ਫਾਜ਼ਿਲਕਾ: ਕੋਰੋਨਾ ਨੂੰ ਲੈ ਕੇ ਜਿੱਥੇ ਪੰਜਾਬ ਪੁਲਿਸ ਫਰੰਟ ਲਾਇਨ ਉੱਤੇ ਕੰਮ ਕਰ ਰਹੀ ਹੈ, ਉੱਥੇ ਹੀ ਪੰਜਾਬ ਪੁਲਿਸ 'ਤੇ ਆਏ ਦਿਨ ਹਮਲੇ ਹੋ ਰਹੇ ਹਨ, ਜਿਸ ਨਾਲ ਪੁਲਿਸ ਮੁਲਾਜ਼ਮਾਂ ਦਾ ਹੌਂਸਲਾ ਟੁੱਟਦਾ ਨਜ਼ਰ ਆ ਰਿਹਾ ਹੈ।
ਪੁਲਿਸ 'ਤੇ ਇੱਕ ਹੋਰ ਹਮਲੇ ਦਾ ਮਾਮਲਾ ਜ਼ਿਲ੍ਹਾ ਫਾਜ਼ਿਲਕਾ ਤੋਂ ਸਾਹਮਣੇ ਆਇਆ ਹੈ। ਫਾਜ਼ਿਲਕਾ ਦੇ ਜਲਾਲਾਬਾਦ ਦੇ ਮੰਨੇ ਵਾਲਾ ਰੋਡ ਉੱਤੇ ਲੱਗੇ ਫਾਟਕ 'ਤੇ ਨਾਕਾਬੰਦੀ ਦੇ ਦੌਰਾਨ ਪੁਲਿਸ ਮੁਲਾਜ਼ਮਾਂ 'ਤੇ ਹਮਲਾ ਕੀਤਾ ਗਿਆ ਹੈ, ਜਿਸ ਵਿੱਚ ਦੋ ਹੋਮਗਾਰਡ ਦੇ ਜਵਾਨ ਜਖ਼ਮੀ ਹੋਏ ਹਨ, ਜਿਨ੍ਹਾਂ ਨੂੰ ਜਲਾਲਾਬਾਦ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਇਸ ਮਾਮਲੇ ਸਬੰਧੀ ਨਾਕੇ 'ਤੇ ਖੜੇ ਪੁਲਿਸ ਕਰਮਚਾਰੀਆਂ ਨੇ ਦੱਸਿਆ ਕਿ ਉਹ ਨਾਕਾਬੰਦੀ ਕਰਕੇ ਖੜ੍ਹੇ ਸਨ ਤਾਂ ਉੱਥੋਂ ਕੁਝ ਲੋਕ ਦੋ ਵਾਰ ਲੰਘੇ, ਜਦੋਂ ਇਹ ਤੀਜੀ ਵਾਰ ਉੱਥੋਂ ਨਿਕਲਣ ਲੱਗੇ ਤਾਂ ਉਨ੍ਹਾਂ ਨੇ ਮੁਲਾਜ਼ਮਾਂ ਨੂੰ ਬੰਦ ਕੀਤੇ ਹੋਏ ਰਸਤੇ ਨੂੰ ਖੋਲ੍ਹਣ ਦੀ ਗੱਲ ਕਹੀ, ਜਿਸਦੇ ਚੱਲਦਿਆਂ ਉਨ੍ਹਾਂ ਨੇ ਪੁਲਿਸ ਮੁਲਾਜ਼ਮਾਂ ਉੱਤੇ ਹਮਲਾ ਕਰ ਦਿੱਤਾl
ਇਹ ਵੀ ਪੜੋ: ਸੁਖਜਿੰਦਰ ਰੰਧਾਵਾ ਨੇ ਮਿਲਾਈ ਰਾਜਾ ਵੜਿੰਗ ਦੀ ਹਾਂ 'ਚ ਹਾਂ, ਕਰਨ ਅਵਤਾਰ ਨੂੰ ਬਰਖਾਸਤ ਕਰਨ ਦੀ ਕੀਤੀ ਮੰਗ
ਇਸ ਸਬੰਧੀ ਡੀਐਸਪੀ ਨੇ ਕਿਹਾ ਕਿ ਨਾਕਾਬੰਦੀ ਦੇ ਦੌਰਾਨ 3 ਲੋਕਾਂ ਨੇ ਪੁਲਿਸ ਮੁਲਾਜ਼ਮਾਂ ਉੱਤੇ ਹਮਲਾ ਕੀਤਾ ਹੈ, ਜਿਸ ਵਿੱਚ ਪੁਲਿਸ ਮੁਲਾਜ਼ਮ ਬੁਰੀ ਤਰ੍ਹਾਂ ਜਖ਼ਮੀ ਹੋਏ ਹਨ। ਇਨ੍ਹਾਂ ਲੋਕਾਂ ਉੱਤੇ ਵੱਖ-ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ, ਜਿਨ੍ਹਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਇਨ੍ਹਾਂ ਨੂੰ ਕਾਬੂ ਕੀਤਾ ਜਾਵੇਗਾ l