ਜਲਾਲਾਬਾਦ: ਮਹਿੰਦਰਾ ਬੈਂਕ ਦੇ ਮੁਲਾਜ਼ਮਾਂ ਕੋਲੋਂ ਚੋਰਾਂ ਵਲੋਂ ਦਿਨ ਦਿਹਾੜੇ 45 ਲੱਖ ਰੁਪਏ ਦੀ ਲੁੱਟ ਕੀਤੀ ਗਈ। ਘਟਨਾ ਜਲਾਲਾਬਾਦ ਪਿੰਡ ਚੱਕ ਸੈਦੋਕੇ ਨਜ਼ਦੀਕ ਦੀ ਹੈ, ਜਦੋਂ ਬੈਂਕ ਮੁਲਾਜ਼ਮ ਸ੍ਰੀ ਮੁਕਤਸਰ ਸਾਹਿਬ ਤੋਂ 45 ਲੱਖ ਦਾ ਕੈਸ਼ ਲੈਕੇ ਆ ਰਹੇ ਸੀ ਤਾਂ ਚੋਰਾਂ ਵਲੋਂ ਮੁਲਾਜ਼ਮਾਂ ਦੀਆਂ ਅੱਖਾਂ 'ਚ ਮਿਰਚਾਂ ਪਾ ਕੇ ਲੁੱਟ ਕੀਤੀ ਗਈ।
ਇਸ ਸਬੰਧੀ ਬੈਂਕ ਮੁਲਾਜ਼ਮ ਦਾ ਕਹਿਣਾ ਕਿ ਚੋਰਾਂ ਵਲੋਂ ਉਨ੍ਹਾਂ ਦਾ ਪਿਛਾ ਕੀਤਾ ਗਿਆ ਅਤੇ ਗੋਲੀਆਂ ਵੀ ਚਲਾਈਆਂ ਗਈਆਂ। ਉਨ੍ਹਾਂ ਦਾ ਕਹਿਣਾ ਚੋਰਾਂ ਵਲੋਂ ਅੱਖਾਂ 'ਚ ਮਿਰਚਾ ਪਾ ਕੇ ਉਨ੍ਹਾਂ ਦਾ ਪੈਸਿਆਂ ਵਾਲਾ ਟਰੰਕ ਚੋਰੀ ਕਰਕੇ ਲੈ ਗਏ। ਮੁਲਾਜ਼ਮਾਂ ਦਾ ਕਹਿਣਾ ਕਿ ਉਕਤ ਚੋਰ ਮੋਟਰਸਾਈਕਲ 'ਤੇ ਆਏ ਸੀ।
ਇਹ ਵੀ ਪੜ੍ਹੋ:ਖਾਕੀ ਨੂੰ ਦਾਗਦਾਰ ਕਰਨ ਵਾਲਿਆਂ ਦਾ ਕੱਚਾ ਚਿੱਠਾ
ਇਸ ਸਬੰਧੀ ਜਦੋਂ ਪੁਲਿਸ ਨੂੰ ਪਤਾ ਚੱਲਿਆ ਤਾਂ ਡੀਐੱਸਪੀ ਸਮੇਤ ਅਧਿਕਾਰੀ ਮੌਕੇ 'ਤੇ ਪਹੁੰਚੇ। ਇਸ ਸਬੰਧੀ ਡੀਐੱਸਪੀ ਦਾ ਕਹਿਣਾ ਕਿ ਉਨ੍ਹਾਂ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਕਿ ਚੋਰੀ ਸਬੰਧੀ ਵੱਖ-ਵੱਖ ਪੁਲਿਸ ਥਾਣਿਆਂ 'ਚ ਸੂਚਨਾ ਦੇ ਦਿੱਤੀ ਗਈ ਹੈ। ਉਨ੍ਹਾਂ ਦਾ ਕਹਿਣਾ ਕਿ ਸੀਸੀਟੀਵੀ ਖੰਗਾਲੇ ਜਾ ਰਹੇ ਹਨ ਤਾਂ ਜੋ ਚੋਰਾਂ ਸਬੰਧੀ ਸੁਰਾਗ ਹਾਸਲ ਹੋ ਸਕੇ। ਪੁਲਿਸ ਦਾ ਕਹਿਣਾ ਕਿ ਜਲਦ ਹੀ ਚੋਰਾਂ ਦੀ ਗ੍ਰਿਫ਼ਤਾਰੀ ਵੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ:ਕੋਰੋਨਾ ਦੇ ਨਾਲ ਹੁਣ ਬਲੈਕ ਫੰਗਸ ਬਿਮਾਰੀ ਦਾ ਡਰ ਆਇਆ ਸਾਹਮਣੇ