ਅਬੋਹਰ: ਬੀਤੇ ਕੁਝ ਦਿਨ ਪਹਿਲਾਂ ਮਲੋਟ 'ਚ ਅਬੋਹਰ ਤੋਂ ਭਾਜਪਾ ਦੇ ਵਿਧਾਇਕ ਅਰੁਣ ਨਾਰੰਗ ਨਾਲ ਹੋਈ ਕੁੱਟਮਾਰ ਤੋਂ ਬਾਅਦ ਰੋਸ ਵਜੋਂ ਅਬੋਹਰ 'ਚ ਭਾਜਪਾ ਵੱਲੋਂ ਸ਼ਹਿਰ ਨੂੰ ਅੱਧੇ ਦਿਨ ਲਈ ਬੰਦ ਰੱਖਣ ਦੀ ਕਾਲ ਦਿੱਤੀ ਗਈ ਸੀ। ਭਾਜਪਾ ਦੇ ਸੱਦੇ ਤੋਂ ਬਾਅਦ ਜਿਥੇ ਅਬੋਹਰ ਸ਼ਹਿਰ ਵਾਸੀਆਂ ਵੱਲੋਂ ਦੁਕਾਨਾਂ ਬੰਦ ਰੱਖ ਕੇ ਸਮਰਥਨ ਦਿੱਤਾ ਗਿਆ, ਉਥੇ ਹੀ ਭਾਜਪਾ ਵਿਧਾਇਕ ਅਰੁਣ ਨਾਰੰਗ ਵਲੋਂ ਭਾਜਪਾ ਆਗੂਆਂ ਅਤੇ ਵਰਕਰਾਂ ਨਾਲ ਮਿਲ ਕੇ ਅਰੋੜਵੰਸ਼ ਧਰਮਸ਼ਾਲਾ 'ਤੇ ਇਕੱਠੇ ਹੋ ਕੇ ਪੂਰੇ ਸ਼ਹਿਰ 'ਚ ਰੋਸ਼ ਮਾਰਚ ਕੱਢਿਆ ਗਿਆ ਅਤੇ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ।
ਇਸ ਸਬੰਧੀ ਭਾਜਪਾ ਆਗੂਆਂ ਦਾ ਕਹਿਣਾ ਕਿ ਸੂਬੇ 'ਚ ਕਾਨੂੰਨ ਵਿਵਸਥਾ ਨਾਂਅ ਦੀ ਕੋਈ ਚੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਧਾਇਕ 'ਤੇ ਜਦੋਂ ਹਮਲਾ ਹੋ ਸਕਦਾ ਹੈ ਤਾਂ ਆਮ ਲੋਕ ਕਿੰਨੇ ਸੁਰੱਖਿਅਤ ਹੋਣਗੇ ਇਸਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਇਸ ਮਾਮਲੇ ਨੂੰ ਲੈ ਕੇ ਗੰਭੀਰ ਹੈ।
ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਨਹੀਂ ਚਲਾ ਸਕਦੀ ਤਾਂ ਮੁੱਖ ਮੰਤਰੀ ਪੰਜਾਬ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮਾਮਲੇ 'ਚ ਪੁਲਿਸ ਵੱਲੋਂ ਕਾਰਵਾਈ ਨਹੀਂ ਕੀਤੀ ਜਾਂਦੀ ਉਦੋਂ ਤੱਕ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ।
ਇਸ ਸਬੰਧੀ ਪੁਲਿਸ ਪ੍ਰਸ਼ਾਸਨ ਦਾ ਕਹਿਣਾ ਕਿ ਭਾਜਪਾ ਵੱਲੋਂ ਕੀਤਾ ਗਿਆ ਪ੍ਰਦਰਸ਼ਨ ਸ਼ਾਂਤਮਈ ਸੀ ਅਤੇ ਰੋਸ ਮਾਰਚ ਨੂੰ ਲੈ ਕੇ ਸੁਰੱਖਿਆ ਦਾ ਪੁਖ਼ਤਾ ਇੰਤਜ਼ਾਮ ਹੈ।
ਇਹ ਵੀ ਪੜ੍ਹੋ:ਆਲ ਇੰਡੀਆ ਸਟੂਡੈਂਟ ਐਸੋਸੀਏਸ਼ਨ ਨੇ ਸਕੂਲ ਕਾਲਜ ਖੋਲ੍ਹਣ ਦੀ ਕੀਤੀ ਮੰਗ