ਫ਼ਾਜ਼ਿਲਕਾ: ਪੰਜਾਬ ਵਿੱਚ ਰਾਜਸਥਾਨ ਤੋਂ ਨਸ਼ੇ ਦੀ ਤਸਕਰੀ ਕਰਕੇ ਨਸ਼ੇ ਦੀ ਹੋਮ ਡਿਲਿਵਰੀ ਕਰਨ ਵਾਲੇ ਇੱਕ ਵਿਅਕਤੀ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।
ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਮੁਖੀ ਨਵਦੀਪ ਸਿੰਘ ਨੇ ਰੰਗੇ ਹੱਥੀ ਨਸਾ ਤਸਕਰ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਤਸਕਰ ਤੋਂ ਲੱਖਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ।
ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਨਵਦੀਪ ਸਿੰਘ ਨੇ ਦੱਸਿਆ ਕਿ ਇਹ ਵਿਅਕਤੀ ਫ਼ਾਜ਼ਿਲਕਾ ਦਾ ਰਹਿਣ ਵਾਲਾ ਹੈ ਅਤੇ ਇਸ ਕੋਲੋਂ 92 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ, ਉਨ੍ਹਾਂ ਨੇ ਦੱਸਿਆ ਕਿ ਇਹ ਸ਼ਖ਼ਸ ਰਾਜਸਥਾਨ ਦੇ ਕੋਠਾ ਪੱਕੀ ਇਲਾਕੇ ਵਿਚੋਂ ਹੈਰੋਇਨ ਲੈ ਕੇ ਆਇਆ ਸੀ ਅਤੇ ਇਸ ਦੀ ਡਿਲਿਵਰੀ ਕਰਨ ਚੱਲਿਆ ਸੀ, ਉਨ੍ਹਾਂ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਸ਼ਖ਼ਸ ਦਾ ਅਦਾਲਤ ਤੋਂ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਿਲ ਹੋਇਆ ਹੈ। ਪੁਲਿਸ ਵੱਲੋਂ ਨਸ਼ਾ ਤਸਕਰ ਤੋਂ ਪੁਛਗਿੱਛ ਕੀਤੀ ਜਾ ਰਹੀ ਹੈ।