ਫ਼ਾਜ਼ਿਲਕਾ: ਕਿਸਾਨ ਅੰਦੋਲਨ ਵਿੱਚ ਦਿੱਲੀ ਦੇ ਟਿਕਰੀ ਬਾਰਡਰ ਉੱਤੇ ਬੀਤੇ ਦਿਨੀ ਜਲਾਲਾਬਾਦ ਦੇ ਏਡਵੋਕੇਟ ਅਮਰਜੀਤ ਸਿੰਘ ਰਾਏ ਵੱਲੋਂ ਖ਼ੁਦਕੁਸ਼ੀ ਕਰਨ ਤੋਂ ਬਾਅਦ ਮੰਗਲਵਾਰ ਨੂੰ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਜਲਾਲਾਬਾਦ ਦੇ ਮਲਟੀਪਰਪਜ਼ ਖੇਡ ਸਟੇਡਿਅਮ ਵਿੱਚ ਆਖਰੀ ਦਰਸ਼ਨਾਂ ਲਈ ਰੱਖਿਆ ਗਿਆ।
ਇਸ ਮੌਕੇ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੇਤਾਵਾਂ ਨੇ ਸ਼ਮੂਲੀਅਤ ਕੀਤੀ। ਜਲਾਲਾਬਾਦ ਦੇ ਬਾਰ ਐਸੋਸੀਏਸ਼ਨ ਵੱਲੋਂ ਵੀ ਵਿਸ਼ੇਸ਼ ਤੌਰ ਉੱਤੇ ਪਰਿਵਾਰ ਦੀ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ ਗਿਆ। ਉਥੇ ਹੀ, ਪ੍ਰਸ਼ਾਸਨ ਵੱਲੋਂ ਜਲਾਲਾਬਾਦ ਦੇ ਤਹਿਸੀਲਦਾਰ ਨੇ ਮੌਕੇ ਉੱਤੇ ਪਹੁੰਚ ਕੇ ਪਰਿਵਾਰ ਅਤੇ ਕਿਸਾਨ ਜੱਥੇਬੰਦੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆ ਮੰਗਾਂ ਨੂੰ ਪੰਜਾਬ ਸਰਕਾਰ ਤੱਕ ਪਹੁੰਚਾਇਆ ਜਾਵੇਗਾ। ਇਸ ਵਿੱਚ ਪੰਜ ਲੱਖ ਰੁਪਏ ਦੀ ਆਰਥਿਕ ਮਦਦ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦਾ ਭਰੋਸਾ ਦਿੱਤਾ ਗਿਆ।
ਅੰਤਿਮ ਦਰਸ਼ਨਾਂ ਲਈ ਉਮੜੀ ਭਾਰੀ ਭੀੜ
ਜਲਾਲਾਬਾਦ ਦੇ ਮਲਟੀਪਰਪਜ਼ ਖੇਡ ਸਟੇਡਿਅਮ ਵਿੱਚ ਵਕੀਲ ਅਮਰਜੀਤ ਸਿੰਘ ਰਾਏ ਦੇ ਅੰਤਿਮ ਦਰਸ਼ਨਾਂ ਲਈ ਭਾਰੀ ਭੀੜ ਉਮੜੀ। ਇਸ ਮੌਕੇ ਪਰਿਵਾਰ ਅਤੇ ਸ਼ਹਿਰ ਨਿਵਾਸੀਆਂ ਦੀਆਂ ਅੱਖਾਂ ਨਮ ਵਿਖਾਈ ਦਿੱਤੀਆ ਅਤੇ ਨਮ ਅੱਖਾਂ ਦੇ ਨਾਲ ਹੀ ਵਕੀਲ ਅਮਰਜੀਤ ਸਿੰਘ ਰਾਏ ਨੂੰ ਅੰਤਿਮ ਵਿਦਾਈ ਦਿੱਤੀ ਗਈ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਕੀਲ ਅਮਰਜੀਤ ਸਿੰਘ ਰਾਏ ਦੇ ਪਰਿਵਾਰ ਨੂੰ ਇੱਕ ਲੱਖ ਰੁਪਏ ਦੀ ਆਰਿਥਕ ਮਦਦ ਦੇਣ ਦਾ ਐਲਾਨ ਕੀਤਾ ਗਿਆ। ਅਮਰਜੀਤ ਸਿੰਘ ਰਾਏ ਦੀ ਖ਼ੁਦਕੁਸ਼ੀ ਨੂੰ ਕਿਸਾਨ ਜਥੇਬੰਦੀਆਂ, ਰਾਜਨੀਤਕ ਭਾਈਚਾਰੇ ਅਤੇ ਵਕੀਲ ਭਾਈਚਾਰੇ ਵੱਲੋਂ ਸ਼ਹਾਦਤ ਦੱਸਿਆ ਗਿਆ ਅਤੇ ਕਿਹਾ ਗਿਆ ਕਿ ਅਮਰਜੀਤ ਸਿੰਘ ਰਾਏ ਨੇ ਕਿਸਾਨ ਅੰਦੋਲਨ ਵਿੱਚ ਸ਼ਹਾਦਤ ਦਿੱਤੀ ਇਸ ਮੌਕੇ ਲੋਕਾਂ ਵਲੋਂ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਇਹ ਵੀ ਪੜ੍ਹੋ: ਘਰ-ਪਰਿਵਾਰ ਛੱਡ ਧਰਨੇ 'ਚ ਡੱਟੀਆਂ ਕਿਸਾਨ ਬੀਬਿਆਂ