤੇ ਕਬਜ਼ਾ ਕਰਨਾ ਚਾਹੁੰਦਾ ਸੀ। ਉਨ੍ਹਾਂ ਦੱਸਿਆ ਕਿ ਕਿਸੇ ਨੇ ਪਰਿਵਾਰ ਨੂੰ ਸੂਚਨਾ ਦਿੱਤੀ ਕਿ ਸਰਸਵਤੀ ਦੀ ਲਾਸ਼ ਖੇਤਾਂ ਵਿੱਚ ਇੱਕ ਚਾਰਪਾਈ ਉੱਤੇ ਪਈ ਹੈ। ਜਿਸ ਤੋਂ ਬਾਅਦ ਉਹ ਉੱਥੇ ਪੁਜੇ ਅਤੇ ਪੁਲਿਸ ਨੂੰ ਸੂਚਨਾ ਦਿੱਤੀ।

ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਇੰਸਪੈਕਟਰ ਰਮੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਬਜ਼ੁਰਗ ਮਹਿਲਾ ਦੀ ਲਾਸ਼ ਖੇਤਾਂ 'ਚ ਮਿਲਣ ਦੀ ਸੂਚਨਾ ਮਿਲੀ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਦੀ ਲਾਸ਼ ਪੂਰੀ ਤਰ੍ਹਾਂ ਸੜੀ ਗੱਲੀ ਹਾਲਤ 'ਚ ਮਿਲੀ, ਜਿਸ ਤੋਂ ਇਹ ਅੰਦਾਜਾ ਲਗਾਇਆ ਕਿ ਮਹਿਲਾ ਦੀ ਮੌਤ 2 ਦਿਨ ਪਹਿਲਾਂ ਹੋਈ ਹੈ। ਮ੍ਰਿਤਕਾ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਦੇ ਚਲਦੇ ਪੁਲਿਸ ਵੱਲੋਂ ਮਹਿਲਾ ਦਾ ਕਤਲ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਹਿਲਾ ਦੀ ਮੌਤ ਦੇ ਸਹੀ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.