ਜਲਾਲਾਬਾਦ : ਡੀਆਈਜੀ ਫਿਰੋਜ਼ਪੁਰ ਦੀ ਮੌਜੂਦਗੀ ਵਿੱਚ ਪੁਲਿਸ ਮੁਲਾਜ਼ਮਾਂ ਨੇ ਨਾਕਾਬੰਦੀ ਕਰ ਕੇ ਜਲਾਲਾਬਾਦ ਦੇ ਬੱਸ ਸਟੈਂਡ ਵਿਖੇ ਈਗਲ-2 ਆਪ੍ਰੇਸ਼ਨ ਚਲਾਇਆ ਗਿਆ ਸੀ। ਇਸ ਦੌਰਾਨ ਇੱਕ ਪ੍ਰਵਾਸੀ ਕੋਲੋਂ ਲੱਖਾਂ ਰੁਪਏ ਬਰਾਮਦ ਹੋਏ।ਦਰਅਸਲ ਪੁਲਿਸ ਮੁਲਾਜ਼ਮਾਂ ਵੱਲੋਂ ਜਦੋਂ ਬੱਸ ਅੱਡੇ ਵਿਖੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਜਾ ਰਹੀ ਸੀ, ਇਸ ਦੌਰਾਨ ਇਕ ਵਿਅਕਤੀ, ਜਿਸ ਦੇ ਹੱਥ ਵਿਚ ਬੋਰਾ ਫੜਿਆ ਹੋਈਆ ਸੀ। ਉਸ ਕੋਲੋਂ ਜਦੋਂ ਪੁਲਿਸ ਮੁਲਾਜ਼ਮਾਂ ਨੇ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਉਹ ਮੋਮੋਸ ਵੇਚਣ ਦਾ ਕੰਮ ਕਰਦਾ ਹੈ। ਉਸ ਦੇ ਬੋਰੇ ਦੀ ਤਲਾਸ਼ੀ ਲਈ ਗਈ ਤਾਂ ਬੋਰੇ ਵਿਚੋਂ ਲੱਖਾਂ ਰੁਪਏ ਬਰਾਮਦ ਹੋਏ।
ਡੀਆਈਜੀ ਫਿਰੋਜ਼ਪੁਰ ਦੀ ਹਾਜ਼ਰੀ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਜਲਾਲਾਬਾਦ ਬੱਸ ਸਟੈਂਡ 'ਤੇ ਨਾਕਾਬੰਦੀ ਕਰ ਕੇ ਤਲਾਸ਼ੀ ਲਈ ਤਾਂ ਇਸ ਦੌਰਾਨ ਇਕ ਪ੍ਰਵਾਸੀ ਕੋਲੋਂ ਲੱਖਾਂ ਰੁਪਏ ਦੀ ਨਕਦੀ ਬਰਾਮਦ ਹੋਈ।ਪਰਵਾਸੀ ਕੋਲੋਂ ਪੁੱਛਗਿੱਛ ਕਰਨ ਉਤੇ ਪਤਾ ਲੱਗਾ ਕਿ ਉਹ ਆਪਣੇ ਘਰ ਯੂਪੀ ਜਾ ਰਿਹਾ ਸੀ। ਡੀਆਈਜੀ ਫਿਰੋਜ਼ਪੁਰ ਨੇ ਪੁਲਸ ਮੁਲਾਜ਼ਮਾਂ ਨੂੰ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਅਤੇ ਉਸ ਨੂੰ ਜਾਣ ਦਿੱਤਾ।
ਇਹ ਵੀ ਪੜ੍ਹੋ : ਜਲ ਸਰੋਤ ਮੰਤਰੀ ਵੱਲੋਂ ਪੇਂਡੂ ਖੇਤਰਾਂ ਨੂੰ ਜੋਗਾ ਡਿਸਟ੍ਰੀਬਿਊਟਰੀ ਦੇ 26.91 ਕਰੋੜ ਦੇ ਪ੍ਰਾਜੈਕਟ ਦਾ ਤੋਹਫਾ
ਪੁਲਿਸ ਵੱਲੋਂ ਉਸ ਦੇ ਬੋਰੇ ਵਿਚ ਪਏ ਪੈਸਿਆਂ ਦੀ ਗਿਣਤੀ ਪੱਛੀ ਤਾਂ ਉਸ ਨੇ 9.5 ਲੱਖ ਰੁਪਏ ਦੱਸੀ। ਇਸ ਮੌਕੇ ਥਾਣਾ ਮੁਖੀ ਚੰਦਰ ਸ਼ੇਖਰ ਨੇ ਦੱਸਿਆ ਕਿ ਪਰਵਾਸੀ ਕੋਲੋਂ ਕੁਝ ਨਕਦੀ ਬਰਾਮਦ ਹੋਈ ਹੈ। ਪੁਲਿਸ ਵੱਲੋਂ ਪਹਿਲਾਂ ਇਸ ਦੀ ਜਾਂਚ ਕਰ ਕੇ ਰਕਮ ਦੀ ਗਿਣਤੀ ਕੀਤੀ ਜਾਵੇਗੀ। ਇਸ ਮਾਮਲੇ ਨੂੰ ਪੂਰੀ ਤਰ੍ਹਾਂ ਜਾਂਚ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਉਕਤ ਪਰਵਾਸੀ ਨੇ ਦੱਸਿਆ ਕਿ ਉਹ ਯੂਪੀ ਦੇ ਬੁਲੰਦਸ਼ਹਿਰ ਦਾ ਰਹਿਣ ਵਾਲਾ ਹੈ ਤੇ ਹਾਲ ਵਾਸੀ ਚੁੰਗੀ ਨਜ਼ਦੀਕ ਹੈ। ਪੁਲਿਸ ਅਧਿਕਾਰੀਆਂ ਮੁਤਾਬਿਕ ਉਕਤ ਵਿਅਕਤੀ ਨੇ ਕਿਹਾ ਕਿ ਉਸ ਨੇ ਆਪਣਾ ਮਕਾਨ ਲੈਣ ਲਈ ਇਹ ਰਕਮ ਜੋੜੀ ਸੀ ਤੇ ਮਕਾਨ ਨਹੀਂ ਮਿਲਿਆ ਤਾਂ ਉਹ ਇਹ ਰਕਮ ਲੈ ਕੇ ਵਾਪਸ ਆਪਣੇ ਪਿੰਡ ਜਾ ਰਿਹਾ ਹੈ। ਹਾਲਾਂਕਿ ਪੁਲਿਸ ਵੱਲੋਂ ਪੂਰੀ ਤਰ੍ਹਾਂ ਜਾਂਚ ਕਰ ਕੇ ਉਸ ਤੋਂ ਬਾਅਦ ਪਰਵਾਸੀ ਨੂੰ ਭੇਜਿਆ ਜਾਵੇਗਾ।