ਫਾਜ਼ਿਲਕਾ: ਜ਼ਿਲ੍ਹੇ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਬੀਤੀ ਰਾਤ ਜ਼ਿਲ੍ਹੇ ਦੇ ਥਾਣਾ ਬਹਾਵਵਾਲਾ ਦੇ ਪਿੰਡ ਰਾਜਾ ਵਾਲੀ 'ਚ ਦੇਰ ਰਾਤ ਜ਼ਮੀਨੀ ਝਗੜੇ ਨੂੰ ਲੈ ਕੇ ਗੋਲੀਆਂ ਚੱਲੀਆਂ ਜਿਸ 'ਚ ਪ੍ਰਮੋਦ ਨਾਂਅ ਦੇ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਸੰਜੈ ਨਾਂਅ ਦਾ ਵਿਅਕਤੀ ਜ਼ਖ਼ਮੀ ਹੋ ਗਿਆ। ਜਿਸ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।
ਮਾਮਲੇ ਦੀ ਪੜਤਾਲ ਕਰ ਰਹੇ ਏਐਸਆਈ ਰਜਿੰਦਰ ਕੁਮਾਰ ਨੇ ਦੱਸਿਆ ਕਿ ਇਸ ਮਾਮਲੇ 'ਚ ਕਰੀਬ 10 ਲੋਕਾਂ 'ਤੇ ਧਾਰਾ 302, 307, 148, 149 ਅਤੇ 120 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਜ਼ਮੀਨੀ ਵਿਵਾਦ ਨੂੰ ਹੀ ਝਗੜੇ ਦਾ ਕਾਰਨ ਦੱਸਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਕਾਰਵਾਈ ਦੌਰਾਨ ਹੀ ਕਈ ਗੱਲਾਂ ਸਾਹਮਣੇ ਆਉਣਗੀਆਂ ਜਿਸ ਨੂੰ ਸਾਂਝਾ ਕੀਤਾ ਜਾਵੇਗਾ।