ਫ਼ਾਜ਼ਿਲਕਾ: ਜਲਾਲਾਬਾਦ ਪੁਲਿਸ ਦੇ ਇੱਕ ਮੁਲਾਜ਼ਮ 'ਤੇ ਇੱਕ ਗ਼ਰੀਬ ਪਰਿਵਾਰ ਨਾਲ ਧੱਕੇਸਾਹੀ ਕਰਨ ਦੇ ਦੋਸ਼ ਲੱਗੇ ਹਨ। ਦਰਅਸਸਲ ਏਐੱਸਐਆਈ ਮਲਕੀਤ ਸਿੰਘ ਨੇ ਪਿੰਡ ਦੇ ਕੁਝ ਲੋਕਾਂ ਨਾਲ ਮਿਲ ਕੇ ਇਕ ਮਕਾਨ ਤੇ ਕਬਜ਼ਾ ਕਰਵਾਇਆ ਹੈ ਅਤੇ ਉਸ ਦਾ ਸਮਾਨ ਘਰੋਂ ਬਾਹਰ ਸੁੱਟ ਦਿੱਤਾ। ਉਨ੍ਹਾਂ ਦੀ ਕੁੱਟਮਾਰ ਕੀਤੀ ਤੇ ਜਾਤੀਸੂਚਕ ਸ਼ਬਦ ਬੋਲ ਕੇ ਜਲੀਲ ਕਰ ਕੇ ਮਰਨ ਲਈ ਮਜਬੂਰ ਕੀਤਾ ਹੈ।
ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਜ਼ੇਰੇ ਇਲਾਜ ਪਿੰਡ ਚੱਕ ਜਾਨੀਸਰ ਵਾਸੀ ਔਰਤ ਦੇ ਪਤੀ ਸੁਖਦੀਪ ਸਿੰਘ ਨੇ ਦੱਸਿਆ ਕਿ ਏਐਸਆਈ ਮਲਕੀਤ ਸਿੰਘ ਨੇ ਉਸ ਦੀ ਪਤਨੀ ਨੂੰ ਜ਼ਲੀਲ ਕੀਤੇ ਜਿਸ ਕਾਰਨ ਉਸ ਨੇ ਮੌਕੇ ਤੇ ਕੋਈ ਜਹਿਰੀਲੀ ਦਵਾਈ ਪੀ ਲਈ। ਘਟਨਾ 22 ਫਰਵਰੀ ਦੀ ਦੱਸੀ ਜਾ ਰਹੀ ਹੈ ਪਰ ਅੱਜ ਤੱਕ ਪੁਲਿਸ ਨੇ ਕੋਈ ਵੀ ਕਾਰਵਾਈ ਨਹੀਂ ਕੀਤੀ, ਉਨ੍ਹਾਂ ਪੰਜਾਬ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ।
ਇਸ ਪੂਰੇ ਮਾਮਲੇ ਬਾਰੇ ਜਦ ਡੀਐਸਪੀ ਜਲਾਲਾਬਾਦ ਪਲਵਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸੁਖਦੀਪ ਸਿੰਘ ਨੂੰ ਉਸ ਦੇ ਤਾਏ ਨੇ ਆਪਣੇ ਘਰ ਵਿੱਚ ਰੱਖਿਆ ਸੀ ਪਰ ਕੁਝ ਦਿਨ ਪਹਿਲਾਂ ਸੁਖਦੀਪ ਸਿੰਘ ਨੇ ਆਪਣੇ ਤਾਏ ਨੂੰ ਘਰੋਂ ਕੱਢ ਦਿੱਤਾ। ਉਸ ਦੇ ਤਾਏ ਦੀਆਂ ਵਾਰ ਵਾਰ ਦਰਖਾਸਤਾਂ ਆਉਣ ਕਾਰਨ ਪੁਲਿਸ ਮੁਲਾਜਮ ਸੁਖਦੀਪ ਦੇ ਘਰ ਗਏ ਹੋਣਗੇ ਪਰ ਉਸ ਨੇ ਆਪਣੀ ਪਤਨੀ ਸਮੇਤ ਮਰਨ ਦਾ ਡਰਾਮਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਸੁਖਦੀਪ ਸਿੰਘ ਦੀ ਪਤਨੀ ਨੇ ਹਾਲੇ ਤੱਕ ਪੁਲਿਸ ਨੂੰ ਬਿਆਨ ਦਰਜ ਨਹੀਂ ਕਰਵਾਏ ਜਦੋਂ ਉਹ ਬਿਆਨ ਦਰਜ ਕਰਵਾ ਦੇਣਗੇ ਪੁਲਿਸ ਬਣਦੀ ਕਾਰਵਾਈ ਕਰੇਗੀ।
ਇਹ ਵੀ ਪੜ੍ਹੋ: ਸ਼੍ਰੀਹਰਿਕੋਟਾ ਤੋਂ ਪੀਐੱਸਐੱਲਵੀ-ਸੀ 51 ਸਫਲਤਾਪੂਰਵਕ ਲਾਂਚ, ਇਸਰੋ ਨੇ ਰਚਿਆ ਇਤਿਹਾਸ