ਫ਼ਾਜ਼ਿਲਕਾ: ਪੁਲਿਸ ਥਾਣਿਆਂ ਵਿੱਚ ਕੰਮ ਦੇ ਬੋਝ ਨੂੰ ਘਟਾਉਣ ਅਤੇ ਲੋਕਾਂ ਦੇ ਮਸਲਿਆਂ ਨੂੰ ਜਲਦ ਹੱਲ ਕਰਨ ਦੇ ਮਕਸਦ ਨਾਲ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਜ਼ਿਲ੍ਹੇ ਦੀਆਂ ਚਾਰ ਸਬ ਡਿਵੀਜ਼ਨਾਂ ਵਿੱਚ ਸੰਗਤ ਦਰਬਾਰ ਲਗਾ ਕੇ ਸੈਂਕੜੇ ਲੋਕਾਂ ਦੀਆਂ ਮੁਸ਼ਕਲਾਂ ਸੁਣ ਉਨ੍ਹਾਂ ਦੀਆ ਸ਼ਿਕਾਇਤ ਅਰਜ਼ੀਆਂ ਦਾ ਹੱਲ ਕੀਤਾ।
ਇਸ ਮੌਕੇ ਫ਼ਾਜ਼ਿਲਕਾ ਦੇ ਡੀ.ਐੱਸ.ਪੀ. ਜਗਦੀਸ਼ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਦੇ ਦਿਸ਼ਾ ਨਿਰਦੇਸ਼ ਹੇਠ ਫਾਜ਼ਿਲਕਾ ਪੁਲਿਸ ਵਲੋਂ ਸੰਗਤ ਦਰਬਾਰ ਲਗਾਇਆ ਗਿਆ ਹੈ। ਇਸ ਤਹਿਤ ਛੋਟੇ ਕੇਸਾਂ ਦੀਆਂ ਸ਼ਿਕਾਇਤ ਅਰਜ਼ੀਆਂ 'ਤੇ ਦੋਹਾਂ ਧਿਰਾਂ ਵਿੱਚ ਆਪਸੀ ਸਹਿਮਤੀ ਕਰਵਾ ਕੇ ਕੇਸ ਦਾ ਹੱਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਥਾਣਿਆਂ ਵਿੱਚ ਕੰਮ ਘਟੇਗਾ।
ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਪੁਲਿਸ ਮੁਲਾਜਮਾਂ ਦਾ ਸਮਾਂ ਬਚਦਾ ਹੈ ਅਤੇ ਲੋਕਾਂ ਦੇ ਮਸਲਿਆਂ ਦਾ ਜਲਦ ਹੱਲ ਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਫ਼ਾਜ਼ਿਲਕਾ ਪੁਲਿਸ ਆਉਣ ਵਾਲੇ ਸਮੇ ਵਿੱਚ ਇਸੇ ਤਰ੍ਹਾਂ ਦੇ ਉਪਰਾਲੇ ਕਰਦੀ ਰਵੇਗੀ।